By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਲੀਜ਼ ਮਸਲੇ ਸਬੰਧੀ ਹਾਈ ਕੋਰਟ ਦੇ ਫ਼ੈਸਲੇ ਨਾਲ ਨੰਗਲ ਸ਼ਹਿਰ ਦੇ ਹਜ਼ਾਰਾ ਲੀਜ਼ ਧਾਰਕਾਂ ਦੀ ਉਡੀ ਨੀਂਦ, ਸਿੱਖਿਆ ਮੰਤਰੀ ਹਰਜੋਤ ਬੈਂਸ ਨਿੱਤਰੇ ਲੋਕਾਂ ਦੇ ਹੱਕ ‘ਚ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਲੀਜ਼ ਮਸਲੇ ਸਬੰਧੀ ਹਾਈ ਕੋਰਟ ਦੇ ਫ਼ੈਸਲੇ ਨਾਲ ਨੰਗਲ ਸ਼ਹਿਰ ਦੇ ਹਜ਼ਾਰਾ ਲੀਜ਼ ਧਾਰਕਾਂ ਦੀ ਉਡੀ ਨੀਂਦ, ਸਿੱਖਿਆ ਮੰਤਰੀ ਹਰਜੋਤ ਬੈਂਸ ਨਿੱਤਰੇ ਲੋਕਾਂ ਦੇ ਹੱਕ ‘ਚ

Punjab

ਲੀਜ਼ ਮਸਲੇ ਸਬੰਧੀ ਹਾਈ ਕੋਰਟ ਦੇ ਫ਼ੈਸਲੇ ਨਾਲ ਨੰਗਲ ਸ਼ਹਿਰ ਦੇ ਹਜ਼ਾਰਾ ਲੀਜ਼ ਧਾਰਕਾਂ ਦੀ ਉਡੀ ਨੀਂਦ, ਸਿੱਖਿਆ ਮੰਤਰੀ ਹਰਜੋਤ ਬੈਂਸ ਨਿੱਤਰੇ ਲੋਕਾਂ ਦੇ ਹੱਕ ‘ਚ

Major Times Editor
Last updated: December 8, 2025 5:27 pm
Major Times Editor Published December 8, 2025
Share
SHARE

ਨੰਗਲ : 

ਲੰਬੇ ਸਮੇਂ ਤੋਂ ਨੰਗਲ ਸ਼ਹਿਰ ਵਿਚ ਚੱਲ ਰਹੇ ਲੀਜ਼ ਮਸਲੇ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਫੈਸਲੇ ਨਾਲ ਨੰਗਲ ਸ਼ਹਿਰ ਦੇ ਹਜ਼ਾਰਾ ਲੀਜ਼ ਧਾਰਕਾਂ ਦੀ ਨੀਂਦ ਉਡਾ ਦਿੱਤੀ ਹੈ। ਹਾਈ ਕੋਰਟ ਦੇ ਉਕਤ ਫੈਸਲੇ ਨਾਲ ਜਿੱਥੇ ਹਜ਼ਾਰਾਂ ਲੋਕਾਂ ’ਤੇ ਬੇਘਰ ਹੋਣ ਦੀ ਤਲਵਾਰ ਲਟਕ ਗਈ ਹੈ, ਉਥੇ ਸ਼ਹਿਰ ਦਾ ਰਾਜਨੀਤਕ ਪਾਰਾ ਵੀ ਵਧਣ ਦੀ ਸੰਭਾਵਨਾ ਹੈ। ਦੂਜੇ ਪਾਸੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਦੇ ਹੱਕ ਵਿਚ ਨਿੱਤਰਦਿਆਂ ਬੀਬੀਐੱਮਬੀ ਵੱਲੋਂ ਨੰਗਲ ਦੇ ਵਸਨੀਕਾਂ ’ਤੇ ਦਹਾਕਿਆਂ ਤੋਂ ਜ਼ਮੀਨ ਖਾਲੀ ਕਰਵਾਉਣ ਦੀ ਲਟਕ ਰਹੀ ਤਲਵਾਰ ਦਾ ਸਥਾਈ ਹੱਲ ਕਰਨ ਦਾ ਭਰੋਸਾ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਅਗਲੇ ਹਫਤੇ ਉੱਚ ਪੱਧਰੀ ਮੀਟਿੰਗ ਨੰਗਲ ਦੇ ਵਸਨੀਕਾਂ ਦੀ ਕਮੇਟੀ ਨਾਲ ਉੱਚ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ ਅਤੇ ਜਦੋਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਪਾਨ ਦੌਰੇ ਤੋਂ ਪਰਤਣਗੇ ਤਾਂ ਉਨ੍ਹਾਂ ਨਾਲ ਇਹ ਮਸਲਾ ਵਿਚਾਰਿਆ ਜਾਵੇਗਾ ਅਤੇ ਇਸ ਦਾ ਸਥਾਈ ਹੱਲ ਕੀਤਾ ਜਾਵੇਗਾ।ਬੈਂਸ ਨੇ ਕਿਹਾ ਕਿ ਨੰਗਲ ਦੇ ਵਸਨੀਕ ਜਿਹੜੀਆਂ ਜ਼ਮੀਨਾਂ ’ਤੇ ਕਾਬਜ਼ ਹਨ ਅਤੇ ਦਹਾਕਿਆਂ ਤੋਂ ਆਪਣੇ ਕਾਰੋਬਾਰ ਕਰ ਰਹੇ ਹਨ, ਉਨ੍ਹਾਂ ਜ਼ਮੀਨਾਂ ਦੇ ਰਿਕਾਰਡ ਦੀ ਘੋਖ ਕਰਨ ’ਤੇ ਇਹ ਪਤਾ ਲੱਗਾ ਹੈ ਕਿ ਇਹ ਜ਼ਮੀਨਾਂ ਪੰਜਾਬ ਸਰਕਾਰ ਦੀ ਮਲਕੀਅਤ ਹਨ, ਜਦੋਂ ਕਿ ਬੀਬੀਐੱਮਬੀ ਅਣਅਧਿਕਾਰਤ ਤੌਰ ’ਤੇ ਇਨ੍ਹਾਂ ਜ਼ਮੀਨਾਂ ’ਤੇ ਆਪਣਾ ਹੱਕ ਜਤਾ ਕੇ ਇੱਥੋਂ ਦੇ ਕਾਰੋਬਾਰੀਆਂ ਤੇ ਵਸਨੀਕਾਂ ’ਤੇ ਦਹਾਕਿਆਂ ਤੋਂ ਛੱਤ ਖੋਹਣ ਦੀ ਤਲਵਾਰ ਲਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਦੇ ਲੋਕਾਂ ਨੂੰ ਹਰ ਮਸਲੇ ਲਈ ਬੀਬੀਐੱਮਬੀ ਤੋਂ ਇਤਰਾਜ਼ਹੀਣਤਾ ਦਾ ਸਰਟੀਫਿਕੇਟ ਲੈਣਾ ਪੈਂਦਾ ਹੈ, ਜੋ ਕਿ ਗਲਤ ਪ੍ਰਕਿਰਿਆ ਹੈ। ਇਹ ਪ੍ਰਕਿਰਿਆ ਦਹਾਕਿਆਂ ਤੋਂ ਚੱਲਦੀ ਆ ਰਹੀ ਹੈ ਅਤੇ ਕਿਸੇ ਵੀ ਸਰਕਾਰ ਨੇ ਇਸ ਵੱਲ ਧਿਆਨ ਨਹੀ ਦਿੱਤਾ, ਸਗੋਂ ਨੰਗਲ ਦੇ ਲੋਕਾਂ ਨੂੰ ਵਪਾਰਕ ਅਦਾਰੇ ਅਤੇ ਉਨ੍ਹਾਂ ਦੀ ਜ਼ਮੀਨ ਖੋਹੇ ਜਾਣ ਦਾ ਡਰ ਅਤੇ ਸਹਿਮ ਬਣਾ ਕੇ ਰੱਖਿਆ ਹੈ। ਅਸੀਂ ਨੰਗਲ ਦੇ ਵਸਨੀਕਾਂ ਨਾਲ ਇਹ ਵਾਅਦਾ ਕਰਦੇ ਹਾਂ ਕਿ ਉਨ੍ਹਾਂ ਦੇ ਕਾਰੋਬਾਰ ਅਤੇ ਜ਼ਮੀਨਾਂ ਤੇ ਛੱਤ ਖੋਹਣ ਦੀ ਪ੍ਰਕਿਰਿਆ ਨੂੰ ਸਫਲ ਨਹੀ ਹੋਣ ਦਿੱਤਾ ਜਾਵੇਗਾ ਸਗੋਂ ਨੰਗਲ ਵਾਸੀਆਂ ਨੂੰ ਜ਼ਮੀਨਾਂ ਉਤੇ ਮਾਲਕਾਨਾ ਹੱਕ ਦਿਵਾਉਣ ਦੀ ਪ੍ਰਕਿਰਿਆ ਲਈ ਚਾਰਾਜੋਈ ਕਰਾਂਗੇ।

ਇਹ ਹੈ ਮਾਮਲਾ

ਭਾਖੜਾ ਡੈਮ ਦੇ ਨਿਰਮਾਣ ਦੌਰਾਨ 1944 ਵਿਚ ਤਤਕਾਲੀਨ ਪੰਜਾਬ ਦੇ ਰੈਵਨਿਊ ਮੰਤਰੀ ਸਰ ਛੋਟੂ ਰਾਮ ਅਤੇ ਬਿਲਾਸਪੁਰ ਦੇ ਰਾਜਾ ਵਿਚਕਾਰ ਸਮਝੌਤਾ ਹੋਇਆ ਸੀ, ਜਿਸ ਤਹਿਤ ਡੈਮ ਪ੍ਰਾਜੈਕਟ ਲਈ ਜ਼ਮੀਨ ਹਾਸਲ ਕੀਤੀ ਗਈ ਸੀ ਅਤੇ ਲੋਕਾਂ ਨੂੰ ਸੁਵਿਧਾ ਮੁਹੱਈਆ ਕਰਨ ਲਈ ਲੀਜ਼ ’ਤੇ ਪਾਸ ਕੀਤੀ ਗਈ ਸੀ। ਸਾਲ 1995 ਵਿਚ ਲੀਜ਼ ਪਾਲਿਸੀ ਖ਼ਤਮ ਹੋ ਚੁੱਕੀ ਹੈ, ਜਿਸ ਦਾ ਨਵੀਨੀਕਰਨ ਕੀਤਾ ਜਾਣਾ ਸੀ। 1995, 2003, 2010 ਅਤੇ 2018 ਵਿਚ ਮਸਲੇ ਦੇ ਹੱਲ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਬੀਬੀਐੱਮਬੀ ਅਧਿਕਾਰੀਆਂ ਅਤੇ ਲੀਜ਼ ਧਾਰਕਾਂ ਵਿਚ ਸਹਿਮਤੀ ਨਹੀਂ ਬਣੀ। ਜ਼ਿਕਰਯੋਗ ਹੈ ਦਹਾਕਿਆਂ ਨੰਗਲ ਦੀ ਸਿਆਸਤ ਦਾ ਮੁੱਖ ਮੁੱਦਾ ਬਣਿਆ ਲੀਜ਼ ਮਸਲਾ ਹਰ ਚੋਣ ਵਿਚ ਰੱਜ ਕੇ ਉਛਾਲਿਆ ਜਾਦਾ ਹੈ ਪਰ ਇਸ ਦਾ ਹੱਲ ਨਹੀ ਹੋ ਸਕਿਆ।

ਹਾਈ ਕੋਰਟ ਨੇ 31 ਦਸੰਬਰ ਤੱਕ ਹੁਕਮ ਲਾਗੂ ਕਰਨ ਲਈ ਕਿਹਾ

ਬੀਬੀਐੱਮਬੀ ਦੀ ਸੰਪਤੀ ’ਤੇ ਲੰਬੇ ਸਮੇਂ ਤੋਂ ਚੱਲ ਰਹੇ ਲੀਜ਼ ਮਸਲੇ ’ਤੇ ਹਾਈ ਕੋਰਟ ਨੇ ਸਖ਼ਤ ਰੁਖ ਅਪਣਾਉਂਦੇ ਹੋਏ 31 ਦਸੰਬਰ ਤੱਕ ਕੋਰਟ ਦੇ ਹੁਕਮ ਲਾਗੂ ਕਰਨ ਦੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਬੀਬੀਐੱਮਬੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਕਾਰਵਾਈ ਕਰਦਿਆਂ ਕਿਹਾ ਕਿ ਜੇ ਬੋਰਡ ਇੱਕ ਹਫ਼ਤੇ ਦੇ ਅੰਦਰ ਅਰਜ਼ੀ ਪੇਸ਼ ਕਰਦਾ ਹੈ ਤਾਂ ਰਾਜ ਸਰਕਾਰ ਇਸ ਮੁਹਿੰਮ ਲਈ ਪੂਰੀ ਪੁਲਿਸ ਮਦਦ ਪ੍ਰਦਾਨ ਕਰੇਗੀ। ਉੱਚ ਅਦਾਲਤ ਨੇ ਪਬਲਿਕ ਪ੍ਰੇਮਿਸਿਜ਼ ਐਕਟ, 1971 ਤਹਿਤ ਜਾਰੀ ਕੀਤੇ ਗਏ ਲੰਬੇ ਸਮੇਂ ਤੋਂ ਲਟਕੇ ਬੇਦਖਲੀ ਵਾਰੰਟਾਂ ਦੀ ਤਾਮੀਲ ਲਈ 30 ਦਿਨਾਂ ਦੀ ਸਮਾਂ-ਸੀਮਾ ਤੈਅ ਕੀਤੀ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਤਕਰੀਬਨ 64 ਗੈਰ-ਅਧਿਕਾਰਤ ਕਬਜ਼ਿਆਂ ’ਤੇ ਤੁਰੰਤ ਕਾਰਵਾਈ ਕਰ ਕੇ ਅਦਾਲਤ ਨੂੰ ਰਿਪੋਰਟ ਪੇਸ਼ ਕੀਤੀ ਜਾਵੇ।ਸ਼ਹਿਰ ਦੇ 10 ਹਜ਼ਾਰ ਲੋਕ ਹੋਣਗੇ ਪ੍ਰਭਾਵਿਤ

ਇਸ ਫ਼ੈਸਲੇ ਨੇ ਨੰਗਲ ਸ਼ਹਿਰ ਦੇ ਲਗਪਗ 10 ਹਜ਼ਾਰ ਲੋਕਾਂ ਵਿੱਚ ਮੁੜ ਬੇਘਰ ਹੋਣ ਦੀ ਚਿੰਤਾ ਪੈਦਾ ਕਰ ਦਿੱਤੀ ਹੈ। ਸ਼ਹਿਰ ਦੀ ਤਕਰੀਬਨ 80 ਫ਼ੀਸਦੀ ਜ਼ਮੀਨ ਬੀਬੀਐੱਮਬੀ ਅਧੀਨ ਹੋਣ ਕਾਰਨ, ਲੀਜ਼ ਪਾਲਿਸੀ ਦੇ ਅਟਕੇ ਹੋਏ ਮਸਲੇ ਨੇ ਇਲਾਕੇ ਦੀ ਤਰੱਕੀ ਅਤੇ ਲੋਕਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ’ਤੇ ਡੂੰਘਾ ਅਸਰ ਪਾਇਆ ਹੈ।

ਆਈਏਐੱਸ ਦਲਵਿੰਦਰਜੀਤ ਸਿੰਘ ਨੇ ਡੀਸੀ ਵਜੋਂ ਸੰਭਾਲਿਆ ਅਹੁਦਾ

ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਮਾਗ ਦਾ ਪਰਿਵਾਰ ਵਾਲੇ ਇਲਾਜ ਕਰਵਾਉਣ – ਹਰਪਾਲ ਸਿੰਘ ਚੀਮਾ

MP ਸਤਨਾਮ ਸੰਧੂ ਨੇ ਨਰੋਏ ਸਮਾਜ ਦੀ ਸਿਰਜਣਾ ਲਈ ਨੌਵੇਂ ਗੁਰੂ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਦਿੱਤਾ ਸੱਦਾ

ਬੰਬੀਹਾ ਗਿਰੋਹ ਦਾ ਗੁਰਗਾ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ, ਅਸਲਾ ਬਰਾਮਦ

ਸ਼ਰਾਬੀ ਪੋਤੇ ਨੇ ਦਾਦੀ ਦਾ ਬੇਰਹਿਮੀ ਨਾਲ ਕੀਤਾ ਕਤਲ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸੁੰਦਰ ਮੁੰਦਰ ਏ ਓਏ ਹੋਏ… ਲੋਕਾਂ ਨੇ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ, ਕਈ ਹੋਟਲਾਂ ਅਤੇ ਸੰਸਥਾਵਾਂ ਵਿੱਚ ਸਮਾਗਮ ਹੋਏ

Major Times Editor Major Times Editor January 14, 2026
ਡਿਪਟੀ ਕਮਿਸ਼ਨਰ ਨੇ ਬਜ਼ੁਰਗਾਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ
ਬੰਬ ਨਾਲ ਉਡਾਉਣ ਦੀ ਧਮਕੀ, ਕੋਰਟ ਕੰਪਲੈਕਸ ਕਰਵਾਏ ਖਾਲੀ; ਦਹਿਸ਼ਤ ਦਾ ਮਾਹੌਲ
ਕਾਗਜ਼ਾਂ ‘ਚ ਮੁਰਦੇ ਵੀ ਕਰ ਰਹੇ ਦਿਹਾੜੀ! ਮਨਰੇਗਾ ‘ਚ ਵੱਡਾ ਘਪਲਾ ਆਇਆ ਸਾਹਮਣੇ,
ਏਸ਼ੀਆ ਦੇ ‘ਵਾਟਰ ਟਾਵਰ’ ਨੂੰ ਖ਼ਤਰਾ! ਹਿਮਾਲਿਆ ‘ਤੇ ਪਿਘਲ ਰਹੀ ਬਰਫ਼, ਗੰਗਾ-ਸਿੰਧੂ ਸਮੇਤ ਕਈ ਨਦੀਆਂ ਦੇ ਵਹਾਅ ‘ਤੇ ਪਵੇਗਾ ਅਸਰ
ਜ਼ਿਲ੍ਹਾ ਪੱਧਰ ‘ਤੇ ਮਨਾਈ 101 ਨਵਜਨਮੀਆਂ ਬੱਚੀਆਂ ਦੀ ਲੋਹੜੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ
ਲੋਹੜੀ ਨੂੰ ਲੈਕੇ ਲੋਕਾਂ ਨੇ ਕੀਤੀ ਖਰੀਦਦਾਰੀ , ਬਾਜ਼ਾਰਾਂ ਵਿਚ ਸਜਿਆਂ ਮੂੰਗਫਲੀ, ਰੇਵੜੀਆਂ ਅਤੇ ਹੋਰ ਚੀਜ਼ਾਂ ਦੀਆਂ ਦੁਕਾਨਾ
ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ, ਕਿਹਾ ਲੋਕ ਮਿਲਣੀਆਂ ਪੰਜਾਬ ਦੇ ਵਿਕਾਸ ਨੂੰ ਤੇਜ਼ ਕਰਨ ਲਈ ਪ੍ਰੇਰਕ ਦਾ ਕੰਮ ਕਰਨਗੀਆਂ
2027 ਦੀ ਚੋਣ ਬਿਨਾ ਸੀ.ਐਮ ਫੇਸ ਲੜੇਗੀ ਕਾਂਗਰਸ, ਰਾਹੁਲ ਤੇ ਖੜਗੇ ਕਰਨਗੇ ਫੈਸਲਾ- ਭੁਪੇਸ਼ ਬਘੇਲ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?