By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਕੇਰਲ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਕੀਤੀ ਮੁਲਾਕਾਤ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਕੇਰਲ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਕੀਤੀ ਮੁਲਾਕਾਤ

Punjab

ਕੇਰਲ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਕੀਤੀ ਮੁਲਾਕਾਤ

Major Times Editor
Last updated: September 25, 2025 6:47 pm
Major Times Editor Published September 25, 2025
Share
SHARE

ਚੰਡੀਗੜ੍ਹ:

ਕੇਰਲ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਬੀਤੀ ਸ਼ਾਮ ਪੰਜਾਬ ਭਵਨ, ਚੰਡੀਗੜ੍ਹ ਵਿਖੇ
ਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਕੇਰਲ ਦੇ ਖੇਤੀਬਾੜੀ ਮੰਤਰੀ ਪੀ. ਪ੍ਰਸਾਦ ਨੇ ਕੀਤੀ, ਉਨ੍ਹਾਂ ਦੇ ਨਾਲ ਮਿਸ਼ਨ ਡਾਇਰੈਕਟਰ ਬਾਗਬਾਨੀ ਸਾਜੀ ਜੌਨ ਅਤੇ ਚੇਅਰਮੈਨ, ਸਟੇਟ ਐਗਰੀਕਲਚਰਲ ਪ੍ਰਾਈਸ ਬੋਰਡ ਡਾ. ਪੀ. ਰਾਜਸ਼ੇਖਰਨ ਵੀ ਸਨ।  ਵਫ਼ਦ ਨੇ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਭਰਪੂਰ ਸ਼ਲਾਘਾ ਕੀਤੀ ਹੈ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੇਰਲ ਦੇ ਵਫ਼ਦ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਅਤੇ ਕਿਸਾਨਾ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਸੂਬਾ ਸਰਕਾਰ ਕਿਸਾਨਾਂ ਨੂੰ ਵਿਆਪਕ ਤੌਰ ਤੇ ਤਕਨੀਕੀ ਜਾਣਕਾਰੀ ਅਤੇ ਸਬਸਿਡੀਆਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 5 ਲੱਖ ਹੈਕਟੇਅਰ ਰਕਬੇ ‘ਤੇ ਬਾਗਬਾਨੀ ਕੀਤੀ ਜਾ ਰਹੀ ਹੈ ਜਿਸ ਨਾਲ ਕਿਸਾਨਾਂ ਦੀ ਆਮਦਨ ਲਗਾਤਾਰ ਵੱਧ ਰਹੀ ਹੈ। ਭਵਿੱਖੀ ਯੋਜਨਾਵਾਂ ਸਾਂਝੀਆਂ ਕਰਦਿਆਂ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਫਲਾਂ ਅਤੇ ਸਬਜ਼ੀਆਂ ਦੀਆਂ ਪ੍ਰੋਸੈਸਿੰਗ ਯੂਨਿਟਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਕਿ ਕਿਸਾਨਾਂ ਨੂੰ ਬਿਹਤਰ ਮਾਰਕੀਟ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਨਵੇਂ ਕੋਲਡ ਸਟੋਰੇਜ, ਵੈਲਿਊ ਐਡੀਸ਼ਨ ਸੈਂਟਰ ਅਤੇ ਐਗਰੋ-ਪ੍ਰੋਸੈਸਿੰਗ ਕਲੱਸਟਰ ਬਣਾਏ ਜਾ ਰਹੇ ਹਨ। ਕੇਰਲ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ.ਪ੍ਰਸਾਦ ਨੇ ਕਿਹਾ ਕਿ ਪੰਜਾਬ ਵੱਲੋਂ ਕਿਸਾਨਾਂ ਲਈ ਕੀਤੇ ਜਾ ਰਹੇ ਅਜਿਹੇ ਪ੍ਰਗਤੀਸ਼ੀਲ ਉਪਾਅ ਸ਼ਲਾਘਾ ਯੋਗ ਯੋਗ ਹਨ। ਉਨ੍ਹਾਂ ਨੇ ਪੰਜਾਬ ਦੇ ਬਾਗਬਾਨੀ ਮਾਡਲ ਨੂੰ ਦੂਜੇ ਰਾਜਾਂ ਲਈ ਇੱਕ ਰੋਡਮੈਪ ਦੱਸਿਆ  ਹੈ। ਆਪਣੇ ਰਾਜ ਦੇ ਵੇਰਵੇ ਸਾਂਝੇ ਕਰਦਿਆਂ ਕੇਰਲ ਦੇ ਖੇਤੀਬਾੜੀ ਮੰਤਰੀ ਪੀ.ਪ੍ਰਸਾਦ ਨੇ ਕਿਹਾ ਕਿ ਕੇਰਲ ਵਿੱਚ ਬਾਗਬਾਨੀ ਲਗਭਗ 22 ਲੱਖ ਹੈਕਟੇਅਰ ਨੂੰ ਕਵਰ ਕਰਦੀ ਹੈ, ਜਿਸ ਵਿੱਚ ਕੇਲਾ, ਨਾਰੀਅਲ, ਮਸਾਲੇ ਅਤੇ ਸਬਜ਼ੀਆਂ ਵਰਗੀਆਂ ਫਸਲਾਂ ‘ਤੇ ਮੁੱਖ ਧਿਆਨ ਦਿੱਤਾ ਜਾਂਦਾ ਹੈ।  ਉਨ੍ਹਾਂ ਮੰਤਰੀ ਮੋਹਿੰਦਰ ਭਗਤ ਨੂੰ ਕੇਰਲ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਖੇਤੀਬਾੜੀ ਮੇਲੇ “ਵੈਗਾ” ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਸਦਭਾਵਨਾ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਦੇ ਸੰਕੇਤ ਵਜੋਂ ਮੰਤਰੀ ਮੋਹਿੰਦਰ ਭਗਤ ਨੇ ਕੇਰਲਾ ਦੇ ਖੇਤੀਬਾੜੀ ਮੰਤਰੀ ਨੂੰ ਪੰਜਾਬ ਦੀ ਇੱਕ ਫੁਲਕਾਰੀ ਭੇਟ ਕੀਤੀ ਅਤੇ ਮੰਤਰੀ ਪੀ.ਪ੍ਰਸਾਦ ਨੇ ਮੰਤਰੀ ਭਗਤ ਨੂੰ ਇੱਕ ਰਵਾਇਤੀ ਕੇਰਲਾ ਸੱਪ ਕਿਸ਼ਤੀ ਅਤੇ ਧੋਤੀ ਯਾਦਗਾਰੀ ਚਿੰਨ੍ਹ ਵੱਜੋਂ ਭੇਟ ਕੀਤੀ। ਦੋਵਾਂ ਧਿਰਾਂ ਨੇ ਬਾਗਬਾਨੀ ਵਿੱਚ ਅੰਤਰ-ਰਾਜੀ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ।

ਉਸ ਦੀ ਲਾਸ਼ ਘਰ ਦੇ ਨੇੜੇ ਇੱਕ ਖਾਲੀ ਪਲਾਟ ਵਿੱਚ ਖੂਨ ਨਾਲ ਲੱਥਪੱਥ ਪਈ ਮਿਲੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ। ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਬਾਬੋਵਾਲ ਪਿੰਡ ਦੇ ਵਸਨੀਕ ਧਰਮਬੀਰ ਸਿੰਘ ਦੀ ਪਤਨੀ ਰਿਤੂ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਰਿਤੂ ਨੇ ਕਿਹਾ ਕਿ ਉਸ ਦਾ ਪਤੀ ਧਰਮਬੀਰ ਸਿੰਘ ਮਜ਼ਦੂਰੀ ਕਰਦਾ ਹੈ। ਉਹ ਆਪਣੇ ਪਤੀ, ਆਪਣੀ ਵੱਡੀ ਧੀ ਮੁਸਕਾਨ ਅਤੇ ਆਪਣੇ ਪੁੱਤਰ ਏਕਮਪ੍ਰੀਤ ਸਿੰਘ (7) ਨਾਲ ਰਹਿੰਦੀ ਹੈ। ਉਸ ਦੀ ਇਲਾਕੇ ਵਿੱਚ ਕਿਸੇ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਐੱਸ ਪੀ ਨੇ ਕਿਹਾ ਕਿ ਸੀਸੀਟੀਵੀ ਕੈਮਰੇ ਸਕੈਨ ਕੀਤੇ ਜਾ ਰਹੇ ਹਨ।

ਸੀਆਈਡੀ ਤੇ ਫੂਡ ਸੇਫਟੀ ਵਿਭਾਗ ਨੇ ਦੁਕਾਨ ‘ਤੇ ਮਾਰਿਆ ਛਾਪਾ, ਮਠਿਆਈਆਂ ਜ਼ਬਤ

ਪੰਜਾਬ ਵਿਚ ਪੋਹ ਦੀ ਠੰਢ ਨੇ ਠਾਰੇ ਲੋਕ, ਮੁਹਾਲੀ ਸਮੇਤ ਅੱਜ ਕਈ ਇਲਾਕਿਆਂ ਵਿਚ ਪਈ ਸੰਘਣੀ ਧੁੰਦ

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਵਿਸ਼ਾਲ ਨਗਰ ਕੀਰਤਨ ‘ਚ ਭਰਵੀਂ ਸ਼ਮੂਲੀਅਤ ਦੀ ਅਪੀਲ

ਦੁਸਹਿਰਾ ਦੇਖਣ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?