By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਵਿਸ਼ਾਲ ਨਗਰ ਕੀਰਤਨ ‘ਚ ਭਰਵੀਂ ਸ਼ਮੂਲੀਅਤ ਦੀ ਅਪੀਲ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਵਿਸ਼ਾਲ ਨਗਰ ਕੀਰਤਨ ‘ਚ ਭਰਵੀਂ ਸ਼ਮੂਲੀਅਤ ਦੀ ਅਪੀਲ

Punjab

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਵਿਸ਼ਾਲ ਨਗਰ ਕੀਰਤਨ ‘ਚ ਭਰਵੀਂ ਸ਼ਮੂਲੀਅਤ ਦੀ ਅਪੀਲ

Major Times Editor
Last updated: November 20, 2025 6:26 pm
Major Times Editor Published November 20, 2025
Share
SHARE

 ਲੁਧਿਆਣਾ।

ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਦਾ ਵਿਸ਼ਾਲ ਨਗਰ ਕੀਰਤਨ ਅੱਜ ਲੁਧਿਆਣਾ ਪਹੁੰਚੇਗਾ ਅਤੇ 20-21 ਨਵੰਬਰ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘੇਗਾ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ, ਨੌਵੇਂ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਅਤੇ ਇਸ ਸਮਾਗਮ ਨੂੰ ਇਤਿਹਾਸਕ ਤੌਰ ‘ਤੇ ਯਾਦਗਾਰ ਬਣਾਉਣ ਦੀ ਅਪੀਲ ਕੀਤੀ ਹੈ।

20 ਨਵੰਬਰ ਨੂੰ ਰੂਟ ਐਂਟਰੀ ਅਤੇ ਰਾਤ ਦਾ ਠਹਿਰਾਅ

ਨਗਰ ਕੀਰਤਨ ਪਿੰਡ ਅਗਵਾੜ ਲੋਪੋਂ ਖੁਰਦ ਜਗਰਾਉਂ ਤੋਂ ਲੁਧਿਆਣਾ ਵਿੱਚ ਪ੍ਰਵੇਸ਼ ਕਰਦਾ ਹੋਇਆ ਜਗਰਾਉਂ ਸ਼ਹਿਰ-ਮੁੱਲਾਂਪੁਰ-ਇਆਲੀ ਚੌਕ-ਵੇਵ ਮਾਲ-ਲੋਧੀ ਕਲੱਬ-ਸੀਨੀਅਰ ਸਿਟੀਜ਼ਨ ਹੋਮ-ਸਰਾਭਾ ਨਗਰ ਥਾਣਾ-ਗੁਰੂ ਨਾਨਕ ਪਬਲਿਕ ਸਕੂਲ-ਟੀ-ਪੁਆਇੰਟ ਮਲਹਾਰ ਰੋਡ-ਆਰਤੀ ਚੌਕ- ਭਾਈਵਾਲਾ ਚੌਂਕ-ਡੀ ਸੀ ਦਫਤਰ-ਭਾਰਤ ਨਗਰ ਚੌਂਕ-ਦੁਰਗਾ ਮਾਤਾ ਮੰਦਿਰ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਰਾਤ ਦਾ ਠਹਿਰਾਅ ਕਰੇਗਾ। ਨਗਰ ਕੀਰਤਨ ਸਵੇਰੇ 8:00 ਵਜੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਮੁੜ ਆਰੰਭ ਹੋਵੇਗਾ, ਜੇਐਮਡੀਮਾਲ-ਕਲੌਕ ਟਾਵਰ ਚੌਂਕ-ਚਾਂਦ ਸਿਨੇਮਾ ਪੁਲ-ਜਲੰਧਰ ਬਾਈਪਾਸ ਚੌਂਕ-ਕਾਰਾਬਾਰਾ ਚੌਂਕ-ਸ਼ਿਵਪੁਰੀ ਚੌਂਕ-ਬਸਤੀ ਜੋਧੇਵਾਲ ਚੌਂਕ-ਸਮਰਾਲਾ ਚੌਂਕ-ਓਸਵਾਲ ਚੌਂਕ-ਸ਼ੇਰਪੁਰ ਚੌਂਕ-ਗਿਆਸਪੁਰਾ ਚੌਂਕ-ਢੰਡਾਰੀ ਕਲਾਂ-ਜੁਗਿਆਣਾ ਚੌਂਕ-ਸਾਹਨੇਵਾਲ-ਦੋਰਾਹਾ-ਖੰਨਾ ਹੁੰਦਾ ਹੋਇਆ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਸਮਾਪਤ ਹੋਵੇਗਾ।

ਸਖ਼ਤ ਹੁਕਮ ਜਾਰੀ

ਪਵਿੱਤਰ ਨਗਰ ਕੀਰਤਨ ਦੌਰਾਨ ਸਦਭਾਵਨਾ, ਜਨਤਕ ਵਿਵਸਥਾ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਬਣਾਈ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਹਿਮਾਂਸ਼ੂ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਤੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਦੇ ਤਹਿਤ ਹੁਕਮ ਜਾਰੀ ਕੀਤੇ ਹਨ। ਜਿਸ ਦੇ ਅਧੀਨ ਨਗਰ ਕੀਰਤਨ ਦੇ ਪੂਰੇ ਰੂਟ ‘ਤੇ ਸਥਿਤ ਸਾਰੀਆਂ ਸ਼ਰਾਬ, ਮਾਸ, ਸਿਗਰਟ, ਬੀੜੀ, ਪਾਨ ਦੀਆਂ ਦੁਕਾਨਾਂ ਅਤੇ ਰੇਹੜੀ ਤੇ ਸਟਾਲ ਪੂਰੀ ਤਰ੍ਹਾਂ ਬੰਦ ਰਹਿਣਗੇ। ਕਿਸੇ ਵੀ ਕਾਰਵਾਈ, ਨਾਅਰੇ ਜਾਂ ਗਤੀਵਿਧੀ ‘ਤੇ ਸਖ਼ਤ ਪਾਬੰਦੀ ਜੋ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੀ ਹੈ ਜਾਂ ਸ਼ਾਂਤੀ ਭੰਗ ਕਰ ਸਕਦੀ ਹੈ। ਇਹ ਪਾਬੰਦੀਆਂ 19 ਨਵੰਬਰ 2025 ਬੁੱਧਵਾਰ ਸ਼ਾਮ 5:00 ਵਜੇ ਤੋਂ 21 ਨਵੰਬਰ, 2025 ਸ਼ੁੱਕਰਵਾਰ ਅੱਧੀ ਰਾਤ 12:00 ਵਜੇ ਤੱਕ ਲਾਗੂ ਰਹਿਣਗੀਆਂ।

ਧੁੰਦ ਦਾ ਕਹਿਰ ਜਾਂ ਲਾਪਰਵਾਹੀ? ਨਵੇਂ ਸਾਲ ਦੀ ਪਹਿਲੀ ਸਵੇਰ ਚਾਰ ਗੱਡੀਆਂ ਦੀ ਜ਼ਬਰਦਸਤ ਟੱਕਰ, ਵਾਲ-ਵਾਲ ਬਚੀਆਂ ਜਾਨਾਂ

ਅਨੁਸ਼ਾਸਨ, ਨਿਰੰਤਰਤਾ ਅਤੇ ਵਚਨਬੱਧਤਾ ਹੀ ਸਿਹਤਮੰਦ ਦਿਲ ਦੀ ਕੁੰਜੀ: ਵਾਕਾਥਾਨ ਤੋਂ ਸੁਨੇਹਾ

ਸ਼ਤਾਬਦੀ ਯਾਤਰਾ ਦਾ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਵੱਖ ਵੱਖ ਧਾਰਮਿਕ ਜੱਥੇਬੰਦੀਆਂ ਵੱਲੋਂ ਨਿੱਘਾ ਸਵਾਗਤ

20 ਬੱਚਿਆਂ ਦੀ ਮੌਤ ਮਗਰੋਂ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਇਨ੍ਹਾਂ 8 ਦਵਾਈਆਂ ਦੇ ਇਸਤੇਮਾਲ ਤੇ ਖਰੀਦ ‘ਤੇ ਲੱਗੀ ਰੋਕ

ਮਾਨ ਸਰਕਾਰ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ: ਹਰਦੀਪ ਸਿੰਘ ਮੁੰਡੀਆਂ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?