By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪੰਜਾਬ ਦੇ ਪੇਂਡੂ ਖੇਤਰਾਂ ’ਚ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦੀ ਗਿਣਤੀ ’ਚ ਵਾਧਾ: ਤਰੁਨਪ੍ਰੀਤ ਸਿੰਘ ਸੌਂਦ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਪੰਜਾਬ ਦੇ ਪੇਂਡੂ ਖੇਤਰਾਂ ’ਚ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦੀ ਗਿਣਤੀ ’ਚ ਵਾਧਾ: ਤਰੁਨਪ੍ਰੀਤ ਸਿੰਘ ਸੌਂਦ

Punjab

ਪੰਜਾਬ ਦੇ ਪੇਂਡੂ ਖੇਤਰਾਂ ’ਚ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦੀ ਗਿਣਤੀ ’ਚ ਵਾਧਾ: ਤਰੁਨਪ੍ਰੀਤ ਸਿੰਘ ਸੌਂਦ

Major Times Editor
Last updated: September 20, 2025 6:53 pm
Major Times Editor Published September 20, 2025
Share
SHARE

ਚੰਡੀਗੜ੍ਹ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ ਬਣੀਆਂ ਲਾਇਬ੍ਰੇਰੀਆਂ ਦੀ ਗਿਣਤੀ 275 ਤੱਕ ਪਹੁੰਚ ਗਈ ਹੈ। ਪੇਂਡੂ ਖੇਤਰਾਂ ਵਿੱਚ ਇਹ ਲਾਇਬ੍ਰੇਰੀਆਂ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 58 ਹੋਰ ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀ ਅਧੀਨ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ, 2024 ਨੂੰ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬ੍ਰੇਰੀ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਮੁੱਖ ਮੰਤਰੀ ਨੇ ਇੱਥੇ ਬਣਾਈ ਪਹਿਲੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਅਤੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਸੁਪਨਾ ਹੈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ। ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਵਿਕਸਤ ਕਰਨਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ, ਜੋ ਇੱਥੋਂ ਪੜ੍ਹ ਕੇ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ ਅਤੇ ਤਕਨੀਕੀ ਮਾਹਰ ਆਦਿ ਬਣਨਗੇ। ਜ਼ਿਆਦਾ ਜਾਣਕਾਰੀ ਦਿੰਦਿਆਂ ਸੌਂਦ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ 4 ਲਾਇਬ੍ਰੇਰੀਆਂ ਕਾਰਜਸ਼ੀਲ ਹਨ, ਜਦਕਿ ਬਠਿੰਡਾ ਵਿੱਚ 29 ਲਾਇਬ੍ਰੇਰੀਆਂ ਚੱਲ ਰਹੀਆਂ ਹਨ। ਬਰਨਾਲਾ ਵਿੱਚ 9 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਤੇ 2 ਦਾ ਕੰਮ ਚੱਲ ਰਿਹਾ ਹੈ। ਇਸੇ ਤਰ੍ਹਾਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ 11 ਲਾਇਬ੍ਰੇਰੀਆ ਕਾਰਜਸ਼ੀਲ ਹਨ ਤੇ 2 ਦਾ ਕੰਮ ਪ੍ਰਗਤੀ ਅਧੀਨ ਹੈ, ਫਰੀਦਕੋਟ ਵਿੱਚ 10 ਕਾਰਜਸ਼ੀਲ ਤੇ 2 ਪ੍ਰਗਤੀ ਅਧੀਨ, ਫਾਜ਼ਿਲਕਾ ਵਿੱਚ 21 ਕਾਰਜਸ਼ੀਲ ਹਨ, ਫਿਰੋਜ਼ਪੁਰ ਵਿੱਚ 15 ਲਾਇਬ੍ਰੇਰੀਆ ਚੱਲ ਰਹੀਆਂ ਹਨ ਅਤੇ 9 ਲਾਇਬ੍ਰੇਰੀਆ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 6 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਤੇ 9 ਦਾ ਕੰਮ ਚੱਲ ਰਿਹਾ ਹੈ। ਲੁਧਿਆਣਾ ਵਿੱਚ 30 ਕਾਰਜਸ਼ੀਲ ਤੇ 11 ਪ੍ਰਗਤੀ ਅਧੀਨ, ਮਾਨਸਾ ਵਿੱਚ 17 ਕਾਰਜਸ਼ੀਲ ਤੇ 1 ਪ੍ਰਗਤੀ ਅਧੀਨ, ਮਾਲੇਰਕੋਟਲਾ ਵਿੱਚ 11 ਕਾਰਜਸ਼ੀਲ ਜਦਕਿ ਸ੍ਰੀ ਮੁਕਤਸਰ ਸਾਹਿਬ ਵਿੱਚ 6 ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀ ਅਧੀਨ ਹੈ। ਮੋਗਾ ਵਿੱਚ 14 ਲਾਇਬ੍ਰੇਰੀਆਂ ਕਾਰਜਸ਼ੀਲ, ਪਟਿਆਲਾ ਵਿੱਚ 28 ਕਾਰਜਸ਼ੀਲ ਤੇ 2 ਪ੍ਰਗਤੀ ਅਧੀਨ, ਰੂਪਨਗਰ ਵਿੱਚ 12 ਕਾਰਜਸ਼ੀਲ, ਸ਼ਹੀਦ ਭਗਤ ਸਿੰਘ ਨਗਰ ਵਿੱਚ 6 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਜਦਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 12 ਲਾਇਬ੍ਰੇਰੀਆਂ ਪ੍ਰਗਤੀ ਅਧੀਨ ਹਨ। ਪੰਚਾਇਤ ਮੰਤਰੀ ਨੇ ਅੱਗੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਸਭ ਤੋਂ ਜ਼ਿਆਦਾ 31 ਲਾਇਬ੍ਰੇਰੀਆਂ ਚੱਲ ਰਹੀਆਂ ਹਨ ਜਦਕਿ 2 ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀ ਅਧੀਨ ਹੈ। ਇਸੇ ਤਰ੍ਹਾਂ ਤਰਨਤਾਰਨ ਵਿੱਚ 11 ਅਤੇ ਜਲੰਧਰ ਜ਼ਿਲ੍ਹੇ ਵਿੱਚ 2 ਲਾਇਬ੍ਰੇਰੀਆਂ ਚੱਲ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਹ ਲਾਇਬ੍ਰੇਰੀਆਂ ਵਾਈ-ਫਾਈ, ਸੋਲਰ ਪਾਵਰ, ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹਨ। ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਾਹਿਤਕ ਕਿਤਾਬਾਂ, ਵੱਖ-ਵੱਖ ਵਿਸ਼ਿਆਂ ਦੀਆਂ ਮਿਆਰੀ ਪੁਸਤਕਾਂ ਅਤੇ ਪਾਠਕ੍ਰਮ ਬਾਰੇ ਵਿਸ਼ਵ ਪੱਧਰੀ ਪੁਸਤਕਾਂ ਉਪਲੱਬਧ ਹਨ, ਜੋ ਸਿੱਖਣ ਲਈ ਅਨੁਕੂਲ ਤਜ਼ਰਬਾ ਪ੍ਰਦਾਨ ਕਰਦੀਆਂ ਹਨ।

PRTC ਤੇ ਪਨਬੱਸ ਠੇਕਾ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ, ਟਰਾਂਸਪੋਰਟ ਮੰਤਰੀ ਦੇ ਭਰੋਸੇ ਮਗਰੋਂ ਯੂਨੀਅਨ ਨੇ ਲਿਆ ਫ਼ੈਸਲਾ

ਬੀਐੱਸਐੱਫ ਤੇ ਏਐੱਨਟੀਐੱਫ ਦੀ ਟੀਮ ਨੇ ਪੰਜ ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ, ਪਾਕਿਸਤਾਨੀ ਹੈਂਡਲਰਾਂ ਤੇ ਨਸ਼ਾ ਮਾਫੀਆ ਦੇ ਨੈੱਟਵਰਕ ਨੂੰ ਤੋੜਨ ’ਚ ਮਿਲੀ ਸਫਲਤਾ

ਸੜਕ ਹਾਦਸੇ ’ਚ ਸਾਬਕਾ ਐਮਪੀ ਦੇ ਪੁੱਤਰ ਦੀ ਮੌਤ, ਤੇਜ਼ ਰਫ਼ਤਾਰ ਕ੍ਰੇਟਾ ਨੇ ਇਕ ਤੋਂ ਬਾਅਦ ਇਕ ਤਿੰਨ ਕਾਰਾਂ ਨੂੰ ਟੱਕਰ ਮਾਰੀ

ਫ਼ੌਜ ਦਾ ਭਗੌੜਾ ਜਵਾਨ ਨਿਕਲਿਆ ਨਾਰਕੋ-ਅੱਤਵਾਦੀ ਮਾਡਿਊਲ ਦਾ ਅਹਿਮ ਮੋਹਰਾ, ਗ੍ਰਿਫ਼ਤਾਰ

ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਰੈਗੂਲਰ ਜ਼ਮਾਨਤ ’ਤੇ ਵਿਜੀਲੈਂਸ ਨੇ ਦਾਇਰ ਨਹੀਂ ਕੀਤਾ ਜਵਾਬ, ਮੰਗਿਆ ਸਮਾਂ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?