, ਅੰਮ੍ਰਿਤਸਰ : 

ਅੰਮ੍ਰਿਤਸਰ ਦੌਰੇ ‘ਤੇ ਆਏ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ, ਰਾਸ਼ਟਰੀ ਬਜਰੰਗ ਦਲ ਪੰਜਾਬ ਦੇ ਰਾਸ਼ਟਰੀ ਪ੍ਰਧਾਨ ਪ੍ਰਵੀਨ ਭਾਈ ਤੋਗੜਿਆ ਨੇ ਬਾਬਾ ਭੋੜੇ ਵਾਲਾ ਗਊਸ਼ਾਲਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ, ਰਾਸ਼ਟਰੀ ਬਜਰੰਗ ਦਲ ਪੰਜਾਬ ਦਾ ਮੁੱਖ ਉਦੇਸ਼ ਦੇਸ਼ ਅੰਦਰ ਹਿੰਦੂਆਂ ਨੂੰ ਇਕ ਪਲੇਟਫਾਰਮ ‘ਤੇ ਇਕੱਠਾ ਕਰਨਾ ਅਤੇ ਧਰਮ ਪਰਿਵਰਤਨ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਚਾਰੋਂ ਸੰਗਠਨ ਮਿਲ ਕੇ ਲੱਖਾਂ ਦੀ ਗਿਣਤੀ ਵਿਚ ਹਿੰਦੂਆਂ ਨੂੰ ਖਾਣਾ ਖਿਲਾਣ ਦੀ ਸੇਵਾ ਕਰੇਗਾ। ਉਨ੍ਹਾਂ ਕਿਹਾ ਕਿ ਪੂਰੇ ਹਿੰਦੁਸਤਾਨ ਵਿਚ ਹਰ ਜਗ੍ਹਾ ਹਫਤਾ ਸਮੂਹਿਕ ਸ਼੍ਰੀ ਹਨੂੰਮਾਨ ਚਾਲੀਸਾ ਦਾ ਪਾਠ ਕਰੇਗਾ ਅਤੇ ਜੇਕਰ ਕਿਸੇ ਵੀ ਹਿੰਦੂ ਨੂੰ ਮਦਦ ਦੀ ਜ਼ਰੂਰਤ ਹੋਵੇ ਤਾਂ ਸੰਗਠਨ ਹਰ ਸਮੇਂ ਤਿਆਰ ਰਹੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਬੰਗਲਾਦੇਸ਼ ਵਿਚ ਹਿੰਦੂ ਨੌਜਵਾਨ ਦੀ ਹੱਤਿਆ ਦੀ ਪੂਰੇ ਭਾਰਤ ਦੇ ਲੋਕ ਨਿੰਦਾ ਕਰ ਰਹੇ ਹਨ ਅਤੇ ਮੰਗ ਕਰ ਰਹੇ ਹਨ ਕਿ ਬੰਗਲਾਦੇਸ਼ ਅੰਦਰ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਨੌਜਵਾਨ ਦੀ ਹੱਤਿਆ ਕਰਨ ਵਾਲਿਆ ਨੂੰ ਸਖ਼ਤ ਸਜਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਵੱਧ ਰਹੀ ਮੁਸਲਿਮ ਅਬਾਦੀ ਨੂੰ ਰੋਕਣ ਲਈ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਇਸਨੂੰ ਜਲਦ ਰੋਕ ਲਗਾਉਣੀ ਚਾਹੀਦੀ ਹੈ ਅਤੇ ਸੰਗਠਨ ਵੱਲੋਂ ਕਾਫੀ ਸਮੇਂ ਤੋਂ ਨਾਅਰਾ ਲਗਾਇਆ ਜਾ ਰਿਹਾ ਹੈ ਕਿ ਤਿੰਨ ਬੱਚੇ ਹਿੰਦੂ ਸੱਚੇ।ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਬੜੀ ਤੇਜੀ ਨਾਲ ਹੋ ਰਹੇ ਧਰਮ ਪਰਿਵਰਤਨ ਨੂੰ ਰੋਕਣ ਲਈ ਸੰਗਠਨ ਵਲੋ ਮੁਹਿੰਮ ਚਲਾਈ ਗਈ ਹੈ ਅਤੇ ਸਭ ਤੋਂ ਜ਼ਰੂਰੀ ਹੈ ਦੇਸ਼ ਅੰਦਰ ਹਿੰਦੂ ਸਿੱਖਾਂ ਦਾ ਧਰਮ ਪਰਿਵਰਤਨ ਨੂੰ ਰੋਕਣਾ, ਜਿਸ ਦੇ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿੰਦੂ ਸਮਾਜ ਨੂੰ ਇਕ ਪਲੇਟਫਾਰਮ ਤੇ ਇਕੱਠਾ ਕਰਨ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵੱਡੀ ਗਿਣਤੀ ਵਿਚ ਲੋਕ ਸੰਗਠਨ ਨਾਲ ਜੁੜ ਰਹੇ ਹਨ ਤੇ ਆਉਣ ਵਾਲੇ ਸਮੇਂ ਵਿੱਚ ਪੂਰੇ ਭਾਰਤ ਦੇਸ਼ ਅੰਦਰ ਹਿੰਦੂ ਜਾਗ੍ਰਿਤੀ ਦੀ ਲਹਿਰ ਚਲੇਗੀ ਤੇ ਮਾਹੌਲ ਖਰਾਬ ਕਰਨ ਵਾਲਿਆ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲਾ ਪ੍ਰਧਾਨ ਅਨਿਲ ਸ਼ਰਮਾ ਤੇ ਵੱਡੀ ਗਿਣਤੀ ਵਿਚ ਅਹੁਦੇਦਾਰ ਹਾਜ਼ਰ ਸਨ।

