By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਜਿੱਥੇ ਸਾੜੀ ਪਰਾਲੀ ਉਥੇ ਹੋਵੇਗੀ ਫੀਲਡ ਅਧਿਕਾਰੀਆਂ ’ਤੇ ਕਾਰਵਾਈ, 26 ਨੂੰ ਨੋਟਿਸ ਜਾਰੀ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਜਿੱਥੇ ਸਾੜੀ ਪਰਾਲੀ ਉਥੇ ਹੋਵੇਗੀ ਫੀਲਡ ਅਧਿਕਾਰੀਆਂ ’ਤੇ ਕਾਰਵਾਈ, 26 ਨੂੰ ਨੋਟਿਸ ਜਾਰੀ

Jalandhar

ਜਿੱਥੇ ਸਾੜੀ ਪਰਾਲੀ ਉਥੇ ਹੋਵੇਗੀ ਫੀਲਡ ਅਧਿਕਾਰੀਆਂ ’ਤੇ ਕਾਰਵਾਈ, 26 ਨੂੰ ਨੋਟਿਸ ਜਾਰੀ

Major Times Editor
Last updated: October 31, 2025 6:52 pm
Major Times Editor Published October 31, 2025
Share
SHARE

ਜਲੰਧਰ :

ਜ਼ਿਲ੍ਹੇ ਵਿਚ ਵਧ ਰਹੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ ਤੇ ਸਖ਼ਤ ਰੁਖ ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਫੀਲਡ ਵਿਚ ਕੰਮ ਕਰ ਰਹੇ 26 ਕਲੱਸਟਰ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਨੋਟਿਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਪੁੱਛਿਆ ਹੈ ਕਿ ਫੀਲਡ ਵਿਚ ਟੀਮਾਂ ਦੇ ਸਰਗਰਮ ਹੋਣ ਦੇ ਬਾਵਜੂਦ ਪਰਾਲੀ ਸਾੜਨ ਦੀਆਂ ਘਟਨਾਵਾਂ ਕਿਵੇਂ ਹੋਈਆਂ। ਹੁਣ ਫੀਲਡ ਵਿਚ ਤਾਇਨਾਤ ਅਧਿਕਾਰੀ ਦੱਸਣਗੇ ਕਿ ਜਦੋਂ ਪਰਾਲੀ ਸਾੜੀ, ਉਹ ਕਿੱਥੇ ਸਨ? ਹਾਲਾਂਕਿ ਕਾਰਵਾਈ ਅਧਿਕਾਰੀਆਂ ਦੇ ਜਵਾਬ ਦੇ ਬਾਅਦ ਹੀ ਹੋਵੇਗੀ। ਇਹ ਰਿਪੋਰਟ ਉਨ੍ਹਾਂ ਦੀ ਸਰਵਿਸ ਬੁੱਕ ਵਿਚ ਦਰਜ ਕੀਤੀ ਜਾ ਸਕਦੀ ਹੈ। ਸਭ ਤੋਂ ਵੱਧ ਪਰਾਲੀ ਸਾੜ ਦੀਆਂ ਘਟਨਾਵਾਂ ਸ਼ਾਹਕੋਟ ਸਬ ਡਵੀਜ਼ਨ ਦੇ ਮਹਿਤਪੁਰ ਅਤੇ ਲੋਹੀਆ ਵਿਚ ਹੋਈਆਂ, ਜਿੱਥੇ ਪਰਾਲੀ ਸਾੜਨ ਦੇ ਸੱਤ ਮਾਮਲੇ ਸਾਹਮਣੇ ਆਏ। ਇਸ ਤੋਂ ਇਲਾਵਾ ਕਰਤਾਰਪੁਰ, ਨੂਰਮਹਿਲ, ਭੋਗਪੁਰ ਵਿਚ ਇਕ-ਇਕ ਅਤੇ ਨਕੋਦਰ ਵਿਚ ਦੋ ਮਾਮਲੇ ਆਏ। ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸ਼ੁੱਕਰਵਾਰ ਸ਼ਾਮ ਤੱਕ 34 ਮਾਮਲੇ ਸੈਟੇਲਾਈਟ ਰਾਹੀਂ ਮਿਲੇ। ਹੁਣ ਤੱਕ ਪਰਾਲੀ ਸਾੜਨ ਦੇ 12 ਮਾਮਲਿਆਂ ਵਿਚ ਕਾਰਵਾਈ ਕੀਤੀ ਜਾ ਚੁੱਕੀ ਹੈ। ਕਈ ਮਾਮਲਿਆਂ ਦੀ ਜਾਂਚ ਚੱਲ ਰਹੀ ਹੈ। ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਏਕਿਊਆਈ 302 ਰਿਹਾ ਜੋ ਵੀਰਵਾਰ ਤੋਂ ਘੱਟ ਸੀ। ਪਰਾਲੀ ਸਾੜਨ ਦੇ ਮਾਮਲਿਆਂ ਵਿਚ ਹੁਣ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਵੇਲੇ ਸਿਰਫ ਰੈੱਡ ਐਂਟਰੀ ਅਤੇ ਜੁਰਮਾਨਾ ਵਸੂਲ ਕੀਤਾ ਜਾ ਰਿਹਾ ਹੈ। ਵੀਰਵਾਰ ਤੱਕ 16 ਦੀ ਰੈੱਡ ਐਂਟਰੀ ਸੀ ਜੋ ਸ਼ੁੱਕਰਵਾਰ ਨੂੰ ਵਧ ਕੇ 19 ਤੇ ਪਹੁੰਚ ਗਈ ਹੈ। — ਕਿਵੇਂ ਕਰ ਰਹੇ ਮਾਨੀਟਰਿੰਗ ਜਲੰਧਰ ਜ਼ਿਲ੍ਹੇ ’ਚ ਛੇ ਸਬ ਡਵੀਜ਼ਨਾਂ ਹਨ, ਜਿਨ੍ਹਾਂ ਵਿਚ ਜਲੰਧਰ-1, ਜਲੰਧਰ-2, ਸ਼ਾਹਕੋਟ, ਨਕੋਦਰ, ਆਦਮਪੁਰ ਅਤੇ ਫਿਲੌਰ ਸ਼ਾਮਲ ਹਨ। ਸਬ ਡਵੀਜ਼ਨ ਦੇ ਐਸਡੀਐਮ ਆਪਣੀਆਂ ਟੀਮਾਂ ਦੇ ਨਾਲ ਪਰਾਲੀ ਸਾੜਨ ਦੀ ਮਾਨੀਟਰਿੰਗ ਕਰਦੇ ਹਨ। ਸੈਟੇਲਾਈਟ ਤੋਂ ਜਾਣਕਾਰੀ ਮਿਲਣ ਦੇ ਬਾਅਦ ਟੀਮਾਂ ਮੌਕੇ ’ਤੇ ਜਾ ਕੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰਦੀਆਂ ਹਨ। ਟੀਮ ਵਿਚ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਰਮਚਾਰੀ, ਕਿਸਾਨੀ ਵਿਭਾਗ ਦੇ ਕਰਮਚਾਰੀ, ਪਟਵਾਰੀ ਅਤੇ ਪੁਲਿਸ ਮੁਲਾਜ਼ਮ ਸ਼ਾਮਲ ਹੁੰਦੇ ਹਨ। ਐਸਡੀਐਮ ਮੌਕੇ ਮੁਤਾਬਕ ਡਿਊਟੀ ਨਿਰਧਾਰਤ ਕਰਦੇ ਹਨ। ਇਸ ਤੋਂ ਇਲਾਵਾ ਕਲੱਸਟਰ ਅਧਿਕਾਰੀ ਪਿੰਡਾਂ ਦੀਆਂ ਪੰਚਾਇਤਾਂ ਨਾਲ ਸੰਪਰਕ ਵਿਚ ਰਹਿੰਦੇ ਹਨ। ਜਿੱਥੇ ਲਾਪਰਵਾਹੀ ਪਾਈ ਗਈ, ਸਬ ਡਵੀਜ਼ਨ ਦੇ ਐਸਡੀਐਮ ਨੇ ਟੀਮ ਦੇ ਮੈਂਬਰਾਂ ਨੂੰ ਨੋਟਿਸ ਜਾਰੀ ਕਰਕੇ ਕਾਰਨ ਪੁੱਛਿਆ ਹੈ।

‘ਯੁੱਧ ਨਸ਼ਿਆਂ ਵਿਰੁੱਧ’ ; ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਨਸ਼ਾ ਛੱਡਕੇ ਪੈਰਾਂ ਸਿਰ ਖੜ੍ਹੇ ਹੋਏ 8 ਵਿਅਕਤੀ

ਗ਼ਦਰੀ ਬਾਬਿਆਂ ਦੇ ਮੇਲੇ ਦੀਆਂ ਤਿਆਰੀਆਂ ਮੁਕੰਮਲ, ਕੱਲ੍ਹ ਤੋਂ ਪੈਣਗੀਆਂ ਗ਼ਦਰ ਦੀਆ ਗੂੰਜਾਂ

ਬੰਦੀ ਛੋੜ ਦਿਵਸ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ।

ਸਮੂਹ ਸਿੰਘ ਸਭਾਵਾਂ ਤੇ ਸਿੱਖ ਜਥੇਬੰਦੀਆਂ ਤੇ ਨੌਜਵਾਨ ਸਭਾ ਵਲੋ ਕੌਮ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨਿਤ ਤੇ ਕੀਤੀਆਂ ਪੰਥਕ ਵਿਚਾਰਾ !

ਹੜ੍ਹ ਪੀੜਤਾਂ ਦੀ ਮਦਦ ਲਈ ਡਿਪਟੀ ਕਮਿਸ਼ਨਰ ਨੂੰ 25 ਲੱਖ ਰੁਪਏ ਦਾ ਚੈੱਕ ਸੌਂਪਿਆ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?