By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖਤਾ ਲਈ ਦਿੱਤੀ ਸਭ ਤੋਂ ਵੱਡੀ ਕੁਰਬਾਨੀ : ਐਡਵੋਕੇਟ ਧਾਮੀ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖਤਾ ਲਈ ਦਿੱਤੀ ਸਭ ਤੋਂ ਵੱਡੀ ਕੁਰਬਾਨੀ : ਐਡਵੋਕੇਟ ਧਾਮੀ

Jalandhar

ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖਤਾ ਲਈ ਦਿੱਤੀ ਸਭ ਤੋਂ ਵੱਡੀ ਕੁਰਬਾਨੀ : ਐਡਵੋਕੇਟ ਧਾਮੀ

Major Times Editor
Last updated: November 9, 2025 7:12 am
Major Times Editor Published November 9, 2025
Share
SHARE

ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਅਤੇ ਜਲੰਧਰ ਸ਼ਹਿਰਸਮੁੱਚੀਆਂ ਜਲੰਧਰ ਸ਼ਹਿਰ ਦੀਆਂ ਸਿੰਘ ਸਭਾਵਾਂ ਦਾ ਧਾਮੀ ਅਤੇ ਮੰਨਣ ਨੇ ਕੀਤਾ ਧੰਨਵਾਦ

ਜਲੰਧਰ :

ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਤੇ ਜਲੰਧਰ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਜਲੰਧਰ ਸ਼ਹਿਰ ’ਚ 350 ਸਾਲਾ ਸ਼ਤਾਬਦੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਅਤੇ ਮਲਟੀਮੀਡੀਆ ਸ਼ੋਅ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਉਂਦਾ ਹੋਇਆ ਵਿਲੱਖਣ ਛਾਪ ਛੱਡਦਾ ਹੋਇਆ ਜੈਕਾਰਿਆਂ ਦੀ ਗੂੰਜ ਅਤੇ ਗਤਕੇ ਦੇ ਜੌਹਰਾਂ ਨਾਲ ਸੰਪੰਨ ਹੋਇਆ। ਇਸ ਵਿੱਚ ਸੰਗਤਾਂ ਦੇ ਠਾਠਾਂ ਮਾਰਦੇ ਹੋਏ ਇਕੱਠ ਨੇ ਗੁਰੂ ਸਾਹਿਬ ਦੀ ਜੀਵਨੀ ਤੋਂ ਸੇਧ ਪ੍ਰਾਪਤ ਕੀਤੀ। ਆਰੰਭਤਾ ਵੇਲੇ ਗੱਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਵਿਖਾਏ। ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਨੇ ਅਰਦਾਸ ਬੇਨਤੀ ਕਰਕੇ ਇਸ ਮਹਾਨ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਸਾਨੀ ਅਦੁਤੀ ਮਹਾਨ ਨੇ ਪੂਰੇ ਦੇਸ਼ ਨੂੰ ਇਹ ਸੰਦੇਸ਼ ਦਿੱਤਾ ਹੈ ਕਿ ਮਨੁੱਖਤਾ ਦੀ ਘਾਣ ਨੂੰ ਰੋਕਣ ਲਈ ਕੋਈ ਉਸ ਪਰਮਾਤਮਾ ਦਾ ਵੱਡਾ ਰਹਿਬਰ ਹੀ ਦੱਬੇ ਕੁਚਲੇ ਲੋਕਾਂ ਨੂੰ ਇਸ ਜੰਜਾਲ ਵਿੱਚੋਂ ਕੱਢ ਕੇ ਮਨੁੱਖਤਾ ਦਾ ਭਲਾ ਕਰ ਸਕਦਾ ਹੈ। ਉਨ੍ਹਾਂ ਜਲੰਧਰ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇੱਕ ਬਹੁਤ ਵੱਡਾ ਉਪਰਾਲਾ ਆਪਸੀ ਮਿਲਵਰਤਨ ਰਾਹੀਂ ਗੁਰੂ ਦੇ ਮਹਾਨ ਫਿਲਾਸਫੇ ਨੂੰ ਤੇ ਆਉਣ ਵਾਲੇ ਪੀੜ੍ਹੀ ਨੂੰ ਜਾਗਰੂਕ ਕਰਨ ਲਈ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਸਾਨੂੰ ਆਪਣੀ ਜ਼ਿੰਦਗੀ ਵਿੱਚ ਗੁਰੂ ਸਾਹਿਬ ਦੀਆਂ ਸ਼ਤਾਬਦੀਆਂ ਮਨਾਉਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ 13 ਨਵੰਬਰ ਨੂੰ ਪਿਛਲੇ ਢਾਈ ਮਹੀਨੇ ਤੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਜਲੰਧਰ ਪਹੁੰਚੇਗਾ ਜਿੱਥੇ ਸੰਗਤਾਂ ਨੂੰ ਵੱਡੇ ਪੱਧਰ ਤੇ ਉਪਰਾਲੇ ਕਰਨੇ ਚਾਹੀਦੇ ਹਨ 16 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੇ 35 ਤੋਂ 40 ਹਜ਼ਾਰ ਸੰਗਤ ਸਹਿਜ ਪਾਠਾਂ ਦੇ ਭੋਗ ਪਾਵੇਗੀ ਅਤੇ 15 ਨਵੰਬਰ ਨੂੰ ਸ੍ਰੀ ਨਗਰ ਤੋਂ ਪੰਡਿਤ ਕਿਰਪਾ ਰਾਮ ਦੇ ਸਥਾਨ ਤੋਂ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਅਤੇ ਉਨ੍ਹਾਂ 23 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੇ ਹੋਣ ਵਾਲੇ ਮਹਾਨ ਕਾਰਜਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿੱਥੇ ਕਵੀ ਦਰਬਾਰ ,ਕੀਰਤਨ ਦਰਬਾਰ, ਢਾਡੀ ਦਰਬਾਰ ਅਤੇ ਮਹਾਨ ਪੰਥਕ ਸਮਾਗਮ ਹੋਵੇਗਾ। 29 ਨਵੰਬਰ ਨੂੰ ਕੀਰਤਪੁਰ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਜਾ ਕੇ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੇ ਆਵੇਗਾ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ।ਇਸ ਮੌਕੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਲਾਈਟ ਐਂਡ ਸਾਊਂਡ ਅਤੇ ਮਲਟੀਮੀਡੀਆ ਸ਼ੋਅ ਵਿੱਚ ਆਈਆਂ ਸਮੁੱਚੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇਸ ਕਾਰਜ ਦੀ ਸਫਲਤਾ ਲਈ ਵਧਾਈ ਦਿੱਤੀ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਗਾਬਾ, ਸਰਬਜੀਤ ਸਿੰਘ ਮੱਕੜ,ਗੁਰ ਕਿਰਪਾਲ ਸਿੰਘ, ਦਵਿੰਦਰ ਸਿੰਘ ਰਹੇਜਾ,ਗੁਰਬਖਸ਼ ਸਿੰਘ ਜਨੇਜਾ, ਕੰਵਲਜੀਤ ਸਿੰਘ ਟੋਨੀ,ਮਹਿੰਦਰਜੀਤ ਸਿੰਘ, ਮਨਜੀਤ ਸਿੰਘ ਠੁਕਰਾਲ,ਐਸ ਜੀ ਪੀ ਸੀ ਮੈਂਬਰ ਰਜਿੰਦਰ ਸਿੰਘ ਮਹਿਤਾ,ਰਣਜੀਤ ਸਿੰਘ ਰਾਣਾ,ਚਰਨਜੀਵ ਸਿੰਘ ਲਾਲੀ, ਅਮਰਜੀਤ ਸਿੰਘ ਮਿੱਠਾ, ਅਮਰਪ੍ਰੀਤ ਸਿੰਘ ਮੋਂਟੀ,ਸਰਬਜੀਤ ਸਿੰਘ ਪਨੇਸਰ, ਸਰਬਜੀਤ ਸਿੰਘ ਲਾਇਲ ਇੰਦਰਪਾਲ ਸਿੰਘ, ਪੋਪਲੀ,ਰਾਜਪਾਲ ਸਿੰਘ, ਜਤਿੰਦਰ ਸਿੰਘ ਮਝੈਲ, ਬਲਦੇਵ ਸਿੰਘ, ਰਣਜੀਤ ਕੌਰ, ਪਰਮਿੰਦਰ ਕੌਰ, ਲਖਵਿੰਦਰ ਕੌਰ, ਸਰਬਜੀਤ ਸਿੰਘ ਬਜਾਜ, ਹਰਪ੍ਰੀਤ ਸਿੰਘ, ਗੁਰਬਚਨ ਸਿੰਘ ਮੱਕੜ, ਪਰਮਿੰਦਰ ਸਿੰਘ ਭਾਟੀਆ,ਹਰਭਜਨ ਸਿੰਘ ਸੈਣੀ, ਕੁਲਦੀਪ ਸਿੰਘ ਪਾਇਲਟ ਆਦਿ ਸੰਗਤਾਂ ਹਾਜ਼ਰ ਸਨ।

ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ

– ‘ਯੁੱਧ ਨਸ਼ਿਆਂ ਵਿਰੁੱਧ’ : ਜਲੰਧਰ ਪ੍ਰੀਮੀਅਰ ਲੀਗ ਦੇ ਰੌਮਾਂਚਕ ਕ੍ਰਿਕਟ ਮੈਚ ‘ਚ ਲਾਡੋਵਾਲੀ ਸਰਕਾਰੀ ਸਕੂਲ 192 ਦੌੜਾਂ ਨਾਲ ਜਿੱਤਿਆ

ਸੰਘਣੀ ਧੁੰਦ ਦਾ ਕਹਿਰ, ਗੰਦੇ ਨਾਲੇ ‘ਚ ਡਿੱਗਿਆ ਵੇਰਕਾ ਦਾ ਟਰੱਕ, ਸਾਈਨ ਬੋਰਡ ਲਗਾਉਣ ਦੀ ਮੰਗ

ਕੈਬਨਿਟ ਮੰਤਰੀ ਵੱਲੋਂ ਲੋਕਾਂ ਨੂੰ ਸਨਾਤਨ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਦਾ ਸੱਦਾ

ਆਈ.ਟੀ.ਆਈ. ਆਦਮਪੁਰ ਵਿਖੇ ਆਰਜ਼ੀ ਤੌਰ ’ਤੇ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?