ਬਠਿੰਡਾ :
ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਕੈਂਟ ਦੀ ਪੁਲਿਸ ਨੇ ਮੁਲਜ਼ਮ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਜਿਸ ਨੂੰ ਬਾਅਦ ’ਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਜਗਦੇਵ ਸਿੰਘ ਵਾਸੀ ਪਿੰਡ ਰਾਈਆ ਨੇ ਦੱਸਿਆ ਕਿ 18 ਅਕਤੂਬਰ ਨੂੰ ਉਸ ਦਾ ਭਰਾ ਗੁਰਤੇਜ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਿੰਗ ਰੋਡ ਵੱਲ ਜਾ ਰਿਹਾ ਸੀ। ਮੁਲਜ਼ਮ ਨਿਰੰਜਣ ਸਿੰਘ ਵਾਸੀ ਪਿੰਡ ਰਾਈਆਂ ਨੇ ਤੇਜ਼ ਰਫ਼ਤਾਰ ਟਰੱਕ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਉਸ ਦੇ ਭਰਾ ਦੀ ਮੌਕੇ ’ਤੇ ਮੌਤ ਹੋ ਗਈ। ਪੁਲਿਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।