By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਖੇਤਰ ’ਚ ਪੁਲਿਸ ਮੁਕਾਬਲਾ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਖੇਤਰ ’ਚ ਪੁਲਿਸ ਮੁਕਾਬਲਾ

Punjab

ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਖੇਤਰ ’ਚ ਪੁਲਿਸ ਮੁਕਾਬਲਾ

Major Times Editor
Last updated: December 21, 2025 4:14 am
Major Times Editor Published December 21, 2025
Share
SHARE

ਚੰਦਨ ਸ਼ਰਮਾ ਗ੍ਰਿਫ਼ਤਾਰ, 9 ਐਮਐਮ ਵਿਦੇਸ਼ੀ ਪਿਸਟਲ ਬਰਾਮਦ

ਅੰਮ੍ਰਿਤਸਰ:

ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਅਧੀਨ ਇਲਾਕੇ ਵਿੱਚ ਪੁਲਿਸ ਅਤੇ ਇੱਕ ਬਦਮਾਸ਼ ਦਰਮਿਆਨ ਮੁਕਾਬਲਾ ਹੋਇਆ। ਮੌਕੇ ’ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਖੁਦ ਪਹੁੰਚੇ ਅਤੇ ਮੀਡੀਆ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 13 ਦਸੰਬਰ ਦੀ ਦਰਮਿਆਨੀ ਰਾਤ ਕੋਟ ਖਾਲਸਾ ਖੇਤਰ ਵਿੱਚ ਜਗਰਾਤੇ ਦੇ ਪ੍ਰੋਗਰਾਮ ਤੋਂ ਵਾਪਸ ਆ ਰਹੇ ਬਿਕਰਮ ਸ਼ਰਮਾ ਨੇ ਦੇਖਿਆ ਕਿ ਗੁਲਸ਼ਨ ਕੁਮਾਰ ਅਤੇ ਉਸ ਦੀ ਪਤਨੀ ਇੱਕ ਬਜ਼ੁਰਗ ਨਾਲ ਬਹਿਸ ਕਰ ਰਹੇ ਸਨ। ਇਸ ਦੌਰਾਨ ਚੰਦਨ ਸ਼ਰਮਾ (ਭਤੀਜਾ) ਮੌਕੇ ’ਤੇ ਆਇਆ, ਤਕਰਾਰ ਵਧੀ ਅਤੇ ਉਸ ਨੇ ਫਾਇਰ ਕਰ ਦਿੱਤਾ, ਜਿਸ ਨਾਲ ਸ਼ਿਕਾਇਤਕਰਤਾ ਦੀਆਂ ਦੋਵੇਂ ਲੱਤਾਂ ’ਚ ਗੋਲੀਆਂ ਲੱਗੀਆਂ। ਇਸ ਸਬੰਧੀ ਕੇਸ ਦਰਜ ਕੀਤਾ ਗਿਆ। ਅਗਲੇ ਦਿਨ ਆਰੋਪੀ ਦੀ ਤਲਾਸ਼ ਜਾਰੀ ਸੀ ਕਿ ਇੱਕ ਹੋਰ ਘਟਨਾ ਸਾਹਮਣੇ ਆਈ। ਭੱਜਦੇ ਸਮੇਂ ਪੁਲਿਸ ਪਾਰਟੀ ਨੂੰ ਦੇਖ ਕੇ ਚੰਦਨ ਸ਼ਰਮਾ ਨੇ ਮੁੜ ਫਾਇਰਿੰਗ ਕੀਤੀ, ਜਿਸ ਵਿੱਚ ‘ਬਿੱਲੂ’ ਨਾਮਕ ਮਜ਼ਦੂਰ ਜ਼ਖ਼ਮੀ ਹੋ ਗਿਆ ਉਸ ਦੇ ਠੱਗੀ ਬਾਂਹ ਅਤੇ ਪੇਟ ’ਚ ਗੋਲੀ ਲੱਗੀ। ਇਸ ਦੌਰਾਨ ਰਿਕੋਸ਼ੇਟ ਹੋ ਕੇ ਸੋਨੀਆ ਨਾਮਕ ਮਹਿਲਾ ਵੀ ਜ਼ਖ਼ਮੀ ਹੋਈ। ਮਾਮਲਾ ਗੰਭੀਰ ਹੋਣ ਕਾਰਨ ਸਪੈਸ਼ਲ ਪੁਲਿਸ ਟੀਮਾਂ ਬਣਾਈਆਂ ਗਈਆਂ। ਪੁਲਸ ਟੀਮ ਨੇ ਆਰੋਪੀ ਨੂੰ ਟ੍ਰੈਕ ਕੀਤਾ। ਪੁਲਿਸ ਨੂੰ ਇਤਲਾਹ ਮਿਲੀ ਕਿ ਆਰੋਪੀ ਇਸ ਖੇਤਰ ’ਚ ਆ ਰਿਹਾ ਹੈ। ਚੇਤਾਵਨੀ ਦੇਣ ਅਤੇ ਹਵਾ ’ਚ ਫਾਇਰ ਕਰਕੇ ਸਰੰਡਰ ਲਈ ਕਿਹਾ ਗਿਆ, ਪਰ ਉਸ ਨੇ ਪੁਲਿਸ ’ਤੇ ਮਾਰੂ ਨੀਅਤ ਨਾਲ ਗੋਲੀਆਂ ਚਲਾਈਆਂ। ਸੈਲਫ ਡਿਫੈਂਸ ਵਿੱਚ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ’ਚ ਚੰਦਨ ਸ਼ਰਮਾ ਜ਼ਖ਼ਮੀ ਹੋਇਆ ਅਤੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਸ ਤੋਂ 9 ਐਮਐਮ ਦਾ ਵਿਦੇਸ਼ੀ (ਤੁਰਕੀ) ਬਣਿਆ ਪਿਸਟਲ ਅਤੇ ਗੋਲਾਬਾਰੂਦ ਬਰਾਮਦ ਹੋਇਆ। ਪੁਲਿਸ ਮੁਤਾਬਕ ਦੋਸ਼ੀ ਮਈ 2025 ’ਚ ਜੇਲ੍ਹ ਤੋਂ ਬਾਹਰ ਆਇਆ ਸੀ ਅਤੇ ਐਨਟੀਐਫ ਥਾਣਾ ਮੋਹਾਲੀ ਵਿੱਚ ਵੀ ਉਸ ’ਤੇ ਕੇਸ ਦਰਜ ਹੈ। ਜੇਲ੍ਹ ਅੰਦਰ ਬਣੇ ਅਪਰਾਧੀ ਸੰਪਰਕਾਂ ਰਾਹੀਂ ਹਥਿਆਰ ਪ੍ਰਾਪਤ ਕਰਨ ਦੀ ਜਾਂਚ ਚੱਲ ਰਹੀ ਹੈ।

ਕੜਾਕੇ ਦੀ ਠੰਢ ਦੀ ਲਪੇਟ ‘ਚ ਪੰਜਾਬ, ਪੂਰਾ ਹਫ਼ਤਾ ਰਹੇਗੀ ਸੰਘਣੀ ਧੁੰਦ; ਹਵਾਈ ਸਫਰ ‘ਤੇ ਲੱਗੀ ਬ੍ਰੇਕ

ਸਿੱਖਿਆ ਵਿਭਾਗ ਦੇ ਹੁਕਮਾਂ ਨੇ ਵਧਾਈ ਚਿੰਤਾ, ਸਕੂਲਾਂ ਦੀ ਹਕੀਕਤ ਨਾਲ ਬੇਖ਼ਬਰ ਨਿਰਦੇਸ਼, ਬਿਨ੍ਹਾਂ ਬਜਟ ਦੇ ਸਫ਼ਾਈ ਦੇ ਹੁਕਮ

ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਪੰਜਾਬ: ਮੁੱਖ ਮੰਤਰੀ ਮਾਨ

ਹੜ੍ਹ ਕਾਰਨ ਪਾਵਰਕਾਮ ਨੂੰ ਪ੍ਰਦੇਸ਼ ’ਚ 120 ਕਰੋੜ ਦਾ ਨੁਕਸਾਨ, ਸੰਜੀਵ ਅਰੋੜਾ ਬੋਲੇ- ਹਟਾਈਆਂ ਜਾਣਗੀਆਂ ਲਟਕਦੀਆਂ ਤੇ ਪੁਰਾਣੀਆਂ ਤਾਰਾਂ

ਬਲਵੰਤ ਸਿੰਘ ਰਾਜੋਆਣਾ ਮਾਮਲਾ ਫਿਰ ਲਟਕਿਆ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?