ਵੱਡੀ ਗਿਣਤੀ ਵਿਚ ਸੰਤ ਸਮਜ ਤੋਂ ਇਲਾਵਾ ਰਾਜਨੈਤਿਕ ਲੋਕ ਅਤੇ ਸੰਗਤਾਂ ਨੇ ਲਿਆ ਹਿੱਸਾ
ਜਲੰਧਰ 

ਜਲੰਧਰ ਦੇ ਬੂਟਾ ਮੰਡੀ ਵਿਖੇ ਸ਼੍ਰੀ ਗੁਰੂ ਰਵਿਦਾਸ ਧਆਮ ਤੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ ਸ਼ੋਭਾ ਯਾਤਰਾ ਸਜਾਈ ਗਈ। ਸ਼ੋਭਾ ਯਾਤਰਾ ਦੌਰਾਨ ਵੱਡੀ ਗਿਣਤੀ ਵਿਚ ਸੰਤ ਸਮਾਜ ਜਿਨ੍ਹਾ ਵਿਚ ਸੰਤ ਨਿਰਮਲ ਦਾਸ ਬਾਬਾ ਜੌੜੇ, ਕੈਬਨਿਟ ਮੰਤਰੀ ਮਹਿੰਦਰ ਭਗਤ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਵਨ ਕੁਮਾਰ ਟੀਨੂੰ, ਰਾਜਵਿੰਦਰ ਕੌਰ ਥਿਆੜਾ, ਗੁਰਚਰਨ ਸਿੰਘ ਚੰਨੀ, ਸਰਬਜੀਤ ਸਿੰਘ ਮੱਕੜ, ਸਾਬਕਾ ਸਾਂਸਦ ਸੁਸ਼ੀਲ ਕੁਮਾਰ ਰਿੰਕੂ, ਪਰਮਜੀਤ ਸਿੰਘ ਰਾਏਪੁਰ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਰੋਬਿਨ ਸਾਂਪਲਾ, ਬਹੁਜਨ ਸਮਾਜ ਪਾਰਟੀ ਦੇ ਆਗੂ ਐਡਵੇਕੇਟ ਬਲਵਿੰਦਰ ਕੁਮਾਰ, ਸਾਬਕਾ ਸਾਂਸਦ ਅਵਤਾਰ ਸਿੰਘ ਕਰੀਮਪੁਰੀ, ਸਮੇਤ ਵੱਡੀ ਗਿਣਤੀ ਵਿੱਚ ਸਿਆਸੀ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਸਾਰੀਆਂ ਸ਼ਖਸੀਅਤਾਂ ਨੂੰੰ ਸਨਮਾਨਿਤ ਕੀਤਾ ਗਿਆ। ਸ਼ੋਭਾ ਯਾਤਰਾ ਸ਼੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਤੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੈਕਾਰੀਆਂ ਅਤੇ ਬੈਂਡ ਵਾਜਿਆਂ ਦੀ ਗੂੰਜ ਵਿਚ ਸ਼ੁਰੂ ਹੋਈ। ਸ਼ੋਭਾ ਯਾਤਰਾ ਸ੍ਰੀ ਗੁਰੂ ਰਵਿਦਾਸ ਧਾਮ ਤੋ ਸ਼ੁਰੂ ਹੋਕੇ ਡਾ. ਬੀ.ਆਰ. ਅੰਬੇਡਕਰ ਚੌਕ, ਭਗਵਾਨ ਵਾਲਮੀਕਿ ਚੌਕ, ਸ਼੍ਰੀ ਰਾਮ ਚੌਕ, ਲਵ ਕੁਸ਼ ਚੌਕ, ਸ਼ਹੀਦ ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਪਟੇਲ ਚੌਕ, ਬਸਤੀ ਅੱਡਾ ਚੌਕ, ਭਗਵਾਨ ਵਾਲਮੀਕਿ ਚੌਕ ਤੋਂ ਹੁੰਦੇ ਹੋਏ ਵਾਪਸ ਡਾ. ਬੀ.ਆਰ. ਅੰਬੇਡਕਰ ਚੌਕ ਤੋਂ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਸਮਾਪਤ ਹੋਈ। ਸ਼ੋਭਾ ਯਾਤਰਾ ਦੌਰਾਨ ਸਭ ਤੋਂ ਅੱਗੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਸੁੰਦਰ ਪਾਲਕੀ ਅਤੇ ਉਸ ਤੋਂ ਬਾਦ ਸੰਗਤਾਂ ਸਨ। ਸ਼ਹਿਰ ਭਰ ਦੀਆਂ ਵੱਖ-ਵੱਖ ਸ਼੍ਰੀ ਗੁਰੂ ਰਵਿਦਾਸ ਮੰਦਰ ਕਮੇਟੀਆਂ ਨੇ ਇਸ ਸ਼ੋਭਾ ਯਾਤਰਾ ਵਿਚ ਹਿੱਸਾ ਲਿਆ। ਸ਼ੋਭਾ ਯਾਤਰਾ ਦੌਰਾਨ ਰਸਤੇ ਵਿੱਚ ਸ਼ਰਧਾਲੂਆਂ ਦੁਆਰਾ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ, ਅਤੇ ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸਟੇਜ਼ਾਂ ਵੀ ਲਗਾਈਆਂ ਗਈਆਂ ਜਿੱਥੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਉਚਾਰਣ ਹੋਇਆ। ਇਸ ਦੌਰਾਨ ਸਟੇਜ਼ਾਂ ਤੇ ਸ਼੍ਰੀ ਗੁਰੂ ਰਵਿਦਾਸ ਧਾਮ ਪ੍ਰਬੰਧਨ ਕਮੇਟੀ ਅਤੇ ਸ਼ੋਭਾ ਯਾਤਰਾ ਵਿਚ ਸ਼ਾਮਿਲ ਪਤਵੰਤਿਆਂ ਦਾ ਸਨਮਾਨ ਕੀਤਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਈ ਸਟੇਜ਼ ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਕੀਤਾ ਗਿਆ। ਸ਼ੋਭਾ ਯਾਤਰਾ ਦੌਰਾਨ ਸ਼ਰਧਾਲੂਆਂ ਵਿੱਚ ਸ਼ਰਧਾ ਅਤੇ ਉਤਸਾਹ ਦੇਖਣ ਨੂੰ ਮਿਲੇਆ। ਜਿਨ੍ਹਾਂ ਨੇ ਪੂਰੇ ਰਸਤੇ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਗੁਣਗਾਨ ਕੀਤਾ।

