By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਆਰਮੀ ਅਗਨੀਵੀਰ, ਟੀ.ਏ. ਆਰਮੀ ਅਤੇ ਐਸ.ਐਸ.ਸੀ. ਦੀ ਭਰਤੀ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਥੇਹ ਕਾਂਜਲਾ ਵਿਖੇ ਮੁਫ਼ਤ ਟ੍ਰੇਨਿੰਗ ਸ਼ੁਰੂ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਆਰਮੀ ਅਗਨੀਵੀਰ, ਟੀ.ਏ. ਆਰਮੀ ਅਤੇ ਐਸ.ਐਸ.ਸੀ. ਦੀ ਭਰਤੀ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਥੇਹ ਕਾਂਜਲਾ ਵਿਖੇ ਮੁਫ਼ਤ ਟ੍ਰੇਨਿੰਗ ਸ਼ੁਰੂ

Jalandhar

ਆਰਮੀ ਅਗਨੀਵੀਰ, ਟੀ.ਏ. ਆਰਮੀ ਅਤੇ ਐਸ.ਐਸ.ਸੀ. ਦੀ ਭਰਤੀ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਥੇਹ ਕਾਂਜਲਾ ਵਿਖੇ ਮੁਫ਼ਤ ਟ੍ਰੇਨਿੰਗ ਸ਼ੁਰੂ

Major Times Editor
Last updated: December 22, 2025 11:21 pm
Major Times Editor Published December 22, 2025
Share
SHARE

ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰਾਂ 83601-63527 ਅਤੇ 69002-00733 ’ਤੇ ਕੀਤਾ ਜਾ ਸਕਦੈ ਸੰਪਰਕ

ਜਲੰਧਰ,

ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ ਅਗਨੀਵੀਰ, ਟੀ.ਏ. ਆਰਮੀ ਅਤੇ ਐਸ.ਐਸ.ਸੀ. ਦੀ ਭਰਤੀ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਥੇਹ ਕਾਂਜਲਾ ਵਿਖੇ ਮੁਫ਼ਤ ਟ੍ਰੇਨਿੰਗ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪ੍ਰਾਰਥੀਆਂ ਨੇ ਆਰਮੀ ਅਗਨੀਵੀਰ ਦਾ ਲਿਖਤੀ ਟੈਸਟ ਪਾਸ ਕਰ ਲਿਆ ਹੈ, ਉਹ ਫਿਜ਼ੀਕਲ ਟੈਸਟ ਦੀ ਟ੍ਰੇਨਿੰਗ ਲਈ ਅਤੇ ਜਿਨ੍ਹਾਂ ਬਿਨੈਕਾਰਾਂ ਨੇ ਟੀ.ਏ.ਆਰਮੀ ਦਾ ਫਿਜ਼ੀਕਲ ਟੈਸਟ ਪਾਸ ਕਰ ਲਿਆ ਹੈ, ਉਹ ਲਿਖਤੀ ਪੇਪਰ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਥੇਹ ਕਾਂਜਲਾ, ਕਪੂਰਥਲਾ ਵਿਖੇ ਮੁਫ਼ਤ ਟ੍ਰੇਨਿੰਗ ਦੀ ਸਹੂਲਤ ਲਈ ਸੰਪਰਕ ਕਰ ਸਕਦੇ ਹਨ ।ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਸਿਖਿਆਰਥੀਆਂ ਨੂੰ ਹੋਸਟਲ, ਖਾਣਾ, ਜਿੰਮ, ਸਮਾਰਟ ਕਲਾਸ ਰੂਮ ਆਦਿ ਵਰਗੀਆਂ ਮੁਫ਼ਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਟ੍ਰੇਨਿੰਗ ਅਫ਼ਸਰ ਸੀ-ਪਾਈਟ ਕੈਂਪ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਪ੍ਰਾਰਥੀ ਐਸ.ਐਸ.ਸੀ. ਦੀ ਭਰਤੀ ਲਈ ਮੁਫ਼ਤ ਲਿਖਤੀ ਅਤੇ ਫਿਜ਼ੀਕਲ ਸਿਖ਼ਲਾਈ ਲੈਣ ਦੇ ਚਾਹਵਾਨ ਹਨ, ਉਹ ਆਪਣੇ ਨਾਲ ਦਸਵੀਂ ਜਾਂ ਬਾਰਵੀਂ ਕਲਾਸ ਦਾ ਸਰਟੀਫਿਕੇਟ, ਆਧਾਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਗ੍ਰਾਫ਼ ਅਤੇ ਅਸਾਮੀ ਲਈ ਅਪਲਾਈ ਕੀਤੇ ਆਨਲਾਈਨ ਫਾਰਮ ਦੀ ਕਾਪੀ ਲੈ ਕੇ ਸੀ-ਪਾਈਟ ਕੈਂਪ, ਥੇਹ ਕਾਂਜਲਾ, ਕਪੂਰਥਲਾ ਵਿਖੇ ਪਹੁੰਚ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰਾਂ 83601-63527 ਅਤੇ 69002-00733 ’ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

फरिश्ते योजना: पंजाब में सड़क दुर्घटनाओं के शिकार लोगों को मिलेगा मुफ्त इलाज, बिना किसी सीमा के

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ : ਬਦਨਾਮ ਨਸ਼ਾ ਤਸਕਰਾਂ ਦੀ 36,05,427 ਰੁਪਏ ਦੀ ਸੰਪਤੀ ਜ਼ਬਤ

– ਮਿਸ਼ਨ ਪੁਨਰਵਾਸ ਤਹਿਤ 50 ਹੜ੍ਹ ਪੀੜਤ ਕਿਸਾਨਾਂ ਨੂੰ 20 ਲੱਖ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਸੌਂਪੀ

ਭਗਵੰਤ ਮਾਨ ਸਰਕਾਰ ਦੇ ਠੋਸ ਯਤਨਾਂ ਸਦਕਾ ਜਲੰਧਰ ’ਚ ਸਥਾਪਤ ਹੋਵੇਗਾ ਪੀ.ਪੀ.ਡੀ.ਸੀ. ਮੇਰਠ ਦਾ ਐਕਸਟੈਂਸ਼ਨ ਸੈਂਟਰ : ਸੰਜੀਵ ਅਰੋੜਾ

ਸਾਹਿਬਜ਼ਾਦਿਆਂ ਦੀ ਸ਼ਹਾਦਤ ’ਤੇ ਚਾਨਣਾ ਪਾਇਆ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?