ਸ੍ਰੀ ਗੋਇੰਦਵਾਲ ਸਾਹਿਬ :
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਮੁੱਖ ਸੇਵਾਦਾਰ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੀਟਿੰਗ ਹਾਲ ਵਿਖੇ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਇਕ ਅਹਿਮ ਤੇ ਭਰਵੀਂ ਮੀਟਿੰਗ ਕੀਤੀ ਗਈ।ਇਕੱਠ ਨੂੰ ਸੰਬੋਧਨ ਕਰਦਿਆਂ ਬ੍ਰਹਮਪੁਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਜਿਵੇਂ ਤਰਨਤਾਰਨ ਦੀ ਜ਼ਿਮਨੀ ਚੋਣ ਵਿਚ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਨਕਾਰਦਿਆਂ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ ਹੈ, ਉਸੇ ਤਰ੍ਹਾਂ ਹੁਣ ਆਉਣ ਵਾਲੀਆਂ ਇਨ੍ਹਾਂ ਚੋਣਾਂ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਜਿੱਤ ਦਾ ਝੰਡਾ ਗੱਡੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ‘ਆਪ’ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਭਲੀ-ਭਾਂਤ ਜਾਣੂ ਹੋ ਚੁੱਕੇ ਹਨ ਅਤੇ ਅਕਾਲੀ ਦਲ ਹੀ ਪੰਜਾਬ ਦੀ ਇੱਕੋ-ਇੱਕ ਹਿਤੈਸ਼ੀ ਜਮਾਤ ਹੈ। ਇਸ ਮੌਕੇ ਪਾਰਟੀ ਵਰਕਰਾਂ ਦੇ ਭਾਰੀ ਉਤਸ਼ਾਹ ਦਰਮਿਆਨ ਬ੍ਰਹਮਪੁਰਾ ਨੇ ਅਹਿਮ ਐਲਾਨ ਕਰਦਿਆਂ ਕੁਲਦੀਪ ਸਿੰਘ ਔਲਖ ਨੂੰ ਜ਼ਿਲਾ ਪ੍ਰੀਸ਼ਦ ਅਤੇ ਮੋਹਨ ਸਿੰਘ ਸਾਬਕਾ ਏਐੱਸਆਈ ਨੂੰ ਬਲਾਕ ਸੰਮਤੀ ਦੀ ਚੋਣ ਲਈ ਪਾਰਟੀ ਦਾ ਉਮੀਦਵਾਰ ਐਲਾਨਿਆ। ਜੈਕਾਰਿਆਂ ਦੀ ਗੂੰਜ ਵਿਚ ਸਮੁੱਚੀ ਲੀਡਰਸ਼ਿਪ ਨੇ ਉਮੀਦਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਜਿੱਤ ਦਾ ਭਰੋਸਾ ਦਿਵਾਇਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਮੈਨੇਜਰ ਗੁਰਾ ਸਿੰਘ, ਦਵਿੰਦਰ ਸਿੰਘ ਬ੍ਰਹਮਪੁਰਾ, ਗੁਰਬਚਨ ਸਿੰਘ ਕਰਮੂਵਾਲਾ, ਦਲਬੀਰ ਸਿੰਘ ਜਹਾਂਗੀਰ, ਪ੍ਰੇਮ ਸਿੰਘ ਪੰਨੂ, ਕੁਲਦੀਪ ਸਿੰਘ ਲਾਹੌਰੀਆ, ਜਗਤਾਰ ਸਿੰਘ ਸਾਬਕਾ ਸਰਪੰਚ ਧੂੰਦਾ, ਡਾਕਟਰ ਮੱਸਾ ਸਿੰਘ, ਹਰਪ੍ਰੀਤ ਸਿੰਘ ਮਿੰਨਾ, ਗੁਰੀ, ਮੈਂਬਰ ਪੰਚਾਇਤ ਗੁਰਸੇਵਕ ਸਿੰਘ, ਹਰਦੇਵ ਸਿੰਘ ਦੇਬਾ, ਸੁਰਿੰਦਰ ਸਿੰਘ ਸੈਣੀ, ਪ੍ਰਕਾਸ਼ ਸਿੰਘ ਮੱਲ੍ਹੀ, ਸੁਰਜਨ ਸਿੰਘ ਲਾਹੋਰੀਆ, ਬਲਵਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਦਲਬੀਰ ਸਿੰਘ ਝੰਡ, ਗੁਰਮੀਤ ਸਿੰਘ ਸਰਪੰਚ ਖੱਖ, ਤਰਸੇਮ ਸਿੰਘ ਸਾਬਕਾ ਏਐੱਸਆਈ, ਮਨਪ੍ਰੀਤ ਸਿੰਘ ਸ਼ੈਲੀ, ਬਲਕਾਰ ਸਿੰਘ ਬਾਰਾ, ਜਗਜੀਤ ਸਿੰਘ ਸੰਧੂ, ਸੰਮਾ ਲਹੌਰੀਆ ਅਤੇ ਪ੍ਰਗਟ ਸਿੰਘ ਲਾਹੋਰੀਆ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

