By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ

Jalandhar

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ

Major Times Editor
Last updated: January 30, 2026 4:55 am
Major Times Editor Published January 30, 2026
Share
SHARE

ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਦਿੱਤਾ ਸੱਦਾ

ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ : ਪਵਨ ਕੁਮਾਰ ਟੀਨੂੰ

ਜਲੰਧਰ

Contents
ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਦਿੱਤਾ ਸੱਦਾਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ : ਪਵਨ ਕੁਮਾਰ ਟੀਨੂੰ

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਬਨਾਰਸ ਲਈ ਸ਼ਰਧਾਲੂਆਂ ਦੀ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਲੋਕਾਂ ਨੂੰ ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿਖਾਏ ਸਰਬ-ਸਾਂਝੀਵਾਲਤਾ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਸਾਬਕਾ ਮੰਤਰੀ ਬਲਕਾਰ ਸਿੰਘ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣ ਉਪਰੰਤ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆ, ਯਾਤਰਾਵਾਂ ਸਬੰਧੀ ਪੰਜਾਬ ਭਰ ਵਿੱਚ ਸਮਾਗਮ ਕਰਵਾਏ ਜਾਣਗੇ, ਜਿਸ ਸਬੰਧੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਤਜਵੀਜ਼ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਬੰਧੀ ਵਿਆਪਕ ਖੋਜ ਅਤੇ ਅਧਿਐਨ ਲਈ ਕੇਂਦਰ ਦੀ ਸਥਾਪਨਾ ਲਈ ਅੱਜ ਸੇਲ ਡੀਡ ਵੀ ਸਾਈਨ ਕੀਤੀ ਗਈ ਹੈ। ਸ਼੍ਰੀ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ, ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹਨ, ਜਿਨ੍ਹਾਂ ’ਤੇ ਚੱਲ ਕੇ ਸਾਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫ਼ਲਸਫੇ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਰੂਪ-ਰੇਖਾ ਉਲੀਕੀ ਗਈ ਹੈ ਅਤੇ ਸਰਕਾਰ ਵੱਲੋਂ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਬੇਮਿਸਾਲ ਢੰਗ ਨਾਲ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਪੇਸ਼ ਕੀਤਾ ਗਿਆ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਤਕਲੀਫ਼ ਨਾ ਝੱਲਣੀ ਪਵੇ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਸਿੱਖਿਆਵਾਂ ’ਤੇ ਚੱਲਦੇ ਹੋਏ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਇਸ ਮੌਕੇ ਹਲਕਾ ਵਿਧਾਇਕ ਆਦਮਪੁਰ ਅਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਹਰ ਸਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੂੰ ਬਨਾਰਸ ਲੈ ਕੇ ਜਾਣ ਲਈ ਡੇਰਾ ਸਚਖੰਡ ਬੱਲਾਂ ਵੱਲੋਂ ਕੀਤੀ ਜਾਣ ਵਾਲੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ’ਤੇ ਸੰਗਤਾਂ ਨੂੰ ਉਨ੍ਹਾਂ ਦੇ ਅਸਥਾਨ ਤੱਕ ਲੈ ਕੇ ਜਾਣਾ ਆਪਣੇ-ਆਪ ਵਿੱਚ ਹੀ ਇਕ ਮਹਾਨ ਕਾਰਜ ਹੈ।

ਸੁਰਿੰਦਰ ਭਾਪਾ ਦੀ ਸੱਸ ਤੇ ਕੌਂਸਲਰ ਹਰਸ਼ਰਨ ਕੌਰ ਹੈਪੀ ਦੀ ਮਾਤਾ ਅਜੀਤ ਕੌਰ ਦਾ ਦੇਹਾਂਤ, ਭਲਕੇ ਹੋਵੇਗਾ ਸਸਕਾਰ

ਤਰੱਕੀਆਂ ਨਾ ਮਿਲਣ ‘ਤੇ ਫੁੱਟਿਆ ਸਿੱਖਿਆ ਵਿਭਾਗ ਦੇ ਕਲਰਕਾਂ ਦਾ ਰੋਸ, 13 ਤੋਂ 18 ਅਕਤੂਬਰ ਤਕ ਜਾਣਗੇ ਛੁੱਟੀ ’ਤੇ

ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ, ਫੋਟੋ/ਵੀਡੀਓ ਕਲਿੱਪ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ’ਤੇ ਪਾਬੰਦੀ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਮਿਸ਼ਨਰੇਟ ਪੁਲਿਸ ਜਲੰਧਰ ਨੇ 30 ਗੁੰਮ ਅਤੇ ਖੋਏ ਹੋਏ ਮੋਬਾਈਲ ਫੋਨਾਂ ਨੂੰ ਟ੍ਰੇਸ ਕਰਕੇ ਅਸਲ ਮਾਲਕਾਂ ਨੂੰ ਵਾਪਸ ਸੌਂਪਿਆ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?