By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਇਕ ਹਜ਼ਾਰ ਤੋਂ ਵੱਧ ਕੁੱਤਿਆਂ ਦੀ ਨਸਬੰਦੀ, ਜਲੰਧਰ ਦੇ ਵਾਰਡ ਨੰ. 10 ਤੇ 11 ’ਚ ਸਟਰਲਾਈਜ਼ੇਸ਼ਨ ਪ੍ਰਾਜੈਕਟ ਹੋਇਆ ਮੁਕੰਮਲ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਇਕ ਹਜ਼ਾਰ ਤੋਂ ਵੱਧ ਕੁੱਤਿਆਂ ਦੀ ਨਸਬੰਦੀ, ਜਲੰਧਰ ਦੇ ਵਾਰਡ ਨੰ. 10 ਤੇ 11 ’ਚ ਸਟਰਲਾਈਜ਼ੇਸ਼ਨ ਪ੍ਰਾਜੈਕਟ ਹੋਇਆ ਮੁਕੰਮਲ

Jalandhar

ਇਕ ਹਜ਼ਾਰ ਤੋਂ ਵੱਧ ਕੁੱਤਿਆਂ ਦੀ ਨਸਬੰਦੀ, ਜਲੰਧਰ ਦੇ ਵਾਰਡ ਨੰ. 10 ਤੇ 11 ’ਚ ਸਟਰਲਾਈਜ਼ੇਸ਼ਨ ਪ੍ਰਾਜੈਕਟ ਹੋਇਆ ਮੁਕੰਮਲ

Major Times Editor
Last updated: December 8, 2025 7:23 am
Major Times Editor Published December 8, 2025
Share
SHARE

ਸੜਕਾਂ ’ਤੇ ਪਸ਼ੂਆਂ ਨੂੰ ਛੱਡਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਡੇਅਰੀ ਫਾਰਮਰਾਂ ਨੂੰ ਐਸ.ਪੀ.ਸੀ.ਏ. ਦਾ ਲਾਈਫ਼ ਮੈਂਬਰ ਬਣ ਕੇ ਸਰਕਾਰ ਨੂੰ ਸਹਿਯੋਗ ਦੇਣ ਲਈ ਕਿਹਾ

ਨਗਰ ਨਿਗਮ ਅਧਿਕਾਰੀਆਂ ਨੂੰ ਕਰਤਾਰਪੁਰ ਵਿਖੇ ਨਵੀਂ ਗਊਸ਼ਾਲਾ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼

ਜਲੰਧਰ, 

ਨਗਰ ਨਿਗਮ ਵੱਲੋਂ ਪਿਛਲੇ ਕੁਝ ਮਹੀਨਿਆਂ ਵਿੱਚ ਐਨੀਮਲ ਬਰਥ ਕੰਟਰੋਲ (ਏ.ਬੀ.ਸੀ.) ਪ੍ਰੋਗਰਾਮ ਤਹਿਤ ਵਾਰਡ 10 ਅਤੇ 11 ਵਿੱਚ ਆਵਾਰਾ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਸਫ਼ਲਤਾਪੂਰਵਕ ਪੂਰੀ ਕਰ ਲਈ ਗਈ ਹੈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਐਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਨਵਰਾਂ ਅਤੇ ਨਾਗਰਿਕਾਂ ਦੋਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ। ਡਾ. ਅਗਰਵਾਲ ਨੇ ਦੱਸਿਆ ਕਿ ਦੋਵਾਂ ਵਾਰਡਾਂ ਵਿੱਚ ਕੁੱਲ 1,017 ਆਵਾਰਾ ਕੁੱਤੇ ਸਟਰਲਾਈਜ਼ ਕੀਤੇ ਗਏ ਹਨ। ਇਹ ਮੁਹਿੰਮ ਹੁਣ ਵਾਰਡ 8 ਅਤੇ 9 ਵਿੱਚ ਸ਼ੁਰੂ ਕੀਤੀ ਗਈ ਹੈ ਅਤੇ ਪ੍ਰਸ਼ਾਸਨ ਦਾ ਉਦੇਸ਼ ਆਵਾਰਾ ਕੁੱਤਿਆਂ ਦੀ ਆਬਾਦੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਲਈ ਇਸ ਪ੍ਰੋਗਰਾਮ ਨੂੰ ਸ਼ਹਿਰ ਦੇ ਹਰੇਕ ਵਾਰਡ ਵਿੱਚ ਲਾਗੂ ਕਰਨਾ ਹੈ। ਇਸ ਦੇ ਨਾਲ ਹੀ, ਡਿਪਟੀ ਕਮਿਸ਼ਨਰ ਨੇ ਸ਼ਹਿਰ ਦੀਆਂ ਸੜਕਾਂ ਤੋਂ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਤਬਦੀਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਵਿੱਚ 70 ਤੋਂ ਵੱਧ ਬੇਸਹਾਰਾ ਪਸ਼ੂ ਗਊਸ਼ਾਲਾਵਾਂ ਵਿੱਚ ਭੇਜੇ ਗਏ ਹਨ, ਜਿਸ ਨਾਲ ਯਾਤਰੀਆਂ ਅਤੇ ਪਸ਼ੂਆਂ ਦੋਵਾਂ ਦੀ ਸੁਰੱਖਿਆ ਯਕੀਨੀ ਬਣੀ ਹੈ, ਖਾਸ ਕਰ ਨੇੜੇ ਆ ਰਹੇ ਧੁੰਦ ਦੇ ਮੌਸਮ ਦੌਰਾਨ। ਉਨ੍ਹਾਂ ਹੋਰ ਪਸ਼ੂਆਂ ਦੇ ਰੱਖ-ਰਖਾਅ ਲਈ ਨਗਰ ਨਿਗਮ ਅਧਿਕਾਰੀਆਂ ਨੂੰ ਕਰਤਾਰਪੁਰ ਗਊਸ਼ਾਲਾ ਵਿਖੇ ਪੈਂਡਿੰਗ ਕੰਮਾਂ ਅਤੇ ਕੰਨੀਆਂ ਕਲਾਂ ਗਊਸ਼ਾਲਾ ਦੇ ਵਿਸਥਾਰ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਡਾ. ਅਗਰਵਾਲ ਨੇ ਪੀ.ਐਸ.ਪੀ.ਸੀ.ਐਲ., ਤੇਲ ਕੰਪਨੀਆਂ ਅਤੇ ਆਬਕਾਰੀ ਵਿਭਾਗ ਨੂੰ ਗਊਸ਼ਾਲਾਵਾਂ ਦੇ ਸਹੀ ਰੱਖ-ਰਖਾਅ ਲਈ ਸਥਾਨਕ ਅਥਾਰਟੀ ਨੂੰ ਗਊ ਸੈੱਸ ਸਮੇਂ ਸਿਰ ਜਮ੍ਹਾ ਕਰਵਾਉਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ। ਡੇਅਰੀ ਫਾਰਮਰਾਂ ਨੂੰ ਐਸ.ਪੀ.ਸੀ.ਏ. ਦੇ ਲਾਈਫ਼ ਮੈਂਬਰ ਬਣਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਬੇਸਹਾਰਾ ਪਸ਼ੂਆਂ ਨੂੰ ਸੜਕਾਂ ‘ਤੇ ਛੱਡਣ ਦੀ ਬਜਾਏ ਪ੍ਰਸ਼ਾਸਨ ਵੱਲੋਂ ਚਲਾਈਆਂ ਜਾਂਦੀਆਂ ਗਊਸ਼ਾਲਾਵਾਂ ਨੂੰ ਸੌਂਪ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਵਟਸਐਪ ਐਕਸ਼ਨ ਹੈਲਪਲਾਈਨ 96462–22555 ‘ਤੇ ਬੇਸਹਾਰਾ ਪਸ਼ੂਆਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾ ਰਿਹਾ ਹੈ ਅਤੇ ਜਨਤਾ ਨੂੰ ਸਮੇਂ ਸਿਰ ਸਹਾਇਤਾ ਲਈ ਹੈਲਪਲਾਈਨ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਸ਼ਖਸੀਅਤ ਦੇ ਸੰਪੂਰਨ ਵਿਕਾਸ ਲਈ ਸਿੱਖਿਆ ਬੇਹੱਦ ਅਹਿਮ: ਕੁਲਤਾਰ ਸਿੰਘ ਸੰਧਵਾਂ

ਲੰਧਰ ‘ਚ ਸੰਘਣੀ ਧੁੰਦ ਦਾ ਕਹਿਰ, ਫਲਾਈਓਵਰ ‘ਤੇ ਦੋ ਬੱਸਾਂ ਟਰੱਕ ਨਾਲ ਟਕਰਾਈਆਂ; ਮਚਿਆ ਚੀਕ ਚਿਹਾੜਾ ਤੇ ਕਈ ਜ਼ਖਮੀ

ਵਿਧਾਇਕ ਰਮਨ ਅਰੋੜਾ ਦੀ ਹੋਏ ਬਿਮਾਰ ਮੈਡੀਕਲ ਕਾਲਜ ਅਮ੍ਰਿਤਸਰ ਰੈਫਰ

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਹੁਣ ਹੋਣਗੇ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਆਨਲਾਈਨ ਚਾਲਾਨ

ਈਸਟਵੁੱਡ ਪਿੰਡ ‘ਚ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, ਹਸਪਤਾਲ ‘ਚ ਕੀਤਾ ਦਾਖ਼ਲ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?