By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਈ-ਗਵਰਨੈਂਸ ਰਾਹੀਂ ਸੇਵਾਵਾਂ ਪ੍ਰਦਾਨ ਕਰਨ ’ਚ ਜਲੰਧਰ ਨੇ ਸੂਬੇ ਵਿੱਚੋਂ ਪਹਿਲਾ ਸਥਾਨ ਕੀਤਾ ਹਾਸਲ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਈ-ਗਵਰਨੈਂਸ ਰਾਹੀਂ ਸੇਵਾਵਾਂ ਪ੍ਰਦਾਨ ਕਰਨ ’ਚ ਜਲੰਧਰ ਨੇ ਸੂਬੇ ਵਿੱਚੋਂ ਪਹਿਲਾ ਸਥਾਨ ਕੀਤਾ ਹਾਸਲ

Jalandhar

ਈ-ਗਵਰਨੈਂਸ ਰਾਹੀਂ ਸੇਵਾਵਾਂ ਪ੍ਰਦਾਨ ਕਰਨ ’ਚ ਜਲੰਧਰ ਨੇ ਸੂਬੇ ਵਿੱਚੋਂ ਪਹਿਲਾ ਸਥਾਨ ਕੀਤਾ ਹਾਸਲ

Major Times Editor
Last updated: December 24, 2025 4:17 pm
Major Times Editor Published December 24, 2025
Share
SHARE

ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਨਾਗਰਿਕ ਸੇਵਾਵਾਂ ਸਬੰਧੀ ਵੱਧ ਤੋਂ ਵੱਧ ਅਰਜ਼ੀਆਂ ਦਾ ਨਿਪਟਾਰਾ ਕਰਨ ’ਚ ਜ਼ਿਲ੍ਹਾ ਮੋਹਰੀ

ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ’ਚ ਉੱਚ ਸਥਾਨ ਹਾਸਲ ਕਰਨ ’ਚ ਅਹਿਮ ਭੂਮਿਕਾ ਨਿਭਾਉਣ ਲਈ ਅਧਿਕਾਰੀਆਂ ਦਾ ਸਨਮਾਨ

 

ਜਲੰਧਰ,

ਨਿਰਧਾਰਿਤ ਸਮੇਂ ਸੀਮਾਂ ਦੇ ਅੰਦਰ ਨਾਗਰਿਕ ਸੇਵਾਵਾਂ ਸਬੰਧੀ ਸਭ ਤੋਂ ਵੱਧ ਅਰਜ਼ੀਆਂ ਦਾ ਸੁਚਾਰੂ ਢੰਗ ਨਾਲ ਨਿਪਟਾਰਾ ਕਰਕੇ ਜ਼ਿਲ੍ਹਾ ਜਲੰਧਰ ਨੇ ਈ-ਗਵਰਨੈਂਸ ਸੇਵਾ ਨਿਪਟਾਰੇ ’ਚ ਪੰਜਾਬ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ। ਇਹ ਪ੍ਰਾਪਤੀ ਜ਼ਿਲ੍ਹਾ ਪ੍ਰਸ਼ਾਸਨ ਦੀ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਸਮਾਂਬੱਧ ਸਪੁਰਦਗੀ ‘ਤੇ ਨਿਰੰਤਰ ਤਵਜੋਂ ਨੂੰ ਦਰਸਾਉਂਦੀ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡਾ. ਸੁਮਿਤਾ ਅਬਰੋਲ, ਲੋਕਲ ਰਜਿਸਟਰਾਰ (ਜਨਮ ਅਤੇ ਮੌਤ), ਨਗਰ ਨਿਗਮ ਜਲੰਧਰ ਅਤੇ ਡਾ. ਜੋਤੀ ਫੁਲੇਕਾ, ਸਹਾਇਕ ਜ਼ਿਲ੍ਹਾ ਰਜਿਸਟਰਾਰ (ਏ.ਡੀ.ਆਰ.), ਸਿਵਲ ਸਰਜਨ ਦਫ਼ਤਰ, ਜਲੰਧਰ ਨੂੰ ਇਸ ਪ੍ਰਾਪਤੀ ਵਿੱਚ ਉਨ੍ਹਾਂ ਦੇ ਮਿਸਾਲੀ ਯੋਗਦਾਨ ਲਈ ਸਨਮਾਨਿਤ ਕੀਤਾ। ਇਨ੍ਹਾਂ ਦੇ ਸੁਹਿਰਦ ਯਤਨਾਂ ਨੇ ਜਲੰਧਰ ਨੂੰ ਸੂਬੇ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਵਿੱਚ ਸ਼ਾਮਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੋਵਾਂ ਅਧਿਕਾਰੀਆਂ ਨੇ ਫੌਰੀ ਅਤੇ ਨਾਗਰਿਕ-ਕੇਂਦਰਿਤ ਸੇਵਾ ਪ੍ਰਦਾਨ ਕਰਨ ਵਿੱਚ ਮਿਸਾਲ ਕਾਇਮ ਕਰਦਿਆਂ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਨਾਲ ਸਬੰਧਤ 97 ਫੀਸਦੀ ਤੋਂ ਵੱਧ ਅਰਜ਼ੀਆਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਸਫ਼ਲਤਾਪੂਰਵਕ ਕੀਤਾ। ਡਾ. ਅਗਰਵਾਲ ਨੇ ਜ਼ਿਲ੍ਹੇ ਭਰ ਦੇ ਵੱਖ-ਵੱਖ ਸੇਵਾ ਕੇਂਦਰਾਂ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸਟਾਫ਼ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਅਰਜ਼ੀਆਂ ਦੀ ਨਿਰਵਿਘਨ ਪ੍ਰੋਸੈਸਿੰਗ ਨੂੰ ਯਕੀਨੀ ਬਣਾਉਣ ਅਤੇ ਜਨਤਾ ਨੂੰ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਵੱਲੋਂ ਨਿਯਮਿਤ ਨਿਗਰਾਨੀ, ਤਕਨੀਕ ਦੀ ਵਰਤੋਂ ਅਤੇ ਜਵਾਬਦੇਹੀ ਰਾਹੀਂ ਨਾਗਰਿਕ ਸੇਵਾਵਾਂ ਦੇ ਮੁੱਖ ਮਾਪਦੰਡਾਂ ਦੀ ਮਜ਼ਬੂਤੀ ਲਈ ਯਤਨ ਜਾਰੀ ਰੱਖੇ ਜਾਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਮੂਹਿਕ ਯਤਨਾਂ ਨਾਲ ਜ਼ਿਲ੍ਹਾ ਆਉਣ ਵਾਲੇ ਸਮੇਂ ਵਿੱਚ ਵੀ ਸੂਬੇ ਵਿੱਚ ਆਪਣੀ ਮੋਹਰੀ ਪੁਜ਼ੀਸ਼ਨ ਨੂੰ ਕਾਇਮ ਰੱਖੇਗਾ।

ਜਲੰਧਰ ਵਿੱਚ ਪ੍ਰਸ਼ਾਸਨਿਕ ਸਟਾਫ਼ ਦੀਆਂ ਛੁੱਟੀਆਂ ਰੱਦ, ਅਗਲੇ 3 ਦਿਨਾਂ ਲਈ ਮੌਸਮ ਖ਼ਰਾਬ ਰਹਿਣ ਕਾਰਨ ਲਿਆ ਗਿਆ ਫ਼ੈਸਲਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਪੁਰਬ

ਚੋਣ ਆਬਜ਼ਰਵਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ

– ਐਨ.ਡੀ.ਆਰ.ਐਫ. ਨੇ ਪਿੰਡ ਲੋਹਾਰਾ ’ਚ ਫਸੇ ਅੱਠ ਵਰਕਰਾਂ ਨੂੰ ਬਚਾਇਆ

ਪੰਜਾਬੀ ਖ਼ਬਰਾਂ ਪੰਜਾਬ ਜਲੰਧਰ ਭਾਜਪਾ ਨੇ ਪੰਜਾਬ ਸਰਕਾਰ ਕੋਲੋਂ ਮੰਗਿਆ 12000 ਕਰੋੜ ਦਾ ਹਿਸਾਬ, ਕੀਤੀ ਨਾਅਰੇਬਾਜ਼ੀ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?