ਕੋਰਸ ਰਾਹੀਂ ਗੱਤਕਾ ਆਫੀਸ਼ੀਅਲਾਂ ਦੀ ਕਾਰਜਸ਼ੈਲੀ ਨੂੰ ਮਿਲੀ ਨਵੀਂ ਦਿਸ਼ਾ
jalandhar 
ਕੋਰਸ ਦੀ ਸਮਾਪਤੀ ਮੌਕੇ ਸੰਬੋਧਨ ਕਰਦੇ ਹੋਏ ਐੱਨਜੀਏਆਈ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਆਖਿਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਨਿਯਮਾਂ ਮੁਤਾਬਕ ਇਹ ਪ੍ਰਮਾਣੀਕਰਣ ਪ੍ਰਕਿਰਿਆ ਗੱਤਕਾ ਰੂਲਾਂ ਦੀ ਇਕਸਾਰਤਾ ਨੂੰ ਯਕੀਨੀ ਬਣਾਉਣ, ਤਕਨੀਕੀ ਮੁਹਾਰਤ ਨੂੰ ਮਜ਼ਬੂਤ ਕਰਨ ਅਤੇ ਮੁਕਾਬਲਿਆਂ ਦੌਰਾਨ ਅਨੁਸ਼ਾਸਨ ਅਤੇ ਨਿਰਪੱਖਤਾ ਨੂੰ ਮਜ਼ਬੂਤ ਕਰਨ ਲਈ ਆਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਸਿਧਾਂਤਕ ਅਤੇ ਵਿਵਹਾਰਕ ਮੁਲਾਂਕਣਾਂ ਰਾਹੀਂ ਐਲਾਨੇ ਗਏ ਪ੍ਰਮਾਣਿਤ ਰੈਫਰੀ ਅਤੇ ਜੱਜ ਹੀ ਰਾਸ਼ਟਰੀ ਚੈਂਪੀਅਨਸ਼ਿਪਾਂ ਅਤੇ ਪ੍ਰਮੁੱਖ ਮੁਕਾਬਲਿਆਂ ਵਿਚ ਭੂਮਿਕਾ ਨਿਭਾਉਣਗੇ।

