ਜਲੰਧਰ ਮੇਜਰ ਟਾਈਮ ਬਿਉਰੋ
ਵਿਜੀਲੈਂਸ ਨੇ ਨਗਰ ਨਿਗਮ ਦੇ ਏਟੀਪੀ ਸੁਖਦੇਵ ਵਸ਼ਿਸ਼ਟ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਤੋਂ ਲਗਭਗ 10 ਦਿਨ ਬਾਅਦ ਵਿਜੀਲੈਂਸ ਨੇ ਜਲੰਧਰ ਸੈਂਟਰਲ ਹਲਕੇ ਦੇ ਵਿਧਾਇਕ ਰਮਨ ਅਰੋੜਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਏਟੀਪੀ ਸੁਖਦੇਵ ਵਸ਼ਿਸ਼ਟ ਅਤੇ ਰਮਨ ਅਰੋੜਾ ਨੇ ਕਈ ਵਾਰ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਪਰ ਜ਼ਮਾਨਤ ਨਹੀ ਸੀ ਹੋਈ। ਅੱਜ ਹਾਈ ਕੋਰਟ ਨੇ ਵਿਧਾਇਕ ਰਮਨ ਅਰੋੜਾ ਅਤੇ ਏਟੀਪੀ ਸੁਖਦੇਵ ਵਸ਼ਿਸ਼ਟ ਜ਼ਮਾਨਤ ਮਨਜ਼ੂਰ ਕਰ ਲਈ ਹੈ।