By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: – ਜਲੰਧਰ ਪ੍ਰਸਾਸ਼ਨ ਵਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਮਾਗਮਾਂ ਦੀਆਂ ਤਿਆਰੀਆਂ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - – ਜਲੰਧਰ ਪ੍ਰਸਾਸ਼ਨ ਵਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਮਾਗਮਾਂ ਦੀਆਂ ਤਿਆਰੀਆਂ

Jalandhar

– ਜਲੰਧਰ ਪ੍ਰਸਾਸ਼ਨ ਵਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਮਾਗਮਾਂ ਦੀਆਂ ਤਿਆਰੀਆਂ

Major Times Editor
Last updated: January 9, 2026 4:51 pm
Major Times Editor Published January 9, 2026
Share
SHARE

– ਧਾਰਮਿਕ ਸੰਗਠਨਾਂ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

– ਲੋੜੀਂਦੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ, ਪੁਖ਼ਤਾ ਇੰਤਜ਼ਾਮ ਸਮੇਂ-ਸਿਰ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ,
ਜ਼ਿਲ੍ਹਾ ਪ੍ਰਸਾਸ਼ਨ ਜਲੰਧਰ ਵਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਧਾਰਮਿਕ ਸੰਗਠਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਅਤੇ ਸਟੀਫਨ ਕਲੇਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 1 ਫਰਵਰੀ ਨੂੰ ਪ੍ਰਕਾਸ਼ ਦਿਹਾੜੇ ਅਤੇ 31 ਜਨਵਰੀ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸੁਚਾਰੂ ਢੰਗ ਨਾਲ ਇੰਤਜ਼ਾਮ ਯਕੀਨੀ ਬਣਾਏ ਜਾਣਗੇ। ਉਨ੍ਹਾਂ ਸਮਾਗਮਾਂ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਮਨਾਉਣ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪਦਿਆਂ ਨਿੱਜੀ ਤੌਰ ’ਤੇ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪ੍ਰਕਾਸ਼ ਉਤਸਵ ਸਮਾਗਮਾਂ ਦੇ ਸੁਚਾਰੂ ਪ੍ਰਬੰਧਾਂ ਤੋਂ ਇਲਾਵਾ ਸ਼ੋਭਾ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਵਚਨਬੱਧ ਹੈ। ਡਾ. ਅਗਰਵਾਲ ਨੇ ਸ਼ੋਭਾ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵਿਭਾਗ ਨੂੰ ਪੁਖ਼ਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਮਹਿਲਾ ਪੁਲਿਸ ਮੁਲਾਜ਼ਮਾਂ ਸਮੇਤ ਲੋੜੀਂਦੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਟ੍ਰੈਫਿਕ ਦੇ ਬਦਲਵੇਂ ਰੂਟ, ਵਾਹਨਾਂ ਦੀ ਢੁੱਕਵੀਂ ਪਾਰਕਿੰਗ ਵੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਆਵਾਜਾਈ ਦੇ ਰੂਟਾਂ ਸਬੰਧੀ ਵਿਆਪਕ ਯੋਜਨਾ ਪਹਿਲਾਂ ਹੀ ਤਿਆਰ ਕਰਕੇ ਇਸ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ, ਤਾਂ ਜੋ ਲੋਕ ਬਦਲੇ ਗਏ ਆਵਾਜਾਈ ਦੇ ਰੂਟਾਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਸਕਣ। ਡਾ. ਅਗਰਵਾਲ ਨੇ ਨਗਰ ਨਿਗਮ ਜਲੰਧਰ ਨੂੰ ਸ਼ੋਭਾ ਯਾਤਰਾ ਦੇ ਰੂਟ ’ਤੇ ਸਾਫ਼-ਸਫ਼ਾਈ, ਚੌਕਾਂ ਦੀ ਸਜਾਵਟ, ਮੋਬਾਇਲ ਟਾਇਲੈਟਸ ਤੋਂ ਇਲਾਵਾ ਪੀਣ ਵਾਲਾ ਸਾਫ਼ ਪਾਣੀ, ਫਾਇਰ ਟੈਂਡਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਇਸੇ ਤਰ੍ਹਾਂ ਸਿਹਤ ਵਿਭਾਗ ਨੂੰ ਸ਼ੋਭਾ ਯਾਤਰਾ ਦੌਰਾਨ ਦਵਾਈਆਂ ਅਤੇ ਐਂਬੂਲੈਂਸਾਂ ਸਮੇਤ ਮੈਡੀਕਲ ਟੀਮਾਂ ਦੀ ਤਾਇਨਾਤੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਪਾਵਰਕਾਮ ਦੇ ਅਧਿਕਾਰੀਆਂ ਨੂੰ ਸਮਾਗਮਾਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਲਾਹਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਪ੍ਰਕਾਸ਼ ਉਤਸਵ ਸਮਾਗਮਾਂ ਦੇ ਮੱਦੇਨਜ਼ਰ ਦਿਹਾਤੀ ਪੁਲਿਸ ਵੱਲੋਂ ਢੁੱਕਵੀਂ ਪਾਰਕਿੰਗ, ਸੁਰੱਖਿਆ ਅਤੇ ਸੁਚਾਰੂ ਟ੍ਰੈਫਿਕ ਵਿਵਸਥਾ ਯਕੀਨੀ ਬਣਾਉਣ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਕਿਹਾ ਕਿ ਸ਼ਰਧਾਲੂਆਂ ਨੂੰ ਸੁਰੱਖਿਆ ਤੇ ਆਵਾਜਾਈ ਪੱਖੋਂ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਮਾਗਮਾਂ ਨੂੰ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ, ਜਿਸ ਦੇ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਉਤਸਵ ਸਮਾਗਮਾਂ ਅਤੇ ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਵਿਆਪਕ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਡੀ.ਸੀ.ਪੀ. ਮਨਪ੍ਰੀਤ ਸਿੰਘ, ਐਸ.ਡੀ.ਐਮ. ਰਣਦੀਪ ਸਿੰਘ ਹੀਰ ਅਤੇ ਐਸ.ਡੀ.ਐਮ. ਸ਼ਾਇਰੀ ਮਲਹੋਤਰਾ, ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਟੀਫਨ ਕਲੇਰ ਸਮੇਤ ਵੱਖ-ਵੱਖ ਧਾਰਮਿਕ ਸੰਗਠਨਾਂ ਦੇ ਅਹੁਦੇਦਾਰ ਅਤੇ ਨੁਮਾਇੰਦੇ ਮੌਜੂਦ ਸਨ।
—–

Contents
– ਧਾਰਮਿਕ ਸੰਗਠਨਾਂ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ– ਲੋੜੀਂਦੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ, ਪੁਖ਼ਤਾ ਇੰਤਜ਼ਾਮ ਸਮੇਂ-ਸਿਰ ਯਕੀਨੀ ਬਣਾਉਣ ਦੇ ਨਿਰਦੇਸ਼

ਜਿੱਥੇ ਸਾੜੀ ਪਰਾਲੀ ਉਥੇ ਹੋਵੇਗੀ ਫੀਲਡ ਅਧਿਕਾਰੀਆਂ ’ਤੇ ਕਾਰਵਾਈ, 26 ਨੂੰ ਨੋਟਿਸ ਜਾਰੀ

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਹੁਣ ਹੋਣਗੇ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਆਨਲਾਈਨ ਚਾਲਾਨ

ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਫਰਵਰੀ ਤੋਂ

ਸੁਰਿੰਦਰ ਭਾਪਾ ਦੀ ਸੱਸ ਤੇ ਕੌਂਸਲਰ ਹਰਸ਼ਰਨ ਕੌਰ ਹੈਪੀ ਦੀ ਮਾਤਾ ਅਜੀਤ ਕੌਰ ਦਾ ਦੇਹਾਂਤ, ਭਲਕੇ ਹੋਵੇਗਾ ਸਸਕਾਰ

कैबिनेट मंत्री मोहिंदर भगत ने वार्ड 47 से पार्षद मनमीत कौर को ‘आप’ में करवाया शामिल

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?