ਜੰਡਿਆਲਾ ਗੁਰੂ : 
ਪਿੰਡ ਦੇਵੀਦਾਸਪੁਰਾ ਦੇ ਰਹਿਣ ਵਾਲੇ ਨੌਜਵਾਨ ਦਾ ਕੈਨੇਡਾ ’ਚ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। 22 ਸਾਲਾ ਸਿਮਰਨਜੀਤ ਸਿੰਘ ਸੰਧੂ ਦੇ ਪਿਤਾ ਸੁਖਦੇਵ ਸਿੰਘਤੇ ਮਾਤਾ ਰਾਜਵੰਤ ਕੌਰ ਨੇ ਦੱਸਿਆ ਕਿ ਢਾਈ ਸਾਲ ਪਹਿਲਾਂ ਆਪਣੀ ਜ਼ਮੀਨ ਵੇਚ ਸਿਮਰਨਜੀਤ ਨੂੰ ਕੈਨੇਡਾ ਭੇਜਿਆ ਸੀ।ਬੀਤੇ ਦਿਨੀਂ ਸਿਮਰਨਜੀਤ ਨੇ ਪਰਿਵਾਰ ਨੂੰ ਫੋਨ ’ਤੇ ਦੱਸਿਆ ਸੀ ਕਿ ਉਸ ਨੇ ਪੀਆਰ ਲਈ ਅਰਜ਼ੀ ਦਿੱਤੀ ਹੈ ਤੇ ਉਸ ਨੂੰ ਅਮਰੀਕਾ ਦਾ ਦਸ ਸਾਲ ਦਾ ਵੀਜ਼ਾ ਮਿਲ ਗਿਆ ਹੈ। ਪਰ ਹੁਣ ਉਨ੍ਹਾਂ ਨੂੰ ਕੈਨੇਡੀਅਨ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਸਿਮਰਨਜੀਤ ਸੰਧੂ ਨੂੰ ਕਿਸੇ ਨੇ ਗੋਲ਼ੀ ਮਾਰ ਕੇ ਮਾਰ ਦਿੱਤਾ ਹੈ ਤੇ ਉਸ ਦੀ ਲਾਸ਼ ਜੰਗਲ ’ਚੋਂ ਮਿਲੀ ਹੈ। ਦੁਖੀ ਪਰਿਵਾਰ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਪੁੱਤਰ ਦੀ ਲਾਸ਼ ਭਾਰਤ ਲਿਆਉਣ ’ਚ ਮਦਦ ਕਰਨ ਦੀ ਅਪੀਲ ਕੀਤੀ ਹੈ।

