By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ : ਬਦਨਾਮ ਨਸ਼ਾ ਤਸਕਰਾਂ ਦੀ 36,05,427 ਰੁਪਏ ਦੀ ਸੰਪਤੀ ਜ਼ਬਤ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ : ਬਦਨਾਮ ਨਸ਼ਾ ਤਸਕਰਾਂ ਦੀ 36,05,427 ਰੁਪਏ ਦੀ ਸੰਪਤੀ ਜ਼ਬਤ

Jalandhar

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ : ਬਦਨਾਮ ਨਸ਼ਾ ਤਸਕਰਾਂ ਦੀ 36,05,427 ਰੁਪਏ ਦੀ ਸੰਪਤੀ ਜ਼ਬਤ

Major Times Editor
Last updated: November 30, 2025 8:28 pm
Major Times Editor Published November 30, 2025
Share
SHARE

ਜਲੰਧਰ,

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰੀ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਤਿੰਨ ਬਦਨਾਮ ਨਸ਼ਾ ਤਸਕਰਾਂ ਦੀ ਚਲ ਅਤੇ ਅਚਲ ਸੰਪਤੀ, ਜਿਸ ਦੀ ਕੀਮਤ ਕੁੱਲ ਕੀਮਤ 36,05,427 ਰੁਪਏ ਹੈ, ਨੂੰ ਜ਼ਬਤ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਤਿਨ ਸ਼ਰਮਾ ਵਾਸੀ ਬਚਿੰਤ ਨਗਰ ਪਿੰਡ ਰੇੜੂ ਪਠਾਨਕੋਟ ਚੌਕ ਜਲੰਧਰ, ਅਜੇ ਕੁਮਾਰ ਵਾਸੀ ਤਿਲਕ ਨਗਰ ਨੇੜੇ ਨਾਖਾ ਵਾਲਾ ਬਾਗ ਜਲੰਧਰ ਅਤੇ ਅਮਿਤ ਵਰਮਾ ਉਰਫ ਸੱਨੀ ਵਾਸੀ ਸਤਨਾਮ ਨਗਰ ਜਲੰਧਰ ਤੋਂ ਪੁਲਿਸ ਨੇ 2,23,000 ਨਸ਼ੀਲੀਆਂ ਗੋਲੀਆਂ Tramadol Hydrochloride USP 100mg (Panadole) ਬਰਾਮਦ ਕੀਤੀਆਂ ਸਨ, ਜਿਸ ਸਬੰਧੀ ਐਫ.ਆਈ.ਆਰ ਨੰਬਰ 180 ਮਿਤੀ 20.05.2025 ਧਾਰਾ 22/61 ਐਨ.ਡੀ.ਪੀ.ਐਸ. ਐਕਟ ਅਧੀਨ ਪੁਲਿਸ ਸਟੇਸ਼ਨ ਡਵੀਜ਼ਨ ਨੰਬਰ 1 ਜਲੰਧਰ ਵਿੱਚ ਦਰਜ ਕੀਤੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਬਤ ਹੋਇਆ ਕਿ ਮੁਲਜ਼ਮਾਂ ਨੇ ਨਸ਼ਿਆਂ ਦੀ ਕਮਾਈ ਨਾਲ ਸੰਪਤੀ ਅਤੇ ਵਾਹਨ ਖ਼ਰੀਦੇ ਸਨ। ਇਸ ਤੋਂ ਬਾਅਦ, ਪੁਲਿਸ ਨੇ ਸੰਪਤੀ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਅਤੇ ਸੰਪਤੀ ਤੇ ਵਾਹਨਾਂ ਦੀ ਜ਼ਬਤੀ ਦੇ ਹੁਕਮ ਸਮਰੱਥ ਅਥਾਰਟੀ ਤੋਂ ਪ੍ਰਾਪਤ ਕੀਤੇ ਗਏ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਬਤ ਕੀਤੀ ਸੰਪਤੀ ਵਿੱਚ 23,25,000 ਰੁਪਏ ਮੁੱਲ ਦਾ ਰਿਹਾਇਸ਼ੀ ਘਰ (ਜ਼ਮੀਨ ਅਤੇ ਨਿਰਮਾਣ ਸਮੇਤ), 5,38,919 ਰੁਪਏ ਦੀ ਮੁੱਲ ਦੀ ਮਾਰੂਤੀ ਸੁਜ਼ੂਕੀ ਸਵਿਫਟ VXI, 6,80,392 ਰੁਪਏ ਮੁੱਲ ਦੀ ਮਾਰੂਤੀ ਸੁਜ਼ੂਕੀ ਫ਼ਰੌਂਕਸ ਅਤੇ 61,116 ਰੁਪਏ ਮੁੱਲ ਦਾ ਐਕਟਿਵਾ ਸਕੂਟਰ ਸ਼ਾਮਲ ਹੈ। ਜ਼ਬਤ ਕੀਤੀ ਸੰਪਤੀ ਦੀ ਕੁੱਲ ਕੀਮਤ 36,05,427 ਰੁਪਏ ਬਣਦੀ ਹੈ। ਨਸ਼ਾ ਤਸਕਰੀ ਨੂੰ ਜੜ੍ਹੋਂ ਖਤਮ ਕਰਨ ਲਈ ਜਲੰਧਰ ਪੁਲਿਸ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਨਸ਼ਿਆਂ ਦੀ ਕਮਾਈ ਨਾਲ ਪ੍ਰਾਪਤ ਕੀਤੀ ਕੋਈ ਵੀ ਸੰਪਤੀ ਜਾਂ ਵਾਹਨ ਕਾਨੂੰਨ ਅਨੁਸਾਰ ਜ਼ਬਤ ਕੀਤਾ ਜਾਵੇਗਾ।

ਰਮਣੀਕ ਸਿੰਘ ਰੰਧਾਵਾ ਨੇ ਸਾਦੇ ਢੰਗ ਨਾਲ ਸੰਭਾਲਿਆ ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਦਾ ਅਹੁਦਾ

ਸ਼ਹੀਦ ਲਖਵੀਰ ਕੁਮਾਰ ਦਾ ਬਲੀਦਾਨ ਹਮੇਸ਼ਾਂ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਭਗਤੀ ਲਈ ਪ੍ਰੇਰਦਾ ਰਹੇਗਾ- ਰੋਹਿਤ ਜਿੰਦਲ

ਜਿੱਥੇ ਸਾੜੀ ਪਰਾਲੀ ਉਥੇ ਹੋਵੇਗੀ ਫੀਲਡ ਅਧਿਕਾਰੀਆਂ ’ਤੇ ਕਾਰਵਾਈ, 26 ਨੂੰ ਨੋਟਿਸ ਜਾਰੀ

ਡੀ.ਜੀ.ਪੀ. ਵੱਲੋਂ ਜਲੰਧਰ ’ਚ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਦੇ ਪਹਿਲੇ ਪੜਾਅ ਦੀ ਸ਼ੁਰੂਆਤ

ਚੁਗਿੱਟੀ ਫਲਾਈਓਵਰ ‘ਤੇ ਪਲਟਿਆ ਪਿਕਅੱਪ ਟਰੱਕ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?