By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਸੁਣੀਆਂ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਸੁਣੀਆਂ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ

Jalandhar

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਸੁਣੀਆਂ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ

Major Times Editor
Last updated: November 27, 2025 7:59 pm
Major Times Editor Published November 27, 2025
Share
SHARE

ਅਧਿਕਾਰੀਆਂ ਨੂੰ ਯੋਗ ਹੱਲ ਲਈ ਤੁਰੰਤ ਬਣਦੀ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਜਲੰਧਰ,

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਅੱਜ ਇਥੇ ਜ਼ਿਲ੍ਹਾ ਰੈੱਡ ਕਰਾਸ ਭਵਨ ਵਿਖੇ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਦੀ ਸੁਣਵਾਈ ਕਰਦਿਆਂ ਅਧਿਕਾਰੀਆਂ ਨੂੰ ਇਨ੍ਹਾਂ ਦੇ ਯੋਗ ਹੱਲ ਲਈ ਤੁਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੀਆਂ ਹਦਾਇਤਾਂ ਕੀਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਜੁਆਇੰਟ ਪੁਲਸ ਕਮਿਸ਼ਨਰ ਸੰਦੀਪ ਕੁਮਾਰ ਸ਼ਰਮਾ ਵੀ ਮੌਜੂਦ ਸਨ। ਇਸਾਈ ਭਾਈਚਾਰੇ ਦੀਆਂ ਕਬਰਿਸਤਾਨ ਸਬੰਧੀ ਸਮੱਸਿਆਵਾਂ ਸੁਣਦਿਆਂ ਕਮਿਸ਼ਨ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ ਇਸਾਈ ਭਾਈਚਾਰੇ ਦੇ ਲੋਕਾਂ ਨੂੰ ਅੰਤਿਮ ਰਸਮਾਂ ਨਿਭਾਉਣ ਵਿੱਚ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਜਲਦ ਹੱਲ ਕੱਢਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਬਰਿਸਤਾਨਾਂ ’ਤੇ ਨਾਜਾਇਜ਼ ਕਬਜ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਜ਼ਿੰਮੇਵਾਰਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਬਰਿਸਤਾਨਾਂ ਵਿੱਚ ਸਾਫ਼-ਸਫ਼ਾਈ, ਸੁੰਦਰੀਕਰਨ ਅਤੇ ਚਾਰਦਿਵਾਰੀ ਯਕੀਨੀ ਬਣਾਉਣ ਲਈ ਵੀ ਕਿਹਾ। ਚੇਅਰਮੈਨ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਨੂੰ ਹਰ ਪੱਧਰ ’ਤੇ ਬਰਾਬਰੀ ਦੇ ਅਧਿਕਾਰ ਮਿਲਣ ਅਤੇ ਉਨ੍ਹਾਂ ਦੀਆਂ ਸਮਾਜਿਕ ਤੇ ਧਾਰਮਿਕ ਜ਼ਰੂਰਤਾਂ ਦਾ ਸਨਮਾਨ ਕਰਨਾ ਪੰਜਾਬ ਸਰਕਾਰ ਦੀ ਪਹਿਲ ਹੈ। ਇਸ ਦੌਰਾਨ ਉਨ੍ਹਾਂ ਘੱਟ ਗਿਣਤੀ ਭਾਈਚਾਰੇ ਦੀਆਂ ਪੁਲਿਸ, ਮਾਲ ਵਿਭਾਗ, ਨਗਰ ਨਿਗਮ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਮੁਸ਼ਕਲਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਇਨ੍ਹਾਂ ਦਾ ਢੁੱਕਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਵੱਲੋਂ ਧਰਮ ਦੇ ਨਾਂ ’ਤੇ ਆਪਸੀ ਭਾਈਚਾਰੇ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਧਰਮ ਦੇ ਨਾਂ ’ਤੇ ਘੱਟ ਗਿਣਤੀ ਭਾਈਚਾਰੇ ਨੂੰ ਤੰਗ-ਪ੍ਰੇਸ਼ਾਨ ਕਰਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਨੇ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਇਨ੍ਹਾਂ ਮੁਸ਼ਕਲਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦ ਯੋਗ ਹੱਲ ਕੀਤਾ ਜਾਵੇਗਾ ਅਤੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਭਵਿੱਖ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ,ਏ.ਡੀ.ਸੀ.ਪੀ. ਜਯੰਤ ਪੁਰੀ, ਐਸ.ਪੀ. ਮਨਜੀਤ ਕੌਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਰਣਬੀਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ ਅਤੇ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦੇ ਵੀ ਮੌਜੂਦ ਸਨ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਡੀ ਕਾਰਵਾਈ: ਬਦਨਾਮ ਨਸ਼ਾ ਤਸਕਰ ਦੀ 52.86 ਲੱਖ ਦੀ ਸੰਪਤੀ ਜ਼ਬਤ

ਰਮਣੀਕ ਸਿੰਘ ਰੰਧਾਵਾ ਨੇ ਸਾਦੇ ਢੰਗ ਨਾਲ ਸੰਭਾਲਿਆ ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਦਾ ਅਹੁਦਾ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੀਤਾ ਹੜ੍ਹ ਪ੍ਰਭਾਵਿਤ ਪਿੰਡ ਸਰੂਪਵਾਲ ਦਾ ਦੌਰਾ

ਗ਼ਦਰੀ ਬਾਬਿਆਂ ਦੇ ਮੇਲੇ ਦੀਆਂ ਤਿਆਰੀਆਂ ਮੁਕੰਮਲ, ਕੱਲ੍ਹ ਤੋਂ ਪੈਣਗੀਆਂ ਗ਼ਦਰ ਦੀਆ ਗੂੰਜਾਂ

ਜਲੰਧਰ ਵਿੱਚ ਪ੍ਰਸ਼ਾਸਨਿਕ ਸਟਾਫ਼ ਦੀਆਂ ਛੁੱਟੀਆਂ ਰੱਦ, ਅਗਲੇ 3 ਦਿਨਾਂ ਲਈ ਮੌਸਮ ਖ਼ਰਾਬ ਰਹਿਣ ਕਾਰਨ ਲਿਆ ਗਿਆ ਫ਼ੈਸਲਾ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?