By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਸਿਹਤ ਮੰਤਰੀ ਦੀ ਕੋਠੀ ਨੇੜੇ ਟੈਂਕੀ ’ਤੇ ਚੜ੍ਹੇ ਦੋ ਬੇਰੁਜ਼ਗਾਰ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਸਿਹਤ ਮੰਤਰੀ ਦੀ ਕੋਠੀ ਨੇੜੇ ਟੈਂਕੀ ’ਤੇ ਚੜ੍ਹੇ ਦੋ ਬੇਰੁਜ਼ਗਾਰ

Punjab

ਸਿਹਤ ਮੰਤਰੀ ਦੀ ਕੋਠੀ ਨੇੜੇ ਟੈਂਕੀ ’ਤੇ ਚੜ੍ਹੇ ਦੋ ਬੇਰੁਜ਼ਗਾਰ

Major Times Editor
Last updated: November 19, 2025 7:16 pm
Major Times Editor Published November 19, 2025
Share
SHARE

•ਪਟਿਆਲਾ :

ਸਿਹਤ ਵਿਭਾਗ ਵਿਚ ਜਾਰੀ ਹੋਈਆਂ ਭਰਤੀ ਵਿਚ ਅਪਲਾਈ ਕਰਨ ਲਈ ਅਮਰ ਹੱਦ ’ਚ ਛੋਟ ਦੀ ਮੰਗ ਕਰਦੇ ਦੋ ਬੇਰੁਜ਼ਗਾਰ ਨੌਜਵਾਨ ਬੁੱਧਵਾਰ ਨੂੰ ਅਚਾਨਕ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਕੋਠੀ ਦੇ ਨੇੜੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ ਤੇ ਮੰਗਾਂ ਨਾ ਮੰਨਣ ’ਤੇ ਆਤਮਦਾਹ ਦੀ ਧਮਕੀ ਦਿੱਤੀ। ਇਸ ਦੌਰਾਨ ਉਨ੍ਹਾਂ ਦੇ ਹੋਰਨਾਂ ਸਾਥੀਆਂ ਵੱਲੋਂ ਸਿਹਤ ਮੰਤਰੀ ਦੇ ਘਰ ਨੇੜੇ ਹੀ ਟੈਂਕੀ ਹੇਠ ਪੱਕਾ ਮੋਰਚਾ ਲਗਾ ਦਿੱਤਾ ਗਿਆ। ਟੈਂਕੀ ’ਤੇ ਚੜ੍ਹੇ ਦੋ ਬੇਰੁਜ਼ਗਾਰ ਮੱਖਣ ਸਿੰਘ ਚੀਮਾ ਮੰਡੀ ਤੇ ਹੀਰਾ ਲਾਲ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਵਿਭਾਗ ਵਿਚ ਜਾਰੀ ਹੋਈਆਂ ਪੋਸਟਾਂ ਵਿਚ ਉਨ੍ਹਾਂ ਨੂੰ ਅਨੇਕਾਂ ਵਾਰ ਵਾਅਦਾ ਕਰਨ ਦੇ ਬਾਵਜੂਦ ਵੀ ਉਮਰ ਹੱਦ ’ਚ ਛੋਟ ਨਹੀਂ ਦਿੱਤੀ ਗਈ। ਉਨ੍ਹਾਂ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖੜ ਪੁੰਨਿਆ ਮੌਕੇ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਅਤੇ ਹੋਰ ਅਨੇਕਾਂ ਥਾਵਾਂ ਤੇ ਬੇਰੁਜ਼ਗਾਰਾਂ ਨੂੰ ਭਰੋਸਾ ਦਿੱਤਾ ਸੀ ਕਿ ਜਿਹੜੇ ਬੇਰੁਜ਼ਗਾਰ ਰੁਜ਼ਗਾਰ ਉਡੀਕਦੇ, ਧਰਨੇ ਲਾਉਂਦੇ ਓਵਰ ਏਜ ਹੋ ਚੁੱਕੇ ਹਨ, ਉਨ੍ਹਾਂ ਸਭਨਾਂ ਨੂੰ ਉਮਰ ਹੱਦ ਛੋਟ ਦੇ ਕੇ ਆਉਂਦੀਆਂ ਪੋਸਟਾਂ ਵਿੱਚ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇਗਾ ਪ੍ਰੰਤੂ ਸਿਹਤ ਵਿਭਾਗ ’ਚ ਜਾਰੀ ਹੋਈਆਂ ਪੋਸਟਾਂ ਵਿਚ ਅਨੇਕਾਂ ਵਾਰ ਸਿਹਤ ਮੰਤਰੀ ਨਾਲ ਮੀਟਿੰਗ ਹੋਣ ਦੇ ਬਾਵਜੂਦ ਵੀ ਬੇਰਜ਼ਗਾਰਾਂ ਨੂੰ ਅਪਲਾਈ ਕਰਨ ਦਾ ਮੌਕਾ ਨਹੀਂ ਦਿੱਤਾ ਗਿਆ। ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੀਆਂ ਸਰਕਾਰਾਂ ਮੌਕੇ ਓਵਰਏਜ਼ ਹੋ ਚੁੱਕੇ ਬੇਰੁਜ਼ਗਾਰਾਂ ਨੂੰ ਅਪਲਾਈ ਕਰਨ ਦੇ ਭਰੋਸੇ ਦਿੰਦੀ ਰਹੀ ਜਦਕਿ ਅੱਜ ਜਦੋਂ ਇਸ ਮੰਗ ਨੂੰ ਲੈ ਕੇ ਬੇਰੁਜ਼ਗਾਰ ਜਦੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਲਈ ਇਕੱਠੇ ਹੋ ਰਹੇ ਸਨ ਤਾਂ ਦੂਜੇ ਪਾਸੇ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਵੱਲੋਂ 270 ਪੋਸਟਾਂ ਲਈ ਲਿਖਤੀ ਪ੍ਰੀਖਿਆ ਦੇ ਰੋਲ ਨੰਬਰ ਅਪਲੋਡ ਕਰ ਦਿੱਤੇ ਗਏ, ਜਿਸ ਕਾਰਨ ਰੋਸ ’ਚ ਆਏ ਦੋ ਬੇਰੁਜ਼ਗਾਰ ਸਥਾਨਕ ਟੈਂਕੀ ਉੱਪਰ ਚੜ੍ਹ ਗਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਹੋਈਆਂ 270 ਪੋਸਟਾਂ ਲਈ ਮਹਿਜ਼ 350 ਉਮੀਦਵਾਰ ਹੀ ਉਮਰ ਸੀਮਾ ਪੂਰੀ ਕਰਦੇ ਹਨ। ਅੰਦਾਜਨ 2200 ’ਚੋਂ ਬਾਕੀ 1850 ਦੇ ਕਰੀਬ ਬੇਰੁਜ਼ਗਾਰ ਓਵਰਏਜ਼ ਹੋ ਚੁੱਕੇ ਹਨ। ਇਸ ਮੰਗ ਨੂੰ ਲੈ ਕੇ ਬੇਰੁਜ਼ਗਾਰ ਸਥਾਨਕ ਆਮ ਆਦਮੀ ਕਲੀਨਿਕ ਦੇ ਗੇਟ ਉੱਤੇ ਧਰਨੇ ਉੱਤੇ ਬੈਠੇ ਹਨ। ਉਹਨਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਬੇਰੁਜ਼ਗਾਰਾਂ ਦੀ ਮੰਗ ਪੂਰੀ ਨਹੀਂ ਕੀਤੀ ਜਾਂਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। – ਸਿਹਤ ਮੰਤਰੀ ਨਾਲ ਮੀਟਿੰਗ 21 ਨੂੰ ਇਸ ਦੌਰਾਨ ਟੈਂਕੀ ’ਤੇ ਚੜ੍ਹੇ ਨੌਜਵਾਨਾਂ ਵੱਲੋਂ ਆਤਮਦਾਹ ਦੀ ਚੇਤਾਵਨੀ ਦੇਣ ਉਪਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਯੂਨੀਅਨ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਸਿਹਤ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਪੱਤਰ ਸੌਂਪਿਆ ਗਿਆ, ਜਿਸ ਉਪਰੰਤ ਯੂਨੀਅਨ ਵੱਲੋਂ ਰੋਸ ਧਰਨਾ ਜਾਰੀ ਰੱਖਦਿਆ ਹੋਰ ਐਕਸਨ ਟਾਲ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ 21 ਨਵੰਬਰ ਨੂੰ ਮੀਟਿੰਗ ਲਈ ਸੱਦਾ ਪੱਤਰ ਆਇਆ ਹੈ, ਜਿਸ ਦੌਰਾਨ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਕੋਈ ਐਕਸਨ ਨਾ ਕਰਦੇ ਹੋਏ ਟੈਂਕੀ ’ਤੇ ਹੀ ਡਟੇ ਰਹਿਣਗੇ ਤੇ ਬਾਕੀ ਸਾਥੀਆਂ ਵੱਲੋਂ ਟੈਂਕੀ ਨੇੜੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ, ਜੋਕਿ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ।

ਅੰਗੀਠੀ ਬਣੀ ਕਾਲ ! ਹੋਟਲ ਦੇ ਬੰਦ ਕਮਰੇ ’ਚੋਂ ਮਿਲੀਆਂ ਨੌਜਵਾਨ ਤੇ ਔਰਤ ਦੀਆਂ ਲਾਸ਼ਾਂ, ਇਲਾਕੇ ‘ਚ ਫੈਲੀ ਸਨਸਨੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ’ਚ ਹੜ੍ਹ ਰਾਹਤ ਕੇਂਦਰ ਸਥਾਪਿਤ,

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਸਪਤਾਲ ਜਾ ਕੇ ਜਾਣਿਆ ਹਾਲ

66ਵਾਂ ਪੁਲਿਸ ਯਾਦਗਾਰੀ ਦਿਵਸ : ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀਆਂ ਭੇਟ

ਧੁੰਦ ਦਾ ਕਹਿਰ ਜਾਂ ਲਾਪਰਵਾਹੀ? ਨਵੇਂ ਸਾਲ ਦੀ ਪਹਿਲੀ ਸਵੇਰ ਚਾਰ ਗੱਡੀਆਂ ਦੀ ਜ਼ਬਰਦਸਤ ਟੱਕਰ, ਵਾਲ-ਵਾਲ ਬਚੀਆਂ ਜਾਨਾਂ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?