By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪਰਿਵਾਰ ਨਾਲੋਂ ਵੱਖ ਰਹਿੰਦੇ ਪੰਜਾਬ ਪੁਲਿਸ ਦੇ ਕਾਂਸਟੇਬਲ ਨੇ ਚੁੱਕਿਆ ਖੌਫ਼ਨਾਕ ਕਦਮ, ਸੁਸਾਈਡ ਨੋਟ ਵੀ ਬਰਾਮਦ ਪਰ…
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਪਰਿਵਾਰ ਨਾਲੋਂ ਵੱਖ ਰਹਿੰਦੇ ਪੰਜਾਬ ਪੁਲਿਸ ਦੇ ਕਾਂਸਟੇਬਲ ਨੇ ਚੁੱਕਿਆ ਖੌਫ਼ਨਾਕ ਕਦਮ, ਸੁਸਾਈਡ ਨੋਟ ਵੀ ਬਰਾਮਦ ਪਰ…

JalandharPunjab

ਪਰਿਵਾਰ ਨਾਲੋਂ ਵੱਖ ਰਹਿੰਦੇ ਪੰਜਾਬ ਪੁਲਿਸ ਦੇ ਕਾਂਸਟੇਬਲ ਨੇ ਚੁੱਕਿਆ ਖੌਫ਼ਨਾਕ ਕਦਮ, ਸੁਸਾਈਡ ਨੋਟ ਵੀ ਬਰਾਮਦ ਪਰ…

Major Times Editor
Last updated: December 10, 2025 6:33 pm
Major Times Editor Published December 10, 2025
Share
SHARE

ਜਲੰਧਰ।

ਜਲੰਧਰ ਦੇ ਪਿੰਡ ਸੰਗੋਵਾਲ ਵਿੱਚ ਬੁੱਧਵਾਰ ਤੜਕੇ ਸ਼ੱਕੀ ਹਾਲਾਤਾਂ ਕਾਰਨ ਪੰਜਾਬ ਪੁਲਿਸ ਵਿੱਚ ਤਾਇਨਾਤ ਇੱਕ ਕਾਂਸਟੇਬਲ ਨੇ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਮੇਹਤਪੁਰ ਦੇ ਰਹਿਣ ਵਾਲੇ ਰਣਜੀਤ ਸਿੰਘ ਮੱਟੂ ਵਜੋਂ ਹੋਈ ਹੈ ਅਤੇ ਉਹ ਪਟਿਆਲਾ ਵਿੱਚ ਪੰਜਾਬ ਪੁਲਿਸ ਦੀ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਮੱਟੂ ਦਾ ਕਰੀਬ ਪੰਜ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਇੱਕ ਬੱਚੇ ਦਾ ਪਿਤਾ ਸੀ। ਉਹ ਮੰਗਲਵਾਰ ਰਾਤ ਆਪਣੇ ਕਮਰੇ ਵਿੱਚ ਸੁੱਤਾ ਸੀ। ਸਵੇਰੇ ਕਰੀਬ ਸਾਢੇ ਚਾਰ ਵਜੇ ਜਦੋਂ ਉਹ ਡਿਊਟੀ ਜਾਣ ਲਈ ਕਮਰੇ ਵਿੱਚੋਂ ਬਾਹਰ ਨਹੀਂ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਦਰਵਾਜ਼ਾ ਖੋਲ੍ਹਿਆ ਤਾਂ ਰਣਜੀਤ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਹ ਪਰਿਵਾਰ ਤੋਂ ਪਤਨੀ ਅਤੇ ਬੱਚਿਆਂ ਨਾਲੋਂ ਅਲੱਗ ਰਹਿੰਦਾ ਸੀ। ਕਰੀਬ ਸੱਤ ਸਾਲ ਪਹਿਲਾਂ ਉਸ ਦੇ ਛੋਟੇ ਭਰਾ ਦੀ ਵੀ ਮੌਤ ਹੋ ਗਈ ਸੀ ਅਤੇ ਵੱਡਾ ਭਰਾ ਇੰਗਲੈਂਡ ਵਿੱਚ ਰਹਿੰਦਾ ਹੈ।

ਪੁਲਿਸ ਜਾਂਚ ਅਤੇ ਸੁਸਾਈਡ ਨੋਟ

ਪੁਲਿਸ ਨੂੰ ਜਾਂਚ ਦੌਰਾਨ ਮੌਕੇ ਤੋਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਹਾਲਾਂਕਿ ਅਜੇ ਇਹ ਸਾਹਮਣੇ ਨਹੀਂ ਆਇਆ ਕਿ ਇਸ ਨੋਟ ਵਿੱਚ ਕੀ ਲਿਖਿਆ ਹੋਇਆ ਹੈ। ਥਾਣਾ ਮੇਹਤਪੁਰ ਦੇ ਇੰਚਾਰਜ ਪੰਕਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਮੇਹਤਪੁਰ ਵਿੱਚ ਘਰ ਵਿੱਚ ਕਾਂਸਟੇਬਲ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਉਹਨਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਹੈ। ਉਹ ਟੀਮ ਸਮੇਤ ਜਾਂਚ ਵਿੱਚ ਜੁਟੇ ਹੋਏ ਹਨ ਅਤੇ ਉਹ ਪਰਿਵਾਰ ਦੇ ਬਿਆਨਾਂ ‘ਤੇ ਬਣਦੀ ਕਾਰਵਾਈ ਜ਼ਰੂਰ ਕਰਨਗੇ।

ਚੰਡੀਗੜ੍ਹ ’ਚ ਹਥਿਆਰ ਸਪਲਾਇਰ ਸਮੇਤ ਚਾਰ ਗ੍ਰਿਫ਼ਤਾਰ, ਹਰਿਆਣਾ-ਪੰਜਾਬ ਵਿੱਚ ਵੀ ਹੈ ਨੈੱਟਵਰਕ

ਲੁਧਿਆਣਾ ‘ਚ ਕਾਰਖ਼ਾਨੇ ’ਚ ਨਾਬਾਲਗਾਂ ਨਾਲ ਜਬਰ-ਜਨਾਹ, ਕੁੜੀ ਨੇ ਛੱਤ ਤੋਂ ਮਾਰੀ ਛਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

: MP ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਦੋ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?