ਕਲਾਨੌਰ ਮੇਜਰ ਟਾਈਮਸ ਬਿਉਰੋ :
ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਬੁੱਧਵਾਰ ਨੂੰ ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ, ਕਲਾਨੌਰ, ਨਰਾਂਵਾਲੀ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਤੇ ਗਵਰਨਰ ਵੱਲੋਂ ਬੀਐਸਐਫ ਦੀ 113 ਬਟਾਲੀਅਨ ਦੀ ਹੜ੍ਹ ਤੇ ਪਾਣੀ ਨਾਲ ਪ੍ਰਭਾਵਿਤ ਹੋਈ ਬੀਓਪੀ ਟਾਊਨ ਪੋਸਟ ਦਾ ਵੀ ਜਾਇਜਾ ਲਿਆ ਅਤੇ ਜਵਾਨਾਂ ਨਾਲ ਗੱਲਬਾਤ ਕੀਤੀ।ਇਸ ਉਪਰੰਤ ਉਨ੍ਹਾਂ ਵੱਲੋਂ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਨੜਾਂ ਵਾਲੀ ਵਿਖੇ ਬਣਾਏ ਗਏ ਰਲੀਫ ਕੈਂਪ ਦਾ ਨਿਰੀਖਣ ਕਰਨ ਪਾਣੀ ਨਾਲ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਵਾਰ 14 ਲੱਖ ਕਿਓਸਕ ਪਾਣੀ ਆਉਣ ਕਰਕੇ ਆਏ ਹੜ੍ਹ ਦੌਰਾਨ ਏਅਰਫੋਰਸ ਅਤੇ ਹੋਰ ਸੁਰੱਖਿਆ ਬਲਾਂ ਵੱਲੋਂ ਲੋਕਾਂ ਨੂੰ ਪਾਣੀ ਤੋਂ ਬਾਹਰ ਕੱਢਿਆ ਗਿਆ।