By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਅਗਾਂਹਵਧੂ ਕਿਸਾਨ ਖੇਤਾਂ ‘ਚ ਸਾਂਭ ਰਿਹੈ ਪਰਾਲੀ, 2026 ’ਚ ਪਰਾਲੀ ਸਟੋਰ ਕਰਨ ਲਈ ਜ਼ਮੀਨ ਦੇਣ ਦੀ ਕੀਤੀ ਸੀ ਪੇਸ਼ਕਸ਼
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਅਗਾਂਹਵਧੂ ਕਿਸਾਨ ਖੇਤਾਂ ‘ਚ ਸਾਂਭ ਰਿਹੈ ਪਰਾਲੀ, 2026 ’ਚ ਪਰਾਲੀ ਸਟੋਰ ਕਰਨ ਲਈ ਜ਼ਮੀਨ ਦੇਣ ਦੀ ਕੀਤੀ ਸੀ ਪੇਸ਼ਕਸ਼

Punjab

ਅਗਾਂਹਵਧੂ ਕਿਸਾਨ ਖੇਤਾਂ ‘ਚ ਸਾਂਭ ਰਿਹੈ ਪਰਾਲੀ, 2026 ’ਚ ਪਰਾਲੀ ਸਟੋਰ ਕਰਨ ਲਈ ਜ਼ਮੀਨ ਦੇਣ ਦੀ ਕੀਤੀ ਸੀ ਪੇਸ਼ਕਸ਼

Major Times Editor
Last updated: November 16, 2025 7:49 am
Major Times Editor Published November 16, 2025
Share
SHARE

ਬਰਨਾਲਾ:

 ਜ਼ਿਲ੍ਹਾ ਬਰਨਾਲਾ ’ਚ ਪਰਾਲੀ ਪ੍ਰਬੰਧਲ 2025 ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਨੂੰ ਕਿਸਾਨ ਯੂਨੀਅਨਾਂ, ਪਿੰਡ ਦੀਆਂ ਪੰਚਾਇਤਾਂ ਤੇ ਕਿਸਾਨਾਂ ਦਾ ਬਹੁਤ ਸਹਿਯੋਗ ਮਿਲ ਰਿਹਾ ਹੈ। ਜਿਸ ਸਦਕਾ ਪਿਛਲੇ ਸਾਲ ਦੇ ਮੁਤਾਬਕ ਲਗਭਗ 50 ਏਕੜ ਤੋਂ ਉੱਪਰ ਅੱਗ ਲੱਗਣ ਦੀਆਂ ਘਟਨਾਵਾਂ ’ਚ ਕਮੀ ਆਈ ਹੈ। ਪਿੰਡ ਖੁੱਡੀ ਖੁਰਦ ਦਾ ਕਿਸਾਨ ਲਵਪ੍ਰੀਤ ਸਿੰਘ 50 ਏਕੜ ਦੀ ਖੇਤੀ ਕਰਦਾ ਹੈ, ਪਿਛਲੇ ਸਾਲਾਂ ਦੌਰਾਨ ਕਿਸਾਨ ਮਲਚਰ ਤੇ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕਰਦਾ ਸੀ। ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਵਲੋਂ ਪਰਾਲੀ ਪ੍ਰਬੰਧਨ ਲਈ ਚਲਾਈ ਗਈ ਮੁਹਿੰਮ ਤਹਿਤ ਉਨਾਂ ਨੂੰ ਪ੍ਰੇਰਣਾ ਮਿਲੀ। ਉਸ ਨੇ ਇਸ ਸਾਲ ਪਰਾਲੀ ਦੀਆਂ ਗੰਢਾਂ ਬਣਵਾਉਣ ਦਾ ਮਨ ਬਣਾਇਆ ਤੇ ਉਸ ਨੇ 50 ਏਕੜ ’ਚ ਪਰਾਲੀ ਦੀਆਂ ਗੰਢਾਂ ਬਣਵਾਈਆਂ। ਕਿਸਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੇ ਆਪਣੇ ਖੇਤ ’ਚ ਕੁਲਦੀਪ ਸਿੰਘ ਬੇਲਰ ਮਾਲਕ ਤੋਂ ਪਰਾਲੀ ਦੀਆਂ ਗੰਢਾਂ ਬਣਵਾਈਆਂ ਜੋ ਨਾਲ ਦੀ ਨਾਲ ਚੁੱਕੀਆਂ ਗਈਆਂ। ਉਸ ਨੂੰ ਕੋਈ ਵੀ ਸਮੱਸਿਆ ਨਹੀਂ ਆਈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਉਸ ਦੀ ਜ਼ਮੀਨ ਦੀ ਹਾਲਤ ਵੀ ਸੁਧਰੀ ਹੈ ਤੇ ਅਗਲੀ ਫ਼ਸਲ ਦਾ ਝਾੜ ਵੀ ਵਧਿਆ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਖੇਤੀਬਾੜੀ ਵਿਭਾਗ ਦੇ ਤਾਲਮੇਲ ’ਚ ਹਨ ਤੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਆਧੁਨਿਕ ਖੇਤੀਬਾੜੀ ਸੰਦਾਂ ਦੀ ਮਦਦ ਨਾਲ ਫ਼ਸਲ ਦੀ ਬਿਜਾਈ ਕਰਦੇ ਹਨ। ਇਸ ਨਾਲ ਉਨ੍ਹਾਂ ਦੀ ਫ਼ਸਲ ਦਾ ਝਾੜ ਵੀ ਵੱਧ ਹੁੰਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਆਧੁਨਿਕ ਖੇਤੀਬਾੜੀ ਸੰਦਾਂ ਦੀ ਮਦਦ ਨਾਲ ਜ਼ਮੀਨ ’ਚ ਜਜ਼ਬ ਕਰਕੇ ਅਗਲੀ ਫ਼ਸਲ ਬੀਜਣ। ਡੀਸੀ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਲਵਪ੍ਰੀਤ ਸਿੰਘ ਆਪਣੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਂਦਾ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਦਿਤੇ ਗਏ ਖੇਤੀ ਸੰਦਾਂ ਦਾ ਭਰਪੂਰ ਇਸਤੇਮਾਲ ਕਰਨ ਤੇ ਪਰਾਲੀ ਨੂੰ ਖੇਤਾਂ ’ਚ ਹੀ ਸੰਭਾਲਣ।

ਬਠਿੰਡਾ ਦੀ ਅਦਾਲਤ ’ਚ ਕੰਗਨਾ ਰਣੌਤ ਦੀ ਅਰਜ਼ੀ ਰੱਦ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਰੱਦ

ਦਿਨ-ਦਿਹਾੜੇ ਕਬੱਡੀ ਖਿਡਾਰੀ ਦੀ ਗੋਲੀਆਂ ਮਾਰ ਕੇ ਹੱਤਿਆ, SSP ਦਫ਼ਤਰ ਤੋਂ ਕੁਝ ਹੀ ਦੂਰੀ ‘ਤੇ ਹੋਈ ਵਾਰਦਾਤ

ਅਮਰੀਕਾ ਤੋਂ ਡਿਪੋਰਟ ਹੋ ਕੇ ਪਰਤੀ 73 ਸਾਲਾ ਬਜ਼ੁਰਗ ਨੇ ਆਪਣਾ ਦਰਦ ਕੀਤਾ ਬਿਆਨ

ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਨੂੰ ਕੀਤਾ ਉਮੀਦਵਾਰ ਐਲਾਨ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?