By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ

Jalandhar

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ

Major Times Editor
Last updated: March 28, 2026 4:17 am
Major Times Editor Published March 28, 2026
Share
SHARE

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਤੋਂ ਕਰਵਾਇਆ ਜਾਣੂ

ਜਲੰਧਰ,

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਜਲੰਧਰ ਵਾਸੀਆਂ ਨਾਲ ਅੱਜ ਕੀਤੇ ਸਿੱਧੇ ਸੰਵਾਦ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਇਆ ਹੈ। ਇਥੇ ਵਾਰਡ ਨੰ. 42, 44 ਅਤੇ 58 ਵਿਖੇ ਵੱਖ-ਵੱਖ ਮੀਟਿੰਗਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਸਰਕਾਰ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਤੋਂ ਬਹੁਤ ਖੁਸ਼ ਹਨ ਕਿਉਂਕਿ ਮਾਨ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇਤਿਹਾਸਕ ਫੈਸਲੇ ਲੈ ਕੇ ਜਿਥੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਉਥੇ ਵਿਕਾਸ ਪਹਿਲਕਦਮੀਆਂ ਰਾਹੀਂ ਪ੍ਰਮੱਖ ਖੇਤਰਾਂ ਦੀ ਨੁਹਾਰ ਬਦਲ ਦਿੱਤੀ ਹੈ। ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਿਹਤ ਸੇਵਾਵਾਂ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ, ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਕਾਇਆ ਕਲਪ, ਖੇਡ ਬੁਨਿਆਦੀ ਢਾਂਚੇ ਨੂੰ ਹੁਲਾਰਾ, ਸੂਬੇ ਦੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਵਰਗੇ ਲੋਕ ਪੱਖੀ ਉਪਰਾਲੇ ਲਾਗੂ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ ਪਹਿਲੀ ਵਾਰ ਦਿਨ ਵੇਲੇ ਬਿਜਲੀ ਅਤੇ ਲੱਖਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਰਦਰਸ਼ੀ ਢੰਗ ਨਾਲ 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਗਈ ਹੈ, ਜਿਸ ਤਹਿਤ ਇਸ ਬਜਟ ਵਿੱਚ ਐਸ.ਸੀ. ਵਰਗ ਦੀਆਂ ਔਰਤਾਂ ਲਈ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਲਈ 1000 ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ ਗਈ ਹੈ। ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵੱਡੀ ਗਿਣਤੀ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਇਸ ਤੋਂ ਇਲਾਵਾ ਨਸ਼ੇ ਦੇ ਜੰਜਾਲ ਵਿੱਚ ਫਸ ਚੁੱਕੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸ਼੍ਰੀ ਭਗਤ ਨੇ ਕਿਹਾ ਕਿ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ਵਿੱਢੀ ਸੂਬਾ ਪੱਧਰੀ ਇਸ ਜਨਤਕ ਮੁਹਿੰਮ ਤਹਿਤ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਮੰਤਰੀ, ਵਿਧਾਇਕ, ਚੇਅਰਮੈਨ, ਸਰਪੰਚ, ਪੰਚ, ਐਮ.ਸੀ., ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਲੰਟੀਅਰ ਸ਼ਾਮਲ ਹੋ ਰਹੇ ਹਨ ਅਤੇ ਸਰਕਾਰ ਦਾ ਰਿਪੋਰਟ ਕਾਰਡ ਲੈ ਕੇ ਹਰ ਪਿੰਡ, ਗਲੀ ਅਤੇ ਘਰ-ਘਰ ਪਹੁੰਚ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸ਼ਹਿਰ ਦੇ ਵਾਰਡ ਨੰ. 52 ਤੇ 53 ਵਿੱਚ ਵੀ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਗਿਆ ਸੀ। ਇਸ ਮੌਕੇ ਕੌਂਸਲਰ ਮਨੀਸ਼ ਕਲਰੂਪੀਆ, ਰੋਮੀ ਵਧਵਾ ਅਤੇ ਰਾਜ ਕੁਮਾਰ ਰਾਜੂ ਤੋਂ ਇਲਾਵਾ ਕਮਲ ਲੋਚ, ਅਯੂਬ ਦੁੱਗਲ ਤੇ ਓਂਕਾਰ ਰਾਜੀਵ ਟਿੱਕਾ ਅਤੇ ਵੱਡੀ ਗਿਣਤੀ ਲੋਕ ਮੌਜੂਦ ਸਨ।

ਵਿਧਾਇਕਾ ਮਾਨ ਨੇ ਨੁਕਸਾਨੇ ਮਕਾਨਾਂ ਲਈ ਜਾਰੀ ਕੀਤੀ ਗ੍ਰਾਂਟ

ਕਣਕ ਦੇ ਬੀਜ ’ਤੇ ਸਹਾਇਤਾ ਪ੍ਰਾਪਤ ਕਰਨ ਲਈ ਕਿਸਾਨ ਆਨਲਾਈਨ ਪੋਰਟਲ www.agrimachinarypb.com ’ਤੇ ਕਰ ਸਕਦੇ ਨੇ ਰਜਿਸਟਰ: ਮੁੱਖ ਖੇਤੀਬਾੜੀ ਅਫ਼ਸਰ

ਜਲੰਧਰ ਦੇ ਲੈਦਰ ਕੰਪਲੈਕਸ ਰੋਡ ’ਤੇ ਮਾਸੂਮ ਬੱਚੀ ਦੀ ਹੱਤਿਆ, ਗੁਆਂਢੀ ਦੇ ਘਰ ਦੇ ਬਾਥਰੂਮ ’ਚੋਂ ਮਿਲੀ ਲਾਸ਼

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ : ਬਦਨਾਮ ਨਸ਼ਾ ਤਸਕਰਾਂ ਦੀ 36,05,427 ਰੁਪਏ ਦੀ ਸੰਪਤੀ ਜ਼ਬਤ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹੜ੍ਹ ਰਾਹਤ ਸਹਾਇਤਾ ਰਾਸ਼ੀ ਵਜੋਂ 1600 ਕਰੋੜ ਰੁਪਏ ਜਾਰੀ ਕਰਨ ’ਚ ਦੇਰੀ ਦਾ ਮੁੱਦਾ ਉਠਾਇਆ

TAGGED:‘ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਲੋਕਾਂ ਨਾਲ ਸਿੱਧਾ ਸੰਵਾਦ
Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?