ਜਲੰਧਰ :
ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖ਼ਲਾਈ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਕਪੂਰਥਲਾ ਜ਼ਿਲ੍ਹਿਆਂ ’ਚ ਹੋਣ ਵਾਲੇ ਵੱਖ-ਵੱਖ ਸਮਾਗਮਾਂ ਦੀਆਂ ਤਿਆਰੀਆਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਡਾ. ਅਭਿਨਵ ਤ੍ਰਿਖਾ, ਵਿਧਾਇਕ ਬਲਕਾਰ ਸਿੰਘ ਤੇ ਇੰਦਰਜੀਤ ਕੌਰ ਮਾਨ ਵੀ ਮੌਜੂਦ ਸਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਿੰਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਸੀਪੀ/ ਐੱਸਐੱਸਪੀਜ਼ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਲੋਕ ਪ੍ਰਤੀਨਿਧੀਆਂ ਨਾਲ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਜਲੰਧਰ : ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖ਼ਲਾਈ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਕਪੂਰਥਲਾ ਜ਼ਿਲ੍ਹਿਆਂ ’ਚ ਹੋਣ ਵਾਲੇ ਵੱਖ-ਵੱਖ ਸਮਾਗਮਾਂ ਦੀਆਂ ਤਿਆਰੀਆਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਡਾ. ਅਭਿਨਵ ਤ੍ਰਿਖਾ, ਵਿਧਾਇਕ ਬਲਕਾਰ ਸਿੰਘ ਤੇ ਇੰਦਰਜੀਤ ਕੌਰ ਮਾਨ ਵੀ ਮੌਜੂਦ ਸਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਿੰਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਸੀਪੀ/ ਐੱਸਐੱਸਪੀਜ਼ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਲੋਕ ਪ੍ਰਤੀਨਿਧੀਆਂ ਨਾਲ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ।