ਨਵੀਂ ਦਿੱਲੀ: 
ਉੱਤਰ ਪ੍ਰਦੇਸ਼ ਵਿੱਚ ਕੜਾਕੇ ਦੀ ਠੰਢ ਦੇ ਨਾਲ-ਨਾਲ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਅਜਿਹੇ ਵਿੱਚ ਰਾਜ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਨੂੰ ਵਧਾ ਦਿੱਤਾ ਗਿਆ ਹੈ। ਸੂਬੇ ਵਿੱਚ ਹੁਣ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਕੂਲ 15 ਜਨਵਰੀ ਤੱਕ ਬੰਦ ਰਹਿਣਗੇ। ਇਸ ਤੋਂ ਇਲਾਵਾ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲ 5 ਜਨਵਰੀ ਤੱਕ ਬੰਦ ਰਹਿਣਗੇ। ਇਸ ਫੈਸਲੇ ਤੋਂ ਬਾਅਦ ਸੂਬੇ ਦੇ ICSE, CBSE ਅਤੇ ਯੂਪੀ ਬੋਰਡ ਸਮੇਤ ਸਾਰੇ ਬੋਰਡਾਂ ਨਾਲ ਸਬੰਧਤ ਸਕੂਲਾਂ ਵਿੱਚ ਛੁੱਟੀ ਰਹੇਗੀ। ਜੇਕਰ ਕੋਈ ਸਕੂਲ ਇਸ ਦਾ ਪਾਲਣ ਨਹੀਂ ਕਰਦਾ, ਤਾਂ ਉਸ ਵਿਰੁੱਧ ਨਿਯਮਾਂ ਦੀ ਉਲੰਘਣਾ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ’ਚ 7 ਜਨਵਰੀ ਤੱਕ ਰਹਿਣਗੀਆਂ ਸਰਦੀਆਂ ਦੀਆਂ ਛੁੱਟੀਆਂ
ਰਾਜਸਥਾਨ ਵਿੱਚ ਸੀਤ ਲਹਿਰ ਦੇ ਕਾਰਨ 5 ਜਨਵਰੀ ਤੱਕ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ। ਜੈਪੁਰ ਵਿੱਚ ਜ਼ਿਲ੍ਹਾ ਕਲੈਕਟਰ ਨੇ 2 ਜਨਵਰੀ ਤੋਂ 10 ਜਨਵਰੀ ਤੱਕ ਆਂਗਣਵਾੜੀ ਕੇਂਦਰਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ। ਰਾਜਸਥਾਨ ਤੋਂ ਇਲਾਵਾ, ਕਸ਼ਮੀਰ ਘਾਟੀ ਵਿੱਚ ਸਾਰੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਛੁੱਟੀਆਂ 26 ਨਵੰਬਰ ਤੋਂ 28 ਫਰਵਰੀ 2026 ਤੱਕ ਰਹਿਣਗੀਆਂ। ਪਹਿਲੀ ਤੋਂ 8ਵੀਂ ਜਮਾਤ ਤੱਕ ਦੀਆਂ ਸਾਰੀਆਂ ਜਮਾਤਾਂ 1 ਦਸੰਬਰ ਤੋਂ 28 ਫਰਵਰੀ 2026 ਤੱਕ ਬੰਦ ਰਹਿਣਗੀਆਂ। ਜਦਕਿ 9ਵੀਂ ਤੋਂ 12ਵੀਂ ਜਮਾਤ ਤੱਕ ਦੀਆਂ ਛੁੱਟੀਆਂ 11 ਦਸੰਬਰ ਤੋਂ ਸ਼ੁਰੂ ਹੋ ਕੇ 22 ਫਰਵਰੀ 2026 ਨੂੰ ਖਤਮ ਹੋਣਗੀਆਂ।

