, ਅੰਮ੍ਰਿਤਸਰ :
ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆ 6 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ 4.03 ਕਿੱਲੋ ਹੈਰੋਇਨ ਅਤੇ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਮੁੱਲਾ ਰਹੀਮਾ ਉੱਤਰ ਪਿੰਡ ਦੇ ਜਗੀਰ ਸਿੰਘ ਉਰਫ਼ ਸੁੱਚਾ, ਫਿਰੋਜ਼ਪੁਰ ਦੇ ਪਿੰਡ ਚਾਹ ਬੋਹਰੀਆ ਦੇ ਅੰਗਰੇਜ਼ ਸਿੰਘ, ਤਰਨਤਾਰਨ ਮਸਤਗੜ੍ਹ ਦੇ ਗੁਰਪ੍ਰੀਤ ਸਿੰਘ ਤੇ ਪਲਵਿੰਦਰ ਸਿੰਘ, ਫਿਰੋਜ਼ਪੁਰ ਦੇ ਘਿੰਨੀਵਾਲਾ ਨਹਿਰ ਕਾਲੋਨੀ ਦੇ ਲਖਵਿੰਦਰ ਸਿੰਘ ਉਰਫ਼ ਲੱਕੀ ਅਤੇ ਫਿਰੋਜ਼ਪੁਰ ਦੇ ਨੌਰੰਗ ਸਿਆਲ ਨਹਿਰ ਕਾਲੋਨੀ ਦੇ ਬਲਜਿੰਦਰ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐੱਮਐੱਮ ਗਲੌਕ ਅਤੇ ਇੱਕ 30 ਬੋਰ ਦਾ ਪਿਸਤੌਲ ਸ਼ਾਮਲ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਉਪਰੋਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵ੍ਹਟਸਐਪ ਰਾਹੀਂ ਪਾਕਿਸਤਾਨ ਸਥਿਤ ਹੈਂਡਲਰ ਸ਼ਾਹ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੇਮਕਰਨ ਅਤੇ ਫਿਰੋਜ਼ਪੁਰ ਸੈਕਟਰਾਂ ਵਿੱਚ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਮਿਲ ਰਹੀਆਂ ਸਨ, ਜਿਨ੍ਹਾਂ ਨੂੰ ਪਾਕਿਸਤਾਨੀ ਤਸਕਰ ਸਪਲਾਈ ਲਈ ਡ੍ਰੋਨ ਰਾਹੀਂ ਅੰਮ੍ਰਿਤਸਰ ਖੇਤਰ ਵਿੱਚ ਭੇਜ ਰਹੇ ਸਨ। ਮੁਲਜ਼ਮਾਂ ਤੋਂ 4.03 ਕਿੱਲੋ ਹੈਰੋਇਨ ਅਤੇ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਮੁੱਲਾ ਰਹੀਮਾ ਉੱਤਰ ਪਿੰਡ ਦੇ ਜਗੀਰ ਸਿੰਘ ਉਰਫ਼ ਸੁੱਚਾ, ਫਿਰੋਜ਼ਪੁਰ ਦੇ ਪਿੰਡ ਚਾਹ ਬੋਹਰੀਆ ਦੇ ਅੰਗਰੇਜ਼ ਸਿੰਘ, ਤਰਨਤਾਰਨ ਮਸਤਗੜ੍ਹ ਦੇ ਗੁਰਪ੍ਰੀਤ ਸਿੰਘ ਤੇ ਪਲਵਿੰਦਰ ਸਿੰਘ, ਫਿਰੋਜ਼ਪੁਰ ਦੇ ਘਿੰਨੀਵਾਲਾ ਨਹਿਰ ਕਾਲੋਨੀ ਦੇ ਲਖਵਿੰਦਰ ਸਿੰਘ ਉਰਫ਼ ਲੱਕੀ ਅਤੇ ਫਿਰੋਜ਼ਪੁਰ ਦੇ ਨੌਰੰਗ ਸਿਆਲ ਨਹਿਰ ਕਾਲੋਨੀ ਦੇ ਬਲਜਿੰਦਰ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐੱਮਐੱਮ ਗਲੌਕ ਅਤੇ ਇੱਕ 30 ਬੋਰ ਦਾ ਪਿਸਤੌਲ ਸ਼ਾਮਲ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਉਪਰੋਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵ੍ਹਟਸਐਪ ਰਾਹੀਂ ਪਾਕਿਸਤਾਨ ਸਥਿਤ ਹੈਂਡਲਰ ਸ਼ਾਹ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੇਮਕਰਨ ਅਤੇ ਫਿਰੋਜ਼ਪੁਰ ਸੈਕਟਰਾਂ ਵਿੱਚ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਮਿਲ ਰਹੀਆਂ ਸਨ, ਜਿਨ੍ਹਾਂ ਨੂੰ ਪਾਕਿਸਤਾਨੀ ਤਸਕਰ ਸਪਲਾਈ ਲਈ ਡ੍ਰੋਨ ਰਾਹੀਂ ਅੰਮ੍ਰਿਤਸਰ ਖੇਤਰ ਵਿੱਚ ਭੇਜ ਰਹੇ ਸਨ।