By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ

Jalandhar

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ

Major Times Editor
Last updated: January 28, 2026 3:42 am
Major Times Editor Published January 28, 2026
Share
SHARE

ਪੰਜਾਬ ਸਰਕਾਰ ਸੂਬੇ ਨੂੰ ਵਿਕਾਸ ਦੀਆਂ ਉੱਚ ਲੀਹਾਂ ’ਤੇ ਲਿਜਾਣ ਲਈ ਵਚਨਬੱਧ : ਬਰਿੰਦਰ ਕੁਮਾਰ ਗੋਇਲ

ਦੇਸ਼ ਦੇ ਆਜ਼ਾਦੀ ਸੰਗਰਾਮ ’ਚ ਪੰਜਾਬੀਆਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਕੀਤਾ ਸਿੱਜਦਾ

ਜਲੰਧਰ,

77ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਸਨ। ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਨੂੰ 77ਵੇਂ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਜਿਥੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਨਮਨ ਕੀਤਾ ਉਥੇ ਭਾਰਤੀ ਸੰਵਿਧਾਨ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਯੋਗਦਾਨ ਨੂੰ ਵੀ ਸਿੱਜਦਾ ਕੀਤਾ ਹੈ। ਪੰਜਾਬ ਨੂੰ ਵਿਕਾਸ ਦੀਆਂ ਉੱਚ ਲੀਹਾਂ ’ਤੇ ਲਿਜਾਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਕੈਬਨਿਟ ਮੰਤਰੀ ਨੇ ਸੂਬੇ ਦੇ ਵਿਕਾਸ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਬਿਹਤਰੀ ਲਈ ਰਾਜ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ, ਜਿਸ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਆਪਣਾ ਕੰਮ ਸ਼ੁਰੂ ਕੀਤਾ ਸੀ, ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਜੀ ਦੀਆਂ ਤਸਵੀਰਾਂ ਸਰਕਾਰੀ ਦਫ਼ਤਰਾਂ ਵਿੱਚ ਲਾਉਣ, ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਸਰਦਾਰ ਭਗਤ ਸਿੰਘ ਜੀ ਦੇ ਨਾਂ ’ਤੇ ਰੱਖਣ, ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ ਗ੍ਰੇਸ਼ੀਆ ਰਾਸ਼ੀ 50 ਲੱਖ ਤੋਂ ਵਧਾ ਤੇ 1 ਕਰੋੜ ਰੁਪਏ ਕਰਨ, ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨਾਂ ਵਾਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਇਕ ਕਰੋੜ ਦੀ ਵਿੱਤੀ ਸਹਾਇਤਾ ਦੇਣ ਸਮੇਤ ਹੋਰ ਇਤਿਹਾਸਕ ਪਹਿਲਕਦਮੀਆਂ ’ਤੇ ਚਾਨਣਾ ਪਾਇਆ। ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਿਤ ਮਾਈਨਿੰਗ ਨਿਲਾਮੀ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਆਨਲਾਈਨ ਨਿਲਾਮੀ ਪ੍ਰਣਾਲੀ ਰਾਹੀਂ ਸੂਬੇ ਦੇ ਮਾਲੀਏ ਦੀ ਰਾਖੀ ਦੇ ਨਾਲ-ਨਾਲ ਯੋਗ ਆਪ੍ਰੇਟਰਾਂ ਲਈ ਬਰਾਬਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਗੈਰ-ਕਾਨੂੰਨੀ ਖਣਨ ’ਤੇ ਵੀ ਨਕੇਲ ਕੱਸੀ ਜਾ ਰਹੀ ਹੈ। ਪੰਜਾਬ ਵਿੱਚ ਕਈ ਦਹਾਕਿਆਂ ਬਾਅਦ ਪਹਿਲੀ ਵਾਰ ਸੂਬੇ ਦੇ 13 ਹਜ਼ਾਰ ਤੋਂ ਵੱਧ ਪਿੰਡਾਂ ਦੇ ਛੱਪੜਾਂ ਦੀ ਸਾਫ-ਸਫਾਈ ਕੀਤੀ ਗਈ ਹੈ। ਪਿਛਲੇ 20-30 ਸਾਲਾਂ ਤੋਂ ਬੰਦ ਪਏ 6900 ਕਿਲੋਮੀਟਰ ਤੋਂ ਵੱਧ ਲੰਬਾਈ ਵਾਲੇ 18,349 ਖਾਲਿਆਂ ਨੂੰ ਸਫ਼ਲਤਾਪੂਰਵਕ ਸੁਰਜੀਤ ਕੀਤਾ ਗਿਆ ਹੈ, ਜਿਸ ਸਦਕਾ 1300 ਤੋਂ ਵੱਧ ਸਥਾਨਾਂ ਨੂੰ ਪਹਿਲੀ ਵਾਰ ਸਿੰਚਾਈ ਲਈ ਨਹਿਰੀ ਪਾਣੀ ਮਿਲਿਆ। ਉਨ੍ਹਾਂ ਕਿਹਾ ਕਿ ‘ਹਰ ਘਰ ਜਲ’ ਯੋਜਨਾ ਤਹਿਤ 100 ਫੀਸਦੀ ਪੇਂਡੂ ਘਰਾਂ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਵਾਲਾ ਪੰਜਾਬ ਦੇਸ਼ ਦਾ ਪੰਜਵਾਂ ਸੂਬਾ ਹੈ। ਸ਼੍ਰੀ ਗੋਇਲ ਨੇ ਕਿਹਾ ਕਿ ਅਗਲੀਆਂ ਪੀੜ੍ਹੀਆਂ ਨੂੰ ਪੰਜਾਬ ਦੀ ਮਹਾਨ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਵ ਪੱਧਰੀ ਸਮਾਗਮ ਕਰਵਾਏ ਗਏ। ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਉਣ ਦੇ ਨਾਲ-ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਵਿਰਾਸਤੀ ਮਾਰਗ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਜਨਤਕ ਸਿਹਤ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਰਾਜ ਸਰਕਾਰ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਅਤੇ ਚੰਡੀਗੜ੍ਹ ਦੇ 900 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਥੇ ਹਰ ਪਰਿਵਾਰ ਪ੍ਰਤੀ ਸਾਲ ਇਸ ਦਾ ਲਾਭ ਲਵੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 65 ਲੱਖ ਪਰਿਵਾਰ ਕਵਰ ਕੀਤੇ ਜਾਣਗੇ ਅਤੇ ਪ੍ਰਮੁੱਖ ਸਰਜਰੀਆਂ, ਕੈਂਸਰ ਦਾ ਇਲਾਜ, ਦਿਲ ਦੀਆਂ ਬਿਮਾਰੀਆਂ ਦਾ ਇਲਾਜ, ਡਾਇਲਸਿਸ ਆਦਿ ਕਵਰ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 881 ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ 356 ਹਾਈਟੈੱਕ ਐਂਬੂਲੈਂਸਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਜਲੰਧਰ ਵਿੱਚ ਚੱਲ ਰਹੇ 66 ਕਲੀਨਿਕਾਂ ਰਾਹੀਂ ਸਾਲ ਦੌਰਾਨ 11 ਲੱਖ ਤੋਂ ਵੱਧ ਓ.ਪੀ.ਡੀ. ਦਰਜ ਕੀਤੀ ਗਈ ਅਤੇ 5.5 ਲੱਖ ਲੈਬੋਰੇਟਰੀ ਟੈਸਟ ਕੀਤੇ ਗਏ ਹਨ।ਸ਼੍ਰੀ ਗੋਇਲ ਨੇ ਬੇਰੋਜ਼ਗਾਰੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਦਿਆਂ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਆਈ.ਟੀ.ਆਈਜ਼ ਵਿੱਚ ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕੀਤੀ ਗਈ ਹੈ। ਉਦਯੋਗ ਅਤੇ ਮਾਰਕੀਟ ਦੀਆਂ ਲੋੜਾਂ ਦੇ ਮੱਦੇਨਜ਼ਰ 814 ਨਵੇਂ ਟਰੇਡ ਵੀ ਸ਼ੁਰੂ ਕੀਤੇ ਗਏ ਹਨ। ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੇਂਡੂ ਲਿੰਕ ਸੜਕਾਂ ਅਤੇ ਹੋਰ ਜ਼ਿਲ੍ਹਾ ਸੜਕਾਂ ’ਤੇ ਪੈਂਦੇ ਰੂਟਾਂ ’ਤੇ ਮਿੰਨੀ ਬੱਸਾਂ ਲਈ ਹੁਣ ਤੱਕ ਕੁੱਲ 1670 ਪਰਮਿਟ ਜਾਰੀ ਕੀਤੇ ਗਏ ਹਨ।
ਸਿੱਖਿਆ ਦੇ ਖੇਤਰ ਵਿੱਚ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ 118 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਬਦਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਟਰਾਂਸਪੋਰਟੇਸ਼ਨ ਸੇਵਾ ਦਾ 10 ਹਜ਼ਾਰ ਤੋਂ ਵੱਧ ਵਿਦਿਆਰਥੀ ਲਾਭ ਲੈ ਰਹੇ ਹਨ। ਵਿਦਿਆਰਥੀਆਂ ਨੂੰ ਰੋਜ਼ਗਾਰ ਦੇਣ ਵਾਲੇ ਬਣਾਉਣ ਦੇ ਮਕਦਸ ਨਾਲ ਵਿੱਦਿਅਕ ਸਾਲ 2025-26 ਵਿੱਚ ‘ਉੱਦਮਤਾ’ ਨੂੰ 11ਵੀਂ ਜਮਾਤ ਵਿੱਚ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਨੇ ਜਿਥੇ ਨੈਸ਼ਨਲ ਅਚੀਵਮੈਂਟ ਸਰਵੇ 2024 ਵਿੱਚ ਕੇਰਲਾ ਵਰਗੇ ਸੂਬੇ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਉਥੇ ਸੂਬੇ ਦੇ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼, 45 ਨੇ ਜੇ.ਈ.ਈ.ਐਡਵਾਂਸ ਅਤੇ 847 ਨੇ ਨੀਟ ਪਾਸ ਕੀਤਾ। ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਕਰਨ ਲਈ 234 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਤੋਂ ਸਿਖ਼ਲਾਈ ਪ੍ਰਦਾਨ ਕਰਵਾਈ ਗਈ, 216 ਪ੍ਰਾਇਮਰੀ ਕੇਡਰ ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਤੋਂ ਸਿਖ਼ਲਾਈ ਦਿਵਾਈ ਗਈ ਅਤੇ 199 ਮੁੱਖ ਅਧਿਆਪਕ ਆਈ.ਐਮ.ਏ. ਅਹਿਮਦਾਬਾਦ ਤੋਂ ਸਿਖ਼ਲਾਈ ਹਾਸਲ ਕਰ ਚੁੱਕੇ ਹਨ।
ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਦਿਆਂ ਸ਼੍ਰੀ ਗੋਇਲ ਨੇ ਕਿਹਾ ਕਿ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਤੇ ਇਨਾਮਾਂ ਨਾਲ ਨਵਾਜ਼ਿਆ ਜਾ ਰਿਹਾ ਹੈ। 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਦੇ ਖਿਡਾਰੀਆਂ ਨੂੰ ਓਲੰਪਿਕ ਅਤੇ ਕੌਮਾਂਤਰੀ ਖੇਡਾਂ ਵਿੱਚ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ 3100 ਦੇ ਕਰੀਬ ਪੇਂਡੂ ਖੇਡ ਮੈਦਾਨ ਬਣਾਏ ਜਾ ਰਹੇ ਹਨ।
ਸ਼੍ਰੀ ਗੋਇਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਫ਼ਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮੁਹਿੰਮ ਤਹਿਤ 1 ਮਾਰਚ 2025 ਤੋਂ ਹੁਣ ਤੱਕ 45 ਹਜ਼ਾਰ 137 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ 3 ‘ਬਾਜ਼ ਅੱਖ’ ਐਂਟੀ ਡਰੋਨ ਸਿਸਟਮ ਸਥਾਪਤ ਕੀਤੇ ਗਏ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਨਸ਼ਿਆਂ ਦੀ ਰੋਕਥਾਮ ਲਈ ਪਾਠਕ੍ਰਮ ਲਾਗੂ ਕੀਤਾ ਗਿਆ ਹੈ ਅਤੇ ਕਰੀਬ 8 ਲੱਖ ਵਿਦਿਆਰਥੀਆਂ ਨੂੰ ਇਸ ਅਲਾਮਤ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਖਿਲਾਫ਼ ਫੈਸਲਾਕੁੰਨ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ।
ਬਿਜਲੀ ਦੇ ਖੇਤਰ ਵਿੱਚ ਪ੍ਰਾਪਤ ਉਪਲਬੱਧੀਆਂ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 300 ਯੁਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫੀਸਦੀ ਤੋਂ ਘਰਾਂ ਦਾ ਬਿਜਲੀ ਬਿਲ ਜ਼ੀਰੋ ਆ ਰਿਹਾ ਹੈ। ਰਾਜ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਇਸ ਸਾਲ 2025-26 ਦੌਰਾਨ ਮੁਫ਼ਤ ਬਿਜਲੀ ਦੀ ਸਹੂਲਤ ਲਈ ਕੁੱਲ 9992 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਖੇਤਰ ਲਈ 8 ਘੰਟਿਆਂ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ।

ਪੰਜਾਬ ਬਚਾਉਣ ਲਈ ਇਕਜੁੱਟ ਹੋ ਕੇ ਲੜਨੀ ਪਵੇਗੀ ਲੜਾਈ, ਪਰਗਟ ਸਿੰਘ ਨੇ ਕਿਹਾ- CM ਮਾਨ, ਅਮਿਤ ਸ਼ਾਹ ਤੇ ਕੇਜਰੀਵਾਲ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੈ

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਸੁਣੀਆਂ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ

ਸੰਭਾਵੀ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵੱਲੋਂ ਜ਼ਰੂਰੀ ਚੀਜ਼ਾਂ ਦੀ ਜਮ੍ਹਾਖੋਰੀ ਤੇ ਵੱਧ ਕੀਮਤ ਵਸੂਲਣ ਵਾਲਿਆਂ ਨੂੰ ਤਾੜਨਾ

ਚੇਤਨਾ ਵਿੱਦਿਅਕ ਟੂਰ : ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਚੋਣ ਦਫ਼ਤਰ ਦਾ ਦੌਰਾ

ਪੰਜਾਬ ਸਰਕਾਰ ਅਪਰਾਧੀਆਂ ਖਿਲਾਫ਼ ਜੀਰੋ ਟੋਲਰੈਂਸ ਨੀਤੀ ਅਪਣਾਉਣ ਲਈ ਵਚਨਬੱਧ: ਮੋਹਿੰਦਰ ਭਗਤ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?