By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਆਰਗੈਨਿਕ ਕਿਸਾਨ ਮੰਡੀ ਰਸਾਇਣ ਮੁਕਤ ਸਬਜ਼ੀਆਂ ਦੀ ਵਿਕਰੀ ਲਈ ਵਧੀਆ ਮੰਚ ਕਰ ਰਹੀ ਪ੍ਰਦਾਨ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਆਰਗੈਨਿਕ ਕਿਸਾਨ ਮੰਡੀ ਰਸਾਇਣ ਮੁਕਤ ਸਬਜ਼ੀਆਂ ਦੀ ਵਿਕਰੀ ਲਈ ਵਧੀਆ ਮੰਚ ਕਰ ਰਹੀ ਪ੍ਰਦਾਨ

Jalandhar

ਆਰਗੈਨਿਕ ਕਿਸਾਨ ਮੰਡੀ ਰਸਾਇਣ ਮੁਕਤ ਸਬਜ਼ੀਆਂ ਦੀ ਵਿਕਰੀ ਲਈ ਵਧੀਆ ਮੰਚ ਕਰ ਰਹੀ ਪ੍ਰਦਾਨ

Major Times Editor
Last updated: November 6, 2025 10:51 pm
Major Times Editor Published November 6, 2025
Share
SHARE

ਕਿਸਾਨਾਂ ਨੂੰ ਪੰਜਾਬ ਐਗਰੋ ਵੱਲੋਂ ਜੈਵਿਕ ਖੇਤੀ ਦੀ ਦਿੱਤੀ ਜਾ ਰਹੀ ਮੁਫ਼ਤ ਪ੍ਰਮਾਣਿਕਤਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ

ਮੁੱਖ ਖੇਤੀਬਾੜੀ ਦਫ਼ਤਰ ਵਿਖੇ ਹਰ ਐਤਵਾਰ ਸਵੇਰੇ 10:30 ਵਜੇ ਤੋਂ ਲੱਗਦੀ ਹੈ ਸਰਟੀਫਾਈਡ ਆਰਗੈਨਿਕ ਕਿਸਾਨ ਮੰਡੀ

ਜਲੰਧਰ, 

ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਗੁਣਵੱਤਾ ਭਰਪੂਰ, ਸਿਹਤਮੰਦ ਅਤੇ ਰਸਾਣਿਕ ਮੁਕਤ ਤਾਜ਼ਾ ਸਬਜ਼ੀਆਂ ਤੇ ਹੋਰ ਖਾਧ ਪਦਾਰਥ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਹਰ ਐਤਵਾਰ ਨੂੰ ਸਵੇਰੇ 10:30 ਵਜੇ ਮੁੱਖ ਖੇਤੀਬਾੜੀ ਦਫ਼ਤਰ, ਲਾਡੋਵਾਲੀ ਰੋਡ ਨੇੜੇ ਪੰਜਾਬ ਐਗਰੋ ਇੰਡੀਅਨ ਆਇਲ ਪੰਪ ਵਿਖੇ ਇਕ ਵਿਸ਼ੇਸ਼ ਆਰਗੈਨਿਕ ਕਿਸਾਨ ਮੰਡੀ ਲਗਾਈ ਜਾਂਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ’ਤੇ ਇਹ ਆਰਗੈਨਿਕ ਕਿਸਾਨ ਮੰਡੀ ਸਿਹਤਮੰਦ ਉਤਪਾਦਾਂ ਦੀ ਖ਼ਰੀਦ ਲਈ ਵਿਸ਼ਵਾਸਯੋਗ ਮੰਚ ਸਾਬਤ ਹੋ ਰਹੀ ਹੈ, ਜਿਥੇ ਰਸਾਇਣਾਂ ਤੋਂ ਬਗੈਰ ਖੇਤੀ ਕਰ ਰਹੇ ਸਥਾਨਕ ਕਿਸਾਨਾਂ ਵੱਲੋਂ ਗੁਣਵੱਤਾ ਭਰਪੂਰ ਤੇ ਸਿਹਤਮੰਦ ਉਤਪਾਦ ਮੁਹੱਈਆ ਕਰਵਾਏ ਜਾ ਰਹੇ ਹਨ। ਇਥੇ ਆਰਗੈਨਿਕ ਤਰੀਕਿਆਂ ਨਾਲ ਖੇਤੀ ਕਰਨ ਵਾਲੇ ਪਰਮਾਣਿਤ ਕਿਸਾਨ ਤਾਜ਼ਾ ਫਲ, ਸਬਜ਼ੀਆਂ, ਅਨਾਜ, ਦਾਲਾਂ, ਹਰਬਲ ਅਤੇ ਹੋਰ ਰਸਾਇਣ-ਮੁਕਤ ਪਦਾਰਥ ਮੁਹੱਈਆ ਕਰਵਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਜ਼ਿਲ੍ਹਾ ਸੁਪਰਵਾਈਜ਼ਰ ਡਾ.ਸਤਵਿੰਦਰ ਸਿੰਘ ਪੈਲੀ ਨੇ ਦੱਸਿਆ ਕਿ ਹਰ ਐਤਵਾਰ ਲਗਾਈ ਜਾ ਰਹੀ ਆਰਗੈਨਿਕ ਮੰਡੀ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਵਲੋਂ ਜੈਵਿਕ ਖੇਤੀ ਦੀ ਮੁਫ਼ਤ ਪ੍ਰਮਾਣਿਕਤਾ ਕੀਤੀ ਜਾਂਦੀ ਹੈ। ਉਨ੍ਹਾਂ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੈਵਿਕ ਖੇਤੀ ਦੀ ਮੁਫ਼ਤ ਪ੍ਰਮਾਣਿਕਤਾ ਦੀ ਦਿੱਤੀ ਜਾ ਰਹੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਅੱਗੇ ਦੱਸਿਆ ਕਿ ਜੈਵਿਕ ਮੰਡੀ ਵਿੱਚ ਕਿਸਾਨ ਸ਼ੇਰ ਸਿੰਘ ਚਾਹਲ, ਹਰਭਜਨ ਸਿੰਘ ਡੱਡਾ ਹੁੰਦਲ, ਤਰਸੇਮ ਸਿੰਘ ਨੀਲਾ ਨਲੋਵਾ, ਬਲਜੀਤ ਸਿੰਘ ਕੰਗ ਤੇ ਅਜਾਇਬ ਸਿੰਘ ਵਲੋਂ ਆਰਗੈਨਿਕ ਸਬਜ਼ੀਆਂ ਦੀ ਵਿਕਰੀ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 97845-12345 ’ਤੇ ਸੰਪਰਕ ਕਰ ਸਕਦੇ ਹਨ।

ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖਤਾ ਲਈ ਦਿੱਤੀ ਸਭ ਤੋਂ ਵੱਡੀ ਕੁਰਬਾਨੀ : ਐਡਵੋਕੇਟ ਧਾਮੀ

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ

ਤਰੱਕੀਆਂ ਨਾ ਮਿਲਣ ‘ਤੇ ਫੁੱਟਿਆ ਸਿੱਖਿਆ ਵਿਭਾਗ ਦੇ ਕਲਰਕਾਂ ਦਾ ਰੋਸ, 13 ਤੋਂ 18 ਅਕਤੂਬਰ ਤਕ ਜਾਣਗੇ ਛੁੱਟੀ ’ਤੇ

ਸ਼ਹੀਦੀ ਦਿਵਸ ਮੌਕੇ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਕੀਤਾ ਗਿਆ ਯਾਦ, DGP ਗੌਰਵ ਨੇ ਪੀਏਪੀ ‘ਚ ਭੇਟ ਕੀਤੇ ਸ਼ਰਧਾ ਦੇ ਫੁੱਲ

ਜਲੰਧਰ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 11 ਗਿਣਤੀ ਕੇਂਦਰ ਸਥਾਪਿਤ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?