ਤਰਨਤਾਰਨ :
ਭਾਰਤ ਸਰਕਾਰ ’ਚ ਰੇਲਵੇ ਵਿਭਾਗ ਦੇ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਅਧਿਕਾਰੀ ਰਵਨੀਤ ਸਿੰਘ ਬਿੱਟੂ ਨੇ ਤਰਨਤਾਰਨ ਸ਼ਹਿਰ ’ਚ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ’ਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਸੀਨੀਅਰ ਲੀਡਰਸ਼ਿਪ ਅਧਿਕਾਰੀ ਮੌਜੂਦ ਰਹੇ। ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਸ਼ਹਿਰ ਦੀ ਵਾਰਡ ਨੰਬਰ 21 ’ਚ ਘਰ-ਘਰ ਜਾ ਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਅੱਜ ਕਾਲੇ ਪੰਜਿਆਂ ਤੋਂ ਛੁਡਵਾ ਕੇ ਸਾਫ ਸੁਥਰੀ ਰਾਜਨੀਤੀ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੀ ਸੱਤਾ ਤੇ ਲਿਆਉਣ ਦੀ ਸਖ਼ਤ ਲੋੜ ਹੈ। ਅੱਜ ਦੂਸਰੇ ਸੂਬਿਆਂ ਦੇ ਲੋਕ ਭਾਜਪਾ ਦੇ ਰਾਜ ਨੂੰ ਮਾਣ ਰਹੇ ਹਨ ਤਾਂ ਹੀ ਲੋਕ ਵਾਰ ਵਾਰ ਭਾਜਪਾ ਨੂੰ ਹੀ ਸੇਵਾ ਦਾ ਮੌਕਾ ਦੇ ਰਹੇ ਹਨ, ਪਰ ਪੰਜਾਬ ’ਚ ਜਦੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੋਈ ਉਦਯੋਗ ਲਗਾਉਣ, ਵਿਕਾਸ ਨੂੰ ਸੁਰਜੀਤ ਕਰਨ ਜਾਂ ਕੇਂਦਰ ਦੀਆਂ ਸਕੀਮਾਂ ਨੂੰ ਜਨਤਾ ਤੱਕ ਪਹੁੰਚਾਉਣ ਦੀ ਗੱਲ ਕੀਤੀ ਜਾਂਦੀ ਹੈ ਤਾਂ ਪੰਜਾਬ ’ਚ ਬੈਠੇ ਖੇਤਰੀ ਪਾਰਟੀਆਂ ਦੇ ਨੇਤਾ ਲੋਕਾਂ ਨੂੰ ਗੁੰਮਰਾਹ ਕਰ ਕੇ ਕੇਂਦਰ ਦੀ ਭਾਜਪਾ ਸਰਕਾਰ ਪ੍ਰਤੀ ਗ਼ਲਤ ਅਫ਼ਵਾਹਾਂ ਫੈਲਾਅ ਕੇ ਹਰ ਵਾਰ ਪੰਜਾਬ ਦਾ ਨੁਕਸਾਨ ਕਰ ਦਿੰਦੇ ਹਨ। ਬਿੱਟੂ ਨੇ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਬਨਾਉਣ ਦਾ ਮੁੱਢ ਬੰਨ੍ਹਣ ਲਈ ਸਾਨੂੰ ਸਰਹੱਦੀ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਜਿਤਾ ਕੇ ਨੀਂਹ ਪੱਥਰ ਰੱਖਣਾ ਹੋਵੇਗਾ ਤਾਂ ਜੋ ਪੰਜਾਬ ’ਚ ਨਵੀਂ ਕ੍ਰਾਂਤੀ ਆਵੇ ਤੇ ਪੰਜਾਬ ਮੁੜ ਤੋਂ ਤਰੱਕੀ ਦੀਆਂ ਲੀਹਾਂ ’ਤੇ ਆ ਸਕੇ। ਇਸ ਮੌਕੇ ਭਾਜਪਾ ਉਮੀਦਵਾਰ ਸੰਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂ ਨਗਰੀ ਤਰਨਤਾਰਨ ਦੇ ਸਰਬਪੱਖੀ ਵਿਕਾਸ ਤੇ ਤਰੱਕੀ ਲਈ ਕੇਂਦਰ ਦੀ ਭਾਜਪਾ ਸਰਕਾਰ ਨਾਲ ਸਿੱਧਾ ਰਾਬਤਾ ਹੋਣਾ ਲਾਜ਼ਮੀ ਹੈ ਤੇ ਸਮੇਂ ਦੀ ਜ਼ਰੂਰਤ ਹੈ ਤਾਂ ਹੀ ਕਈ ਦਹਾਕਿਆਂ ਤੋਂ ਪਛਾੜਿਆਂ ਜਾ ਰਿਹਾ ਹਲਕਾ ਤਰਨਤਾਰਨ ’ਚ ਅਮਨ ਸ਼ਾਂਤੀ, ਉੱਨਤੀ, ਤਰੱਕੀ ਹੋ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਮਨੀ ਚੋਣ ’ਚ ਵਿਰੋਧੀ ਖੇਤਰੀ ਪਾਰਟੀਆਂ ਵਾਲੇ ਲੋਕਾਂ ਨੂੰ ਤਰ੍ਹਾਂ ਤਰ੍ਹਾਂ ਦੇ ਲਾਲਚ ਦੇ ਕੇ ਭਰਮਾ ਰਹੇ ਹਨ ਮੈਂ ਉਨ੍ਹਾਂ ਲੀਡਰਾਂ ਤੋਂ ਪੁੱਛਣਾ ਚਾਹੁੰਦਾ ਹੈ ਕਿ ਵੋਟਾਂ ਵੇਲੇ ਹੀ ਲੋਕਾਂ ਦੀ ਯਾਦ ਕਿਉਂ ਆਉਂਦੀ ਹੈ, ਇਹ ਲੋਕ ਸਿਰਫ ਤੇ ਸਿਰਫ ਆਪਣੀ ਥੋੜ੍ਹੇ ਸਮੇਂ ਦੀ ਰਾਜਨੀਤੀ ਚਮਕਾਉਣ ਲਈ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਦੇ ਹਨ, ਇਸ ਲਈ ਜਨਤਾ ਨੂੰ ਵੀ ਚਾਹੀਦਾ ਹੈ ਕਿ ਇਹ ਲੋਕ ਜਦੋਂ ਵੋਟ ਮੰਗਣ ਆਉਣ ਤਾਂ ਉਨ੍ਹਾਂ ਨੂੰ ਪੁੱਛਿਆ ਜਾਵੇ ਕਿ ਆਖਰ ਪਿਛਲੇ 70 ਸਾਲਾਂ ਦੌਰਾਨ ਉਨ੍ਹਾਂ ਨੇ ਗੁਰੂ ਨਗਰੀ ਤਰਨਤਾਰਨ ਲਈ ਕੀਤਾ ਕੀ ਹੈ ਸ਼ਹਿਰ ਦੀਆਂ ਪ੍ਰਮੁੱਖ ਸਮੱਸਿਆਵਾਂ ਜਿਉਂ ਦੀਆਂ ਤਿਉਂ ਹਨ। ਇਸ ਮੌਕੇ ਸੀਨੀਅਰ ਅਧਿਕਾਰੀ ਮਨਜੀਤ ਸਿੰਘ ਰਾਏ, ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਸਰਕਲ ਸ਼ਹਿਰੀ ਪ੍ਰਧਾਨ ਰੋਹਿਤ ਸ਼ਰਮਾ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਂਪੂਈ, ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ ਢਾਬੇ ਵਾਲੇ, ਸਰਕਲ ਜਨਰਲ ਸਕੱਤਰ ਜਸਵਿੰਦਰ ਸਿੰਘ, ਸਬ ਸਰਕਲ ਇੰਚਾਰਜ ਕਾਰਤਿਕ ਚੋਪੜਾ, ਮੇਜਰ ਸਿੰਘ ਗਿੱਲ, ਅਮਨ ਸ਼ਰਮਾ, ਲੱਕੀ ਜੋਸ਼ੀ, ਅਮਨ ਅਰੋੜਾ, ਬਿਕਰਮ ਅਰੋੜਾ, ਮਾਸਟਰ ਬਲਦੇਵ ਸਿੰਘ ਮੰਡ, ਦਵਿੰਦਰ ਕੌਰ ਮੰਡ, ਸਵਿੰਦਰ ਸਿੰਘ, ਜੱਬਰ ਸਿੰਘ, ਬਲਦੇਵ ਸਿੰਘ, ਰਾਮੇਸ਼ ਕਲਸੀ, ਪਰਮਜੀਤ ਲਾਲਕਾ, ਕਿਰਨਦੀਪ ਕੌਰ, ਵਿਕਰਮ ਵਿੱਕੀ ਤੋਂ ਇਲਾਵਾ ਸੈਂਕੜੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।

