By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਗੁਲਾਬ ਚੰਦ ਕਟਾਰੀਆ ਨੇ ਜੇਲ੍ਹ ਬੰਦੀਆਂ ਦੀਆਂ ਸੁਣੀਆਂ ਸਮੱਸਿਆਵਾਂ, ਰਾਜਪਾਲ ਵੱਲੋਂ ਜਨਾਨਾ ਜੇਲ੍ਹ ਦਾ ਦੌਰਾ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਗੁਲਾਬ ਚੰਦ ਕਟਾਰੀਆ ਨੇ ਜੇਲ੍ਹ ਬੰਦੀਆਂ ਦੀਆਂ ਸੁਣੀਆਂ ਸਮੱਸਿਆਵਾਂ, ਰਾਜਪਾਲ ਵੱਲੋਂ ਜਨਾਨਾ ਜੇਲ੍ਹ ਦਾ ਦੌਰਾ

Punjab

ਗੁਲਾਬ ਚੰਦ ਕਟਾਰੀਆ ਨੇ ਜੇਲ੍ਹ ਬੰਦੀਆਂ ਦੀਆਂ ਸੁਣੀਆਂ ਸਮੱਸਿਆਵਾਂ, ਰਾਜਪਾਲ ਵੱਲੋਂ ਜਨਾਨਾ ਜੇਲ੍ਹ ਦਾ ਦੌਰਾ

Major Times Editor
Last updated: August 31, 2025 6:27 pm
Major Times Editor Published August 31, 2025
Share
SHARE

ਲੁਧਿਆਣਾ ਬਿਉਰੋ
ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਤਵਾਰ ਨੂੰ ਜਨਾਨਾ ਜੇਲ੍ਹ, ਲੁਧਿਆਣਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਬੰਦੀ ਔਰਤਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਨਾਨਾ ਜੇਲ੍ਹ ਵਿੱਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਲਈ ਸਹੂਲਤਾਂ ਦਾ ਵਿਆਪਕ ਜਾਇਜ਼ਾ ਲਿਆ। ਉਨ੍ਹਾਂ ਨੇ ਜੇਲ੍ਹ ਵਿੱਚ ਭੋਜਨ ਸੇਵਾਵਾਂ, ਡਾਕਟਰੀ ਸਹੂਲਤਾਂ, ਲੀਗਲ ਏਡ ਕਲੀਨਿਕ, ਪੀਸੀਓ, ਲਾਇਬਰੇਰੀ, ਬੈਰਕਾਂ, ਫੈਕਟਰੀ ਅਤੇ ਹੋਰ ਕਿੱਤਾਮੁਖੀ ਇਕਾਈਆਂ ਸਮੇਤ ਮੁੱਖ ਸਹੂਲਤਾਂ ਦਾ ਨਿੱਜੀ ਤੌਰ ’ਤੇ ਨਿਰੀਖਣ ਕੀਤਾ। ਰਾਜਪਾਲ ਕਟਾਰੀਆ ਵੱਲੋਂ ਜਨਾਨਾ ਜੇਲ੍ਹ, ਲੁਧਿਆਣਾ ਦੀਆਂ ਬੰਦੀ ਔਰਤਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤਾ ਜਾ ਰਿਹਾ ਖਾਣਾ ਅਤੇ ਉਨ੍ਹਾਂ ਦੇ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਬਾਰੇ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਨੇ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ’ਤੇ ਵਕੀਲ ਹਾਇਰ ਕਰਨ ਵਿੱਚ ਅਸਮਰੱਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਜੇਲ੍ਹ ਵਿੱਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ। ਰਾਜਪਾਲ ਨੇ ਅੱਗੇ ਦੱਸਿਆ ਕਿ ਲੁਧਿਆਣਾ ਦੀ ਮਹਿਲਾ ਜੇਲ੍ਹ ਦਾ ਇਹ ਦੌਰਾ ਕਰਨਾ ਇਸ ਲਈ ਯਕੀਨੀ ਬਣਾਉਣ ’ਤੇ ਕੇਂਦਰਿਤ ਸੀ ਕਿ ਮਹਿਲਾ ਕੈਦੀਆਂ ਦੇ ਅਧਿਕਾਰਾਂ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਦਰਪੇਸ਼ ਕਿਸੇ ਵੀ ਮੁੱਦੇ ਨੂੰ ਹੱਲ ਕੀਤਾ ਜਾ ਸਕੇ। ਕਟਾਰੀਆ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਕਿਸੇ ਵੀ ਸਮੱਸਿਆ ਨੂੰ ਜਲਦ ਹੱਲ ਕਰਨ ਅਤੇ ਸਾਰੀਆਂ ਔਰਤਾਂ ਨਾਲ ਨਿਰਪੱਖ ਵਿਵਹਾਰ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।ਗਵਰਨਰ ਜਨਾਨਾ ਜੇਲ੍ਹ ਵਿੱਚ ਬੰਦੀ ਔਰਤਾਂ ਨਾਲ ਰਹਿ ਰਹੇ ਛੋਟੇ ਬੱਚਿਆਂ ਨੂੰ ਵੀ ਮਿਲੇ ਅਤੇ ਉਨ੍ਹਾਂ ਨੂੰ ਪੜ੍ਹਨ ਲਈ ਕਾਪੀਆਂ, ਜੁਮੈਟਰੀ ਬਾਕਸ ਸਮੇਤ ਹੋਰ ਸਮਾਨ ਦਿੱਤਾ ਗਿਆ। ਜੇਲ੍ਹ ਵਿੱਚ ਬੰਦੀ ਔਰਤਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਵਿਰਾਸਤ ਦੀਆਂ ਝਲਕੀਆਂ ਪੇਸ਼ ਕੀਤੀਆਂ ਗਈਆਂ ਅਤੇ ਉਨ੍ਹਾਂ ਵੱਲੋਂ ਆਪਣੀ ਕਲਾਂ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ ਗਿਆ। ਜਨਾਨਾ ਜੇਲ੍ਹ ਦੇ ਸੁਪਰਡੈਂਟ ਦਲਬੀਰ ਸਿੰਘ, ਡਿਪਟੀ ਸੁਪਰਡੈਂਟ ਰਵਨੀਤ ਕੌਰ ਢਿੱਲੋਂ ਅਤੇ ਜੇਲ੍ਹ ਵਿੱਚ ਤਾਇਨਾਤ ਹੋਰ ਅਧਿਕਾਰੀਆਂ ਵੱਲੋਂ ਜੇਲ੍ਹ ਵਿੱਚ ਬੰਦੀ ਔਰਤਾਂ ਲਈ ਕੀਤੇ ਗਏ ਵਧੀਆ ਪ੍ਰਬੰਧਾਂ ’ਤੇ ਰਾਜਪਾਲ ਕਟਾਰੀਆ ਵੱਲੋਂ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਜੇਲ੍ਹ ਅੰਦਰ ਵਧੀਆ ਪ੍ਰਬੰਧ ਜਾਰੀ ਰੱਖਣ ਲਈ ਕਿਹਾ ਗਿਆ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਜਨਾਨਾ ਜੇਲ੍ਹ ਲੁਧਿਆਣਾ ਦੇ ਅੰਦਰ ਬੂਟਾ ਵੀ ਲਗਾਇਆ। ਉਨ੍ਹਾਂ ਨੇ ਜਾਣ ਤੋਂ ਪਹਿਲਾਂ ਜਨਾਨਾ ਜੇਲ੍ਹ ਦੇ ਵਿਜ਼ਟਰ ਰਜਿਸਟਰ ਵਿੱਚ ਆਪਣੇ ਸੁਝਾਅ ਵੀ ਦਰਜ ਕੀਤੇ ।ਇਸ ਮੌਕੇ ਆਈਜੀ (ਜੇਲਾਂ) ਆਰਕੇਅਰੋੜਾ, ਡੀਆਈਜੀ (ਜੇਲ੍ਹਾਂ) ਦਲਜੀਤ ਸਿੰਘ ਰਾਣਾ, ਸੁਪਰਡੈਂਟ ਜਨਾਨਾ ਜੇਲ੍ਹ ਦਲਬੀਰ ਸਿੰਘ, ਡਿਪਟੀ ਸੁਪਰਡੈਂਟ ਰਵਨੀਤ ਕੌਰ ਢਿੱਲੋਂ ਅਤੇ ਹੋਰ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਜਨਾਨਾ ਜੇਲ੍ਹ ਵਿੱਚ ਬਣਾਈਆਂ ਗਈਆਂ ਵਸਤੂਆਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਆਈਜੀ (ਜੇਲ੍ਹਾਂ) ਆਰਕੇ ਅਰੋੜਾ, ਡੀਆਈਜੀ (ਜੇਲ੍ਹਾਂ) ਦਲਜੀਤ ਸਿੰਘ ਰਾਣਾ, ਡੀਸੀਪੀ ਪਰਮਿੰਦਰ ਸਿੰਘ ਭੰਡਾਲ, ਸੁਪਰਡੈਂਟ ਜਨਾਨਾ ਜੇਲ੍ਹ ਦਲਬੀਰ ਸਿੰਘ, ਡਿਪਟੀ ਸੁਪਰਡੈਂਟ ਰਵਨੀਤ ਕੌਰ ਢਿੱਲੋਂ, ਸੁਪਰਡੈਂਟ ਕੇਂਦਰੀ ਜੇਲ੍ਹ ਕੁਲਵੰਤ ਸਿੰਘ ਸਿੱਧੂ, ਡਿਪਟੀ ਸੁਪਰਡੈਂਟ ਜਗਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ ਭਗਤ, ਉਪ ਮੰਡਲ ਮੈਜਿਸਟਰੇਟ ਜਸਲੀਨ ਕੌਰ ਭੁੱਲਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

ਪੰਜਾਬ ‘ਚ ਪਰਾਲੀ ਸਾੜਨ ਦੇ 75 ਮਾਮਲੇ ਆਏ ਸਾਹਮਣੇ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 43 ਮਾਮਲੇ ਦਰਜ

ਸਰਪੰਚ ਜਰਮਲ ਸਿੰਘ ਠੇਕੇਦਾਰ ਵਲਟੋਹਾ ਨੇ ਗੁਰੂ ਘਰ ਵਾਸਤੇ ਛੇ ਲੱਖ ਤੀਹ ਹਜ਼ਾਰ ਰੁਪਦੇ ਦੀ ਨਵੀਂ ਗੱਡੀ ਕੀਤੀ ਭੇਟ

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਈਜ਼ੀ ਰਜਿਸਟਰੀ ਪ੍ਰਣਾਲੀ ਨਾਲ ਨਵੇਂ ਯੁੱਗ ਦੀ ਹੋਈ ਸ਼ੁਰੂਆਤ : ਹਰਦੀਪ ਸਿੰਘ ਮੁੰਡੀਆਂ

CM Mann 10 ਦਿਨ ਲਈ ਜਾਣਗੇ ਜਾਪਾਨ, ਵੱਡੀਆਂ ਕੰਪਨੀਆਂ ਨੂੰ ਪੰਜਾਬ ’ਚ ਨਿਵੇਸ਼ ਦਾ ਦੇਣਗੇ ਸੱਦਾ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?