By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਚੰਡੀਗੜ੍ਹ ਵਿਚ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਸਮੇਤ 3 ਗ੍ਰਿਫ਼ਤਾਰ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਚੰਡੀਗੜ੍ਹ ਵਿਚ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਸਮੇਤ 3 ਗ੍ਰਿਫ਼ਤਾਰ

Punjab

ਚੰਡੀਗੜ੍ਹ ਵਿਚ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਸਮੇਤ 3 ਗ੍ਰਿਫ਼ਤਾਰ

Major Times Editor
Last updated: September 26, 2025 6:46 pm
Major Times Editor Published September 26, 2025
Share
SHARE

2 ਪਿਸਤੌਲ ਅਤੇ 7 ਕਾਰਤੂਸ ਬਰਾਮਦ, ਤਸਕਰ ਨੇ ਯੂਪੀ ਤੋਂ ਮੰਗਵਾਏ ਸਨ ਹਥਿਆਰ

ਚੰਡੀਗੜ੍ਹ

: ਚੰਡੀਗੜ੍ਹ ਵਿਚ ਅਪਰਾਧ ਸ਼ਾਖਾ ਨੇ ਇਕ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਦੋ ਪਿਸਤੌਲ ਅਤੇ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਦੀ ਧਾਰਾ 25/54/59 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਰਵਿੰਦਰ ਸਿੰਘ ਉਰਫ਼ ਨੋਨੂ, ਮੰਟੂ ਵਾਸੀ ਮੋਹਾਲੀ ਅਤੇ ਪਵਨ ਵਾਸੀ ਇੰਦਰਾ ਕਲੋਨੀ ਵਜੋਂ ਹੋਈ ਹੈ। ਇਸ ਦੌਰਾਨ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਮੁਲਜ਼ਮ ਪਹਿਲਾਂ ਵੀ ਜੇਲ ਜਾ ਚੁੱਕਾ ਹੈ ਅਤੇ ਉਹ ਅਕਸਰ ਗੈਂਗਸਟਰ ਕਾਲੀ ਨੂੰ ਮਿਲਦਾ ਸੀ। ਡੀਐਸਪੀ ਧੀਰਜ ਕੁਮਾਰ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਦਿਨੇਸ਼ ਕੁਮਾਰ ਪੁਲਿਸ ਪਾਰਟੀ ਨਾਲ ਗਸ਼ਤ ‘ਤੇ ਸਨ ਉਦੋਂ ਉਨ੍ਹਾਂ ਨੂੰ ਕਿਸ਼ਨਗੜ੍ਹ ਚੌਕ ਨੇੜੇ ਸੂਚਨਾ ਮਿਲੀ ਕਿ ਮਨੀਮਾਜਰਾ ਦੀ ਇੰਦਰਾ ਕਲੋਨੀ ਦਾ ਰਹਿਣ ਵਾਲਾ ਪਵਨ ਨਾਮ ਦਾ ਇੱਕ ਨੌਜਵਾਨ ਇੱਕ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਲੈ ਕੇ ਆ ਰਿਹਾ ਹੈ। ਪੁਲਿਸ ਨੇ ਆਈਟੀ ਪਾਰਕ ਵਿੱਚ ਟੈਕ ਮਹਿੰਦਰਾ ਰੋਡ ਦੇ ਨੇੜੇ ਇੱਕ ਨਾਕਾ ਲਗਾਇਆ ਅਤੇ ਸਵੇਰੇ 6:35 ਵਜੇ ਦੇ ਕਰੀਬ ਪਵਨ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਲੈਣ ‘ਤੇ ਉਸ ਦੇ ਅੰਡਰਪੈਂਟ ਵਿੱਚੋਂ ਇੱਕ ਦੇਸੀ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ (8mm KF ਬ੍ਰਾਂਡ) ਮਿਲਿਆ। ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਾਂਚ ਦੌਰਾਨ, ਦੋਸ਼ੀ ਪਵਨ ਨੇ ਖੁਲਾਸਾ ਕੀਤਾ ਕਿ ਉਸ ਨੇ ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਅਭਿਸ਼ੇਕ ਨਾਮਕ ਵਿਅਕਤੀ ਤੋਂ 2 ਹਥਿਆਰ ਖਰੀਦੇ ਸਨ। ਉਸ ਨੇ ਆਪਣੇ ਦੋਸਤ ਨੋਨੂ ਰਾਹੀਂ ਸੈਕਟਰ-17, ਚੰਡੀਗੜ੍ਹ ਦੇ ਇੱਕ ਇਮੀਗ੍ਰੇਸ਼ਨ ਦਫ਼ਤਰ ਦੇ ਮਾਲਕ ਨੂੰ ਇੱਕ ਹਥਿਆਰ ਅਤੇ ਚਾਰ ਕਾਰਤੂਸ ਵੇਚੇ ਸਨ, ਜਦੋਂ ਕਿ ਉਸ ਨੇ ਦੂਜਾ ਹਥਿਆਰ ਅਤੇ ਇੱਕ ਕਾਰਤੂਸ ਆਪਣੇ ਕੋਲ ਰੱਖਿਆ ਸੀ।

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਲੁੱਟ-ਖੋਹ ਦੀ ਵਾਰਦਾਤ ਕਰਨ ਵਾਲੇ 2 ਦੋਸ਼ੀ ਕਾਬੂ, 7 ਮੋਬਾਇਲ ਫੋਨ ਤੇ 01 ਮੋਟਰਸਾਇਕਲ ਬ੍ਰਾਮਦ*

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਭਾਈ ਜੀਵਨ ਸਿੰਘ ਦਾ ਨਿਰਾਦਰ ਬਰਦਾਸ਼ਤ ਨਹੀਂ : ਖੁਰਾਣਾ

ਤਰਨਤਾਰਨ ਜ਼ਿਮਨੀ ਚੋਣ ਲਈ AAP ਉਮੀਦਵਾਰ ਦਾ ਐਲਾਨ, CM ਭਗਵੰਤ ਮਾਨ ਨੇ ਕੀਤਾ ਐਲਾਨ

ਪੰਜਾਬ ਨੂੰ ਮਦਦ ਦੇਣ ਦੀ ਗੱਲ ਤਾਂ ਦੂਰ, ਪੀ.ਐਮ ਮੋਦੀ ਨੇ ਹੁਣ ਤੱਕ ਹੜ੍ਹਾਂ ਦੀ ਸਥਿਤੀ ’ਤੇ ਨਹੀਂ ਕੀਤੀ ਕੋਈ ਵੀ ਟਿੱਪਣੀ : ਬਰਿੰਦਰ ਕੁਮਾਰ ਗੋਇਲ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?