By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਜਲੰਧਰ ’ਚ ਬਰਾਮਦ ਆਰਡੀਐਕਸ ਨਾਲ ਪੰਜਾਬ ’ਚ 2 ਥਾਈਂ ਹੋਣੇ ਸਨ ਅੱਤਵਾਦੀ ਹਮਲੇ, ਡਲਿਵਰੀ ਬਦਲੇ ਮਿਲਣੇ ਸਨ ਦੋ-ਦੋ ਲੱਖ ਰੁਪਏ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਜਲੰਧਰ ’ਚ ਬਰਾਮਦ ਆਰਡੀਐਕਸ ਨਾਲ ਪੰਜਾਬ ’ਚ 2 ਥਾਈਂ ਹੋਣੇ ਸਨ ਅੱਤਵਾਦੀ ਹਮਲੇ, ਡਲਿਵਰੀ ਬਦਲੇ ਮਿਲਣੇ ਸਨ ਦੋ-ਦੋ ਲੱਖ ਰੁਪਏ

JalandharPunjab

ਜਲੰਧਰ ’ਚ ਬਰਾਮਦ ਆਰਡੀਐਕਸ ਨਾਲ ਪੰਜਾਬ ’ਚ 2 ਥਾਈਂ ਹੋਣੇ ਸਨ ਅੱਤਵਾਦੀ ਹਮਲੇ, ਡਲਿਵਰੀ ਬਦਲੇ ਮਿਲਣੇ ਸਨ ਦੋ-ਦੋ ਲੱਖ ਰੁਪਏ

Major Times Editor
Last updated: October 11, 2025 4:39 am
Major Times Editor Published October 11, 2025
Share
SHARE

 ਜਲੰਧਰ :

 ਕਾਉਂਟਰ ਇੰਟੈਲੀਜੈਂਸ (CI) ਵੱਲੋਂ ਵੀਰਵਾਰ ਨੂੰ 2.5 ਕਿੱਲੋ ਆਰਡੀਐਕਸ, ਆਈਈਡੀ ਤੇ ਰਿਮੋਟ ਕੰਟਰੋਲਰ ਨਾਲ ਫੜੇ ਗਏ ਦੋ ਅੱਤਵਾਦੀਆਂ ਨੇ ਪੁੱਛਗਿੱਛ ’ਚ ਅਹਿਮ ਖੁਲਾਸੇ ਕੀਤੇ ਹਨ। ਦੋਹਾਂ ਨੇ ਦੱਸਿਆ ਕਿ ਇਸ ਆਰਡੀਐਕਸ ਦੀ ਵਰਤੋਂ ਪੰਜਾਬ ’ਚ ਦੋ ਥਾਵਾਂ ‘ਤੇ ਵੱਡੇ ਅੱਤਵਾਦੀ ਹਮਲੇ ਲਈ ਕੀਤਾ ਜਾਣਾ ਸੀ। ਇਹ ਹਮਲਾ ਕਿਸੇ ਧਾਰਮਿਕ ਜਾਂ ਸਿਆਸੀ ਸਮਾਗਮ ਦੌਰਾਨ ਕੀਤਾ ਜਾਣਾ ਸੀ ਤਾਂ ਜੋ ਵੱਡੇ ਪੈਮਾਨੇ ‘ਤੇ ਦਹਿਸ਼ਤ ਫੈਲਾਈ ਜਾ ਸਕੇ। ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਧਾ ਆਰਡੀਐਕਸ ਜਲੰਧਰ ਤੇ ਬਾਕੀ ਫਿਰੋਜ਼ਪੁਰ ਪਹੁੰਚਾਉਣ ਲਈ ਕਿਹਾ ਗਿਆ ਸੀ। ਜਲੰਧਰ ’ਚ ਇਹ ਆਰਡੀਐਕਸ ਦੋ ਲੋਕਾਂ ਨੂੰ ਸਪਲਾਈ ਕੀਤਾ ਜਾਣਾ ਸੀ। ਪੁਲਿਸ ਹੁਣ ਉਨ੍ਹਾਂ ਦੋ ਲੋਕਾਂ ਦੀ ਤਲਾਸ਼ ਕਰ ਰਹੀ ਹੈ, ਜਿਨ੍ਹਾਂ ਇਹ ਆਰਡੀਐਕਸ ਜਲੰਧਰ ’ਚ ਲੈਣਾ ਸੀ। ਇਸ ਤੋਂ ਇਲਾਵਾ ਫਿਰੋਜ਼ਪੁਰ ’ਚ ਦੋਹਾਂ ਨੇ ਕਿਸ ਨੂੰ ਇਹ ਆਰਡੀਐਕਸ ਪਹੁੰਚਾਉਣਾ ਸੀ, ਉਸ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।ਗ੍ਰਿਫ਼ਤਾਰ ਕੀਤੇ ਗਏ ਗੁਰਦਾਸਪੁਰ ਦੇ ਪਿੰਡ ਅਠਵਾਲ ਵਾਸੀ ਗੁਰਜਿੰਦਰ ਸਿੰਘ ਤੇ ਪਿੰਡ ਨਿੱਕੋ ਸਰਾਂ ਕਲਾ ਵਾਸੀ ਦੀਵਾਨ ਸਿੰਘ ਨਸ਼ੇ ਦੇ ਆਦੀ ਹਨ ਅਤੇ ਪਹਿਲਾਂ ਚੋਰੀ, ਲੁੱਟ-ਖੋਹ ਤੇ ਨਸ਼ਾ ਤਸਕਰੀ ਕਰਦੇ ਸਨ। ਦੋਹਾਂ ਨੇ ਖ਼ੁਦ ਹੀ ਇੰਟਰਨੈਟ ਰਾਹੀਂ ਬੀਕੇਆਈ ਦੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਮਾਡਿਊਲ ਨਾਲ ਯੂਕੇ ਤੋਂ ਚਲ ਰਹੇ ਅੱਤਵਾਦੀ ਨਿਸ਼ਾਨ ਸਿੰਘ ਜੋੜੀਆਂ ਤੇ ਆਦੇਸ਼ ਜਮਰਾਏ ਨਾਲ ਸੰਪਰਕ ਕੀਤਾ। ਬਾਅਦ ’ਚ ਦੋਹਾਂ ਨੂੰ ਪੰਜਾਬ ’ਚ ਵਿਸਫੋਟਕ ਪਹੁੰਚਾਉਣ ਦਾ ਕੰਮ ਸੌਂਪਿਆ ਗਿਆ। ਇਸ ਬਦਲੇ ਉਨ੍ਹਾਂ ਨੂੰ ਦੋ-ਦੋ ਲੱਖ ਰੁਪਏ ਦਿੱਤੇ ਜਾਣੇ ਸਨ। ਉਹ ਅੰਮ੍ਰਿਤਸਰ ਤੋਂ ਆਰਡੀਐਕਸ ਲੈ ਕੇ ਬਾਈਕ ‘ਤੇ ਜਲੰਧਰ ਪਹੁੰਚੇ ਸਨ। ਇੱਥੇ ਦੋ ਲੋਕਾਂ ਨੂੰ ਅੱਧਾ ਆਰਡੀਐਕਸ ਸੌਂਪਣ ਤੋਂ ਪਹਿਲਾਂ ਹੀ ਉਹ ਪੁਲਿਸ ਦੇ ਹੱਥੇ ਚੜ੍ਹ ਗਏ। ਦੋਹਾਂ ਨੇ ਦੱਸਿਆ ਕਿ ਉਨ੍ਹਾਂ ਅੱਤਵਾਦੀ ਬਣਨ ਲਈ ਮੱਧ ਪ੍ਰਦੇਸ਼ ਤੋਂ ਇਕ ਪਿਸਤੋਲ ਵੀ ਖ਼ਰੀਦੀ ਸੀ।ਏਆਈਜੀ ਕਾਊਂਟਰ ਇੰਟੈਲੀਜੈਂਸ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਇਸ ਕਾਰਵਾਈ ਨਾਲ ਇਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ। ਉਨ੍ਹਾਂ ਜਨਤਾ ਤੋਂ ਅਪੀਲ ਕੀਤੀ ਹੈ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿਓ ਤਾਂ ਜੋ ਸੂਬੇ ਨੂੰ ਅੱਤਵਾਦ-ਮੁਕਤ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਵੱਲੋਂ ਏਜੰਸੀਆਂ ਨੂੰ ਵਿਕਾਸ ਪ੍ਰਾਜੈਕਟਾਂ ‘ਚ ਉੱਚ ਗੁਣਵੱਤਾ ਮਿਆਰ ਕਾਇਮ ਰੱਖਣ ਦੇ ਨਿਰਦੇਸ਼ ਕਿਹਾ ਰਾਜ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਯਕੀਨੀ ਬਣਾਉਣ ਲਈ ਸਖ਼ਤ ਨਿਗਰਾਨੀ ਰੱਖੀ ਜਾਵੇਗੀ ਜਲੰਧਰ, 8 ਨਵੰਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਦੀਆਂ ਸਮੂਹ ਕਾਰਜਕਾਰੀ ਏਜੰਸੀਆਂ ਨੂੰ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਵਿੱਚ ਉੱਚ ਗੁ੍ਵਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਪ ਮੰਡਲ ਮੈਜਿਸਟ੍ਰੇਟਾਂ (ਐਸ.ਡੀ.ਐਮ) ਅਤੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ), ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ, ਜਲੰਧਰ ਨਗਰ ਨਿਗਮ ਅਤੇ ਵੱਖ-ਵੱਖ ਨਗਰ ਕੌਂਸਲਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਗਰਵਾਲ ਨੇ ਜ਼ੋਰ ਦਿੱਤਾ ਕਿ ਰਾਜ ਸਰਕਾਰ ਨੇ ਸਾਰੇ ਪ੍ਰਾਜੈਕਟਾਂ ਵਿੱਚ ਸਖ਼ਤ ਗੁਣਵੱਤਾ ਮਾਪਦੰਡ ਲਾਜ਼ਮੀ ਬਣਾਉਣ ਲਈ ਸਪਸ਼ਟ ਨਿਰਦੇਸ਼ ਜਾਰੀ ਕੀਤੇ ਹਨ। ਕਮਿਸ਼ਨਰ ਜਲੰਧਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਚੱਲ ਰਹੇ ਕੰਮਾਂ ਦਾ ਵਿਅਕਤੀਗਤ ਤੌਰ ‘ਤੇ ਨਿਰੀਖਣ ਕਰਨ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਨਿਰੀਖਣ ਰਿਪੋਰਟਾਂ ਨੂੰ ਸੰਕਲਿਤ ਕੀਤਾ ਜਾਵੇਗਾ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਵਿਆਪਕ ਰਿਪੋਰਟ ਤਿਆਰ ਕਰਨ ਲਈ ਇਨ੍ਹਾਂ ਦੀ ਸਮੀਖਿਆ ਕੀਤੀ ਜਾਵੇਗੀ। ਡਾ. ਅਗਰਵਾਲ ਨੇ ਸਪੱਸ਼ਟ ਕਿਹਾ ਕਿ ਜਿੱਥੇ ਵੀ ਕੋਈ ਊਣਤਾਈ ਪਾਈ ਗਈ, ਉਸ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਗੁਣਵੱਤਾ ਅਤੇ ਮਿਆਰਾਂ ਨਾਲ ਸਮਝੌਤਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਏਜੰਸੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਨਿਰਦੇਸ਼ ਪੰਜਾਬ ਭਰ ਵਿੱਚ ਵਿਕਾਸ ਪਹਿਲਕਦਮੀਆਂ ਵਿੱਚ ਪਾਰਦਰਸ਼ਤਾ ਨੂੰ ਹੋਰ ਵਧਾਉਣ ਲਈ ਰਾਜ ਸਰਕਾਰ ਵੱਲੋਂ ਹਾਲ ਹੀ ਵਿੱਚ ਜਾਰੀ ਵਿਸਥਾਰਤ ਦਿ਼ਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।

20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਲੋਕਾਂ ਨਾਲ ਕੋਝਾ ਮਜ਼ਾਕ : ਸੁਖਬੀਰ ਸਿੰਘ ਬਾਦਲ

ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ’ਚ ਗੋਲੀਆਂ ਚੱਲੀਆਂ, 2 ਜ਼ਖ਼ਮੀ

ਜ਼ਿਲ੍ਹਾ ਚੋਣ ਅਧਿਕਾਰੀ ਦੇ ਨਿਰਦੇਸ਼ਾਂ ’ਤੇ ਅਕਾਲੀ ਦਲ ਦੇ 6 ਲੋਕਾਂ ’ਤੇ ਕੇਸ ਦਰਜ, ਇਸ ਮਾਮਲੇ ‘ਚ ਹੋਈ ਕਾਰਵਾਈ

ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੇ 11 ਬੱਚੇ ਛੁਡਵਾਏ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?