By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਹਰਜੀਤ ਸਿੰਘ ਸੰਧੂ ਲਈ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਹਰਜੀਤ ਸਿੰਘ ਸੰਧੂ ਲਈ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ

Punjab

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਹਰਜੀਤ ਸਿੰਘ ਸੰਧੂ ਲਈ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ

Major Times Editor
Last updated: November 4, 2025 4:43 am
Major Times Editor Published November 4, 2025
Share
SHARE

 ਤਰਨਤਾਰਨ :

ਭਾਰਤ ਸਰਕਾਰ ’ਚ ਰੇਲਵੇ ਵਿਭਾਗ ਦੇ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਅਧਿਕਾਰੀ ਰਵਨੀਤ ਸਿੰਘ ਬਿੱਟੂ ਨੇ ਤਰਨਤਾਰਨ ਸ਼ਹਿਰ ’ਚ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ’ਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਸੀਨੀਅਰ ਲੀਡਰਸ਼ਿਪ ਅਧਿਕਾਰੀ ਮੌਜੂਦ ਰਹੇ। ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਸ਼ਹਿਰ ਦੀ ਵਾਰਡ ਨੰਬਰ 21 ’ਚ ਘਰ-ਘਰ ਜਾ ਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਅੱਜ ਕਾਲੇ ਪੰਜਿਆਂ ਤੋਂ ਛੁਡਵਾ ਕੇ ਸਾਫ ਸੁਥਰੀ ਰਾਜਨੀਤੀ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੀ ਸੱਤਾ ਤੇ ਲਿਆਉਣ ਦੀ ਸਖ਼ਤ ਲੋੜ ਹੈ। ਅੱਜ ਦੂਸਰੇ ਸੂਬਿਆਂ ਦੇ ਲੋਕ ਭਾਜਪਾ ਦੇ ਰਾਜ ਨੂੰ ਮਾਣ ਰਹੇ ਹਨ ਤਾਂ ਹੀ ਲੋਕ ਵਾਰ ਵਾਰ ਭਾਜਪਾ ਨੂੰ ਹੀ ਸੇਵਾ ਦਾ ਮੌਕਾ ਦੇ ਰਹੇ ਹਨ, ਪਰ ਪੰਜਾਬ ’ਚ ਜਦੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੋਈ ਉਦਯੋਗ ਲਗਾਉਣ, ਵਿਕਾਸ ਨੂੰ ਸੁਰਜੀਤ ਕਰਨ ਜਾਂ ਕੇਂਦਰ ਦੀਆਂ ਸਕੀਮਾਂ ਨੂੰ ਜਨਤਾ ਤੱਕ ਪਹੁੰਚਾਉਣ ਦੀ ਗੱਲ ਕੀਤੀ ਜਾਂਦੀ ਹੈ ਤਾਂ ਪੰਜਾਬ ’ਚ ਬੈਠੇ ਖੇਤਰੀ ਪਾਰਟੀਆਂ ਦੇ ਨੇਤਾ ਲੋਕਾਂ ਨੂੰ ਗੁੰਮਰਾਹ ਕਰ ਕੇ ਕੇਂਦਰ ਦੀ ਭਾਜਪਾ ਸਰਕਾਰ ਪ੍ਰਤੀ ਗ਼ਲਤ ਅਫ਼ਵਾਹਾਂ ਫੈਲਾਅ ਕੇ ਹਰ ਵਾਰ ਪੰਜਾਬ ਦਾ ਨੁਕਸਾਨ ਕਰ ਦਿੰਦੇ ਹਨ। ਬਿੱਟੂ ਨੇ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਬਨਾਉਣ ਦਾ ਮੁੱਢ ਬੰਨ੍ਹਣ ਲਈ ਸਾਨੂੰ ਸਰਹੱਦੀ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਜਿਤਾ ਕੇ ਨੀਂਹ ਪੱਥਰ ਰੱਖਣਾ ਹੋਵੇਗਾ ਤਾਂ ਜੋ ਪੰਜਾਬ ’ਚ ਨਵੀਂ ਕ੍ਰਾਂਤੀ ਆਵੇ ਤੇ ਪੰਜਾਬ ਮੁੜ ਤੋਂ ਤਰੱਕੀ ਦੀਆਂ ਲੀਹਾਂ ’ਤੇ ਆ ਸਕੇ। ਇਸ ਮੌਕੇ ਭਾਜਪਾ ਉਮੀਦਵਾਰ ਸੰਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂ ਨਗਰੀ ਤਰਨਤਾਰਨ ਦੇ ਸਰਬਪੱਖੀ ਵਿਕਾਸ ਤੇ ਤਰੱਕੀ ਲਈ ਕੇਂਦਰ ਦੀ ਭਾਜਪਾ ਸਰਕਾਰ ਨਾਲ ਸਿੱਧਾ ਰਾਬਤਾ ਹੋਣਾ ਲਾਜ਼ਮੀ ਹੈ ਤੇ ਸਮੇਂ ਦੀ ਜ਼ਰੂਰਤ ਹੈ ਤਾਂ ਹੀ ਕਈ ਦਹਾਕਿਆਂ ਤੋਂ ਪਛਾੜਿਆਂ ਜਾ ਰਿਹਾ ਹਲਕਾ ਤਰਨਤਾਰਨ ’ਚ ਅਮਨ ਸ਼ਾਂਤੀ, ਉੱਨਤੀ, ਤਰੱਕੀ ਹੋ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਮਨੀ ਚੋਣ ’ਚ ਵਿਰੋਧੀ ਖੇਤਰੀ ਪਾਰਟੀਆਂ ਵਾਲੇ ਲੋਕਾਂ ਨੂੰ ਤਰ੍ਹਾਂ ਤਰ੍ਹਾਂ ਦੇ ਲਾਲਚ ਦੇ ਕੇ ਭਰਮਾ ਰਹੇ ਹਨ ਮੈਂ ਉਨ੍ਹਾਂ ਲੀਡਰਾਂ ਤੋਂ ਪੁੱਛਣਾ ਚਾਹੁੰਦਾ ਹੈ ਕਿ ਵੋਟਾਂ ਵੇਲੇ ਹੀ ਲੋਕਾਂ ਦੀ ਯਾਦ ਕਿਉਂ ਆਉਂਦੀ ਹੈ, ਇਹ ਲੋਕ ਸਿਰਫ ਤੇ ਸਿਰਫ ਆਪਣੀ ਥੋੜ੍ਹੇ ਸਮੇਂ ਦੀ ਰਾਜਨੀਤੀ ਚਮਕਾਉਣ ਲਈ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਦੇ ਹਨ, ਇਸ ਲਈ ਜਨਤਾ ਨੂੰ ਵੀ ਚਾਹੀਦਾ ਹੈ ਕਿ ਇਹ ਲੋਕ ਜਦੋਂ ਵੋਟ ਮੰਗਣ ਆਉਣ ਤਾਂ ਉਨ੍ਹਾਂ ਨੂੰ ਪੁੱਛਿਆ ਜਾਵੇ ਕਿ ਆਖਰ ਪਿਛਲੇ 70 ਸਾਲਾਂ ਦੌਰਾਨ ਉਨ੍ਹਾਂ ਨੇ ਗੁਰੂ ਨਗਰੀ ਤਰਨਤਾਰਨ ਲਈ ਕੀਤਾ ਕੀ ਹੈ ਸ਼ਹਿਰ ਦੀਆਂ ਪ੍ਰਮੁੱਖ ਸਮੱਸਿਆਵਾਂ ਜਿਉਂ ਦੀਆਂ ਤਿਉਂ ਹਨ। ਇਸ ਮੌਕੇ ਸੀਨੀਅਰ ਅਧਿਕਾਰੀ ਮਨਜੀਤ ਸਿੰਘ ਰਾਏ, ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਸਰਕਲ ਸ਼ਹਿਰੀ ਪ੍ਰਧਾਨ ਰੋਹਿਤ ਸ਼ਰਮਾ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਂਪੂਈ, ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ ਢਾਬੇ ਵਾਲੇ, ਸਰਕਲ ਜਨਰਲ ਸਕੱਤਰ ਜਸਵਿੰਦਰ ਸਿੰਘ, ਸਬ ਸਰਕਲ ਇੰਚਾਰਜ ਕਾਰਤਿਕ ਚੋਪੜਾ, ਮੇਜਰ ਸਿੰਘ ਗਿੱਲ, ਅਮਨ ਸ਼ਰਮਾ, ਲੱਕੀ ਜੋਸ਼ੀ, ਅਮਨ ਅਰੋੜਾ, ਬਿਕਰਮ ਅਰੋੜਾ, ਮਾਸਟਰ ਬਲਦੇਵ ਸਿੰਘ ਮੰਡ, ਦਵਿੰਦਰ ਕੌਰ ਮੰਡ, ਸਵਿੰਦਰ ਸਿੰਘ, ਜੱਬਰ ਸਿੰਘ, ਬਲਦੇਵ ਸਿੰਘ, ਰਾਮੇਸ਼ ਕਲਸੀ, ਪਰਮਜੀਤ ਲਾਲਕਾ, ਕਿਰਨਦੀਪ ਕੌਰ, ਵਿਕਰਮ ਵਿੱਕੀ ਤੋਂ ਇਲਾਵਾ ਸੈਂਕੜੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਪਿਤਾ ਨੇ 2 ਧੀਆਂ ਨਾਲ ਕੀਤੀ ਖੁਦਕੁਸ਼ੀ

ਘੱਟੋ-ਘੱਟ ਸਮਰਥਨ ਮੁੱਲ ‘ਤੇ ਕਟੌਤੀ ਤੋਂ ਕਿਸਾਨ ਦੁਖੀ, ਬਾਜਵਾ ਨੇ ਆਪ ਸਰਕਾਰ ਦੀ ਕਾਰਵਾਈ ਨਾ ਕਰਨ ਲਈ ਨਿੰਦਾ ਕੀਤੀ

ਇਤਿਹਾਸਕ ਹੋ ਨਿਬੜਿਆ ਸੀਸ ਸਸਕਾਰ ਦਿਵਸ

ਸਰਹੱਦ ਪਾਰੋਂ ਆਏ ਆਧੁਨਿਕ ਪਿਸਤੌਲ ਤੇ 30 ਹਜ਼ਾਰ ਦੀ ਨਕਦੀ ਸਣੇ ਇਕ ਨੌਜਵਾਨ ਕਾਬੂ

ਮੋਗਾ-ਬਰਨਾਲਾ ਨੈਸ਼ਨਲ ਹਾਈਵੇ ‘ਤੇ ਗੈਸ ਟੈਂਕਰ ਤੇ ਕਾਰ ਦੀ ਜ਼ਬਰਦਸਤ ਟੱਕਰ, ਇਕ ਦੀ ਮੌਕੇ ‘ਤੇ ਮੌਤ ਤੇ ਇਕ ਜ਼ਖ਼ਮੀ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?