By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਜ਼ਮੀਨ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ : ਮੁੱਖ ਮੰਤਰੀ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਜ਼ਮੀਨ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ : ਮੁੱਖ ਮੰਤਰੀ

Punjab

ਜ਼ਮੀਨ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ : ਮੁੱਖ ਮੰਤਰੀ

Major Times Editor
Last updated: November 27, 2025 7:17 pm
Major Times Editor Published November 27, 2025
Share
SHARE

 ਫ਼ਤਹਿਗੜ੍ਹ ਸਾਹਿਬ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਇਕ ਅਹਿਮ ਪਹਿਲ ਕਰਦੇ ਹੋਏ ਪੰਜਾਬ ’ਚ ਜ਼ਮੀਨ-ਜਾਇਦਾਦ ਦੀ ‘ਇਜ਼ੀ ਰਜਿਸਟਰੀ’ ਦੀ ਵਿਵਸਥਾ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਪੰਜਾਬ ਅਜਿਹਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਵਸਥਾ ਨਾਲ ਭ੍ਰਿਸ਼ਠਾਚਾਰ ਨੂੰ ਖ਼ਤਮ ਕਰਨ ਤੇ ਪਾਰਦਰਸ਼ੀ ਸ਼ਾਸਨ ਯਕੀਨੀ ਬਣਆਉਣ ’ਚ ਮਦਦ ਮਿਲੇਗੀ।ਮੁੱਖ ਮੰਤਰੀ ਨੇ ਦੱਸਿਆ ਕਿ ਦਹਾਕਿਆਂ ਤੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਗੁੰਝਲਦਾਰ ਤੇ ਸਮਾਂ ਬਰਬਾਦ ਕਰਨ ਵਾਲੀ ਪ੍ਰਕਿਰਿਆ ਮੰਨਿਆ ਜਾਂਦਾ ਰਿਹਾ ਹੈ। ਇਸ ਲਈ ਅਕਸਰ ਸਬ-ਰਜਿਸਟਰਾਰ ਦਫਤਰਾਂ ’ਚ ਵਾਰ-ਵਾਰ ਗੇੜੇ ਲਾ ਕੇ ਖੱਜਲ ਖੁਆਰ ਹੋਣਾ ਪੈਂਦਾ ਸੀ ਤੇ ਦੇਰੀ ਤੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ‘ਈਜ਼ੀ ਰਜਿਸਟਰੀ’ ਪ੍ਰਣਾਲੀ ਲਾਗੂ ਹੋਣ ਨਾਲ ਜਾਇਦਾਦ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸਰਲ ਤੇ ਪਾਰਦਰਸ਼ੀ ਹੋ ਜਾਵੇਗੀ, ਜਿਸ ਨਾਲ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਤਹਿਤ ਇਕ ਜ਼ਿਲ੍ਹੇ ਦੇ ਅੰਦਰ ਕੋਈ ਵੀ ਸਬ-ਰਜਿਸਟਰਾਰ ਦਫਤਰ, ਉਸ ਜ਼ਿਲ੍ਹੇ ਦੇ ਕਿਸੇ ਵੀ ਹੋਰ ਇਲਾਕੇ ’ਚ ਪੈਂਦੀ ਜਾਇਦਾਦਾਂ ਨੂੰ ਰਜਿਸਟਰ ਕਰਨ ਦੇ ਯੋਗ ਹੋਵੇਗਾ। ਨਾਗਰਿਕ 500 ਰੁਪਏ ਦੀ ਮਾਮੂਲੀ ਫ਼ੀਸ ਦੇ ਕੇ ‘ਸੇਲ ਡੀਡ’ ਆਨਲਾਈਨ ਜਾਂ ਸੇਵਾ ਕੇਂਦਰਾਂ ਰਾਹੀਂ ਤਿਆਰ ਕਰ ਸਕਦੇ ਹਨ। ਨਾਗਰਿਕ ਇਸ ਸੇਵਾ ਦਾ ਲਾਭ ਲੈਣ ਲਈ ‘ਸਰਕਾਰ ਤੁਹਾਡੇ ਦੁਆਰ’ ਸਕੀਮ ਤਹਿਤ ਹੈਲਪਲਾਈਨ ਨੰਬਰ-1076 ’ਤੇ ਕਾਲ ਕਰ ਸਕਦੇ ਹਨ। ਦਸਤਾਵੇਜ਼ ਸਿਰਫ਼ 48 ਘੰਟਿਆਂ ਦੇ ਅੰਦਰ ਆਨਲਾਈਨ ਜਮ੍ਹਾਂ ਕਰਵਾਏ ਜਾ ਸਕਣਗੇ। ਤਹਿਸੀਲਦਾਰ ਰਜਿਸਟ੍ਰੇਸ਼ਨ ’ਤੇ ਬੇਲੋੜੇ ਇਤਰਾਜ਼ ਨਹੀਂ ਉਠਾ ਸਕੇਗਾ। ਇਸ ਲਈ 48 ਘੰਟਿਆਂ ਦਾ ਸਮਾਂ ਤੈਅ ਕੀਤਾ ਗਿਆ ਹੈ ਤੇ ਜੇ ਕੋਈ ਇਤਰਾਜ਼ ਉਠਾਇਆ ਜਾਂਦਾ ਹੈ ਤਾਂ ਇਸ ਨੂੰ ਤੁਰੰਤ ਸਬੰਧਤ ਡਿਪਟੀ ਕਮਿਸ਼ਨਰ ਕੋਲ ਭੇਜਿਆ ਜਾਵੇਗਾ, ਜੋ ਇਹ ਤਸਦੀਕ ਕਰਨਗੇ ਕਿ ਇਤਰਾਜ਼ ਸਹੀ ਹੈ ਜਾਂ ਨਹੀਂ।

ਇੰਟਰਨੈੱਟ ਰਾਹੀਂ ਮਿਲ ਜਾਵੇਗੀ ਸੂਚਨਾ

ਮੁੱਖ ਮੰਤਰੀ ਨੇ ਕਿਹਾ ਕਿ ਨਾਗਰਿਕਾਂ ਨੂੰ ਵ੍ਹਟਸਐਪ ਰਾਹੀਂ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਹਰ ਪੜਾਅ ਬਾਰੇ ਅਪਡੇਟ ਪ੍ਰਾਪਤ ਹੋਣਗੇ ਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਵ੍ਹਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਰਜਿਸਟਰੀ ਤੋਂ ਬਾਅਦ ਨਾਗਰਿਕਾਂ ਨੂੰ ਇੰਟਰਨੈੱਟ ਮੀਡੀਆ ’ਤੇ ਇਸ ਦੀ ਪੁਸ਼ਟੀ ਦੀ ਸੂਚਨਾ ਮਿਲ ਜਾਵੇਗੀ, ਜਿਸ ਨਾਲ ਉਹ ਇਕ ਹੀ ਵਿਜ਼ਿਟ ’ਚ ਆਪਣੀ ਸੇਲ ਡੀਡ ਲੈ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ “ਡਰਾਫਟ ਮਾਈ ਡੀਡ” ਸਹੂਲਤ ਰਾਹੀਂ ਕੋਈ ਵੀ ਵਿਅਕਤੀ ਸੇਵਾ ਕੇਂਦਰ ਜਾਂ ਸੇਵਾ ਸਹਾਇਕ ਦੀ ਮਦਦ ਨਾਲ ਆਪਣੇ ਰਜਿਸਟ੍ਰੇਸ਼ਨ ਦਸਤਾਵੇਜ਼ ਖ਼ੁਦ ਲਿਖ ਸਕੇਗਾ, ਜਿਸ ਨਾਲ ਵਾਰ-ਵਾਰ ਬੈਂਕ ਦੇ ਚੱਕਰ ਲਗਾਉਣ ਦੀ ਜ਼ਰੂਰਤ ਨਹੀਂ ਪਵੇਗੀ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ, ਗੁਰਿੰਦਰ ਸਿੰਘ ਗੈਰੀ ਬੜਿਗ, ਮਾਰਕੀਟ ਕਮੇਟੀ ਚੈਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਆਦਿ ਵੀ ਮੌਜੂਦ ਸਨ।

ਰਣਜੀਤ ਬਾਵਾ ਨੇ ਆਪਣੇ ਕੈਨੇਡਾ ਟੂਰ ਦੇ ਪਹਿਲੇ ਸ਼ੋਅ ਦੀ ਕਮਾਈ ਹੜ੍ਹ ਪੀੜ੍ਹਤਾਂ ਨੂੰ ਦੇਣ ਦਾ ਕੀਤਾ ਐਲਾਨ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਪੰਜਾਬ ਵਿੱਚ ‘ਆਪ’ ਸਰਕਾਰ ਬਣਨ ਤੋਂ ਬਾਅਦ 1.25 ਲੱਖ ਕਰੋੜ ਰੁਪਏ ਦਾ ਆਇਆ ਨਿਵੇਸ਼

‘ਹੜ੍ਹਾਂ ਲਈ ਕੈਬਨਿਟ ਮੰਤਰੀ ਗੋਇਲ ਤੇ ਕ੍ਰਿਸ਼ਨ ਕੁਮਾਰ ਜ਼ਿੰਮੇਵਾਰ’, ਪ੍ਰਤਾਪ ਬਾਜਵਾ ਨੇ ਪੰਜਾਬ ਵਿਧਾਨ ਸਭਾ ‘ਚ ਕੀਤੀ ਕਾਰਵਾਈ ਦੀ ਮੰਗ

AI ਰਾਹੀਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਸਮੱਗਰੀ ਨੂੰ ਰੋਕਣ ਲਈ ਸਰਕਾਰਾਂ ਠੋਸ ਕਾਰਵਾਈ ਕਰਨ : ਜਥੇਦਾਰ ਗੜਗੱਜ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?