By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰਾਂ ਨਾਲ ਮੀਟਿੰਗ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰਾਂ ਨਾਲ ਮੀਟਿੰਗ

Punjab

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰਾਂ ਨਾਲ ਮੀਟਿੰਗ

Major Times Editor
Last updated: October 26, 2025 7:01 pm
Major Times Editor Published October 26, 2025
Share
SHARE

ਅੰਮ੍ਰਿਤਸਰ,

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੰਮ ਕਰ ਰਹੇ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰਾਂ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਬਾਰੇ ਵਿਚਾਰ ਚਰਚਾ ਕੀਤੀ ਗਈ।ਇਸ ਮੌਕੇ ਮੋਰਚੇ ਦੇ ਇੰਚਾਰਜ ਮੈਡਮ ਸੋਨੀਆ ਮਾਨ ਅਤੇ ਜਿਲ਼ਾ ਇੰਚਾਰਜ ਅੰਮ੍ਰਿਤਸਰ ਸਹਿਰੀ ਦੀਕਸ਼ਤ ਧਵਨ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਵਧੀਕ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਸਾਨੂੰ ਸਾਰਿਆਂ ਨੂੰ ਆਪਣੇ ਆਪਣੇ ਹਲਕੇ ਵਿੱਚ ਲੋਕਾਂ ਨਾਲ ਅਜਿਹਾ ਤਾਲਮੇਲ ਬਣਾਉਣਾ ਪਵੇਗਾ ਕਿ ਸਾਨੂੰ ਹਰੇਕ ਨਸ਼ੇ ਦੇ ਰੋਗੀ ਬਾਰੇ ਜਾਣਕਾਰੀ ਹੋਵੇ, ਉਸ ਨੂੰ ਨਸ਼ਾ ਕਿੱਥੋਂ ਆ ਰਿਹਾ ਹੈ, ਕੌਣ ਦੇ ਰਿਹਾ ਹੈ, ਉਸ ਬਾਰੇ ਵੀ ਪਤਾ ਹੋਵੇ, ਤਾਂ ਹੀ ਇਸ ਦੀ ਜੜ ਨੂੰ ਖਤਮ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਹਦਾਇਤਾਂ ਅਨੁਸਾਰ ਸਾਰਾ ਜਿਲਾ ਪ੍ਰਸ਼ਾਸਨ ਇਸ ਕੰਮ ਲਈ ਸਰਗਰਮ ਹੈ ਅਤੇ ਅਸੀਂ ਕੋਸ਼ਿਸ਼ ਕਰਾਂਗੇ ਕਿ ਲੋਕ ਸਾਨੂੰ ਨਸ਼ੇ ਦੀ ਤਸਕਰੀ ਬਾਰੇ ਜਾਣਕਾਰੀ ਦੇਣ ਲਈ ਅੱਗੇ ਆਉਣ। ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ੇ ਦੇ ਖਾਤਮੇ ਲਈ ਦਿਨ ਰਾਤ ਕੰਮ ਕਰ ਰਹੀ ਹੈ ਪਰ ਇਸ ਵਿੱਚ ਲੋਕਾਂ ਦੇ ਸਹਿਯੋਗ ਦੀ ਵੱਡੀ ਲੋੜ ਹੈ ਤਾਂ ਹੀ ਸਾਨੂੰ ਨਸ਼ਾ ਤਸਕਰੀ ਦੀ ਸਹੀ ਜਾਣਕਾਰੀ ਮਿਲ ਸਕਦੀ ਹੈ। ਉਹਨਾਂ ਕਿਹਾ ਕਿ ਅਸੀਂ ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ਉੱਤੇ ਕਾਰਵਾਈਆਂ ਬੀਤੇ ਸਮੇਂ ਵਿੱਚ ਕੀਤੀਆਂ ਹਨ ਅਤੇ ਨਸ਼ੇ ਦੇ ਰੋਗੀਆਂ ਨੂੰ ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਵੀ ਭੇਜਿਆ ਹੈ। ਉਹਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਇਹ ਮੁਹਿੰਮ ਨਿਰੰਤਰ ਨਸ਼ੇ ਦੇ ਖਾਤਮੇ ਤੱਕ ਜਾਰੀ ਰਹੇ ਅਤੇ ਤੁਸੀਂ ਸਾਨੂੰ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋ। ਮੈਡਮ ਸੋਨੀਆ ਮਾਨ ਨੇ ਇਸ ਮੌਕੇ ਜ਼ਿਲਾ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਸੀਂ ਹੋਰ ਬਿਹਤਰ ਤਾਲਮੇਲ ਲਈ ਕੋਆਰਡੀਨੇਟਰਾਂ ਨਾਲ ਰਾਬਤਾ ਕਰ ਰਹੇ ਹਾਂ ਅਤੇ ਇਸ ਲਈ ਟੈਕਨੋਲੋਜੀ ਦੀ ਸਹਾਇਤਾ ਵੀ ਲਈ ਜਾ ਰਹੀ ਹੈ ਜੋ ਕਿ ਛੇਤੀ ਹੀ ਲਾਂਚ ਕੀਤੀ ਜਾਵੇਗੀ। ਸ੍ਰੀ ਦੀਕਸ਼ਿਤ ਧਵਨ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰਾਂ ਵੱਲੋਂ ਕੀਤੀਆਂ ਗਈਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਦਾ ਵੇਰਵਾ ਸਾਂਝਾ ਕੀਤਾ ਅਤੇ ਉਹਨਾਂ ਦੀ ਪਿੱਠ ਥਾਪੜਦੇ ਹੋਏ ਕਿਹਾ ਕਿ ਅਸੀਂ ਤੁਹਾਡਾ ਹਰ ਤਰ੍ਹਾਂ ਨਾਲ ਸਾਥ ਦੇਵਾਂਗੇ ਅਤੇ ਤੁਸੀਂ ਨਸ਼ਾ ਰੋਗੀਆਂ ਦੇ ਇਲਾਜ ਲਈ ਵੀ ਵੱਧ ਚੜ ਕੇ ਕੰਮ ਕਰੋ। ਇਸ ਮੀਟਿੰਗ ਵਿੱਚ ਨਸ਼ਾ ਮੁੱਕਤੀ ਮੋਰਚੇ ਵੱਲੋਂ ਜਿਲ਼ਾ ਵਾਇਸ ਕੁਆਰਡੀਨੇਟਰ ਸ੍ਰੀ ਹਨੀ ਨਾਹਰ, ਸ੍ਰੀ ਜੈ ਕੁਕੂ ਬੁੱਟਰ, ਸਾਹਿਬ ਸਿੰਘ, ਕੁਲਵੰਤ ਸਿੰਘ, ਸ੍ਰੀ ਰਾਹਿਲ ਸੇਠ, ਮਨਜੀਤ ਸਿੰਘ, ਰਾਜੇਸ਼ ਹਾਂਡਾ, ਪੰਕਜ ਸੋਹੀ, ਅਜੇ ਮਹਿਰਾ, ਰਾਏ ਭਗਤ ਬਲਵੀਰ ਸਿੰਘ ਕਪੂਰ ਰਣਜੀਤ ਸਿੰਘ ਮਾਸਟਰ ਮੋਹਨ ਲਾਲ ਰਿਸ਼ੀ ਕਪੂਰ, ਐਸ ਕੇ ਕਲੇਰ ਅਤੇ ਵੱਖ-ਵੱਖ ਹਲਕਿਆਂ ਦੇ ਬਲਾਕ ਕੁਆਰਡੀਨੇਟਰ ਸਾਹਿਬਾਨ ਹਜ਼ਾਰ ਸਨ|

CM ਭਗਵੰਤ ਮਾਨ ਨੇ ਜਾਪਾਨ ਨਾਲ ਮੁੱਖ ਖੇਤਰਾਂ ‘ਚ ਰਣਨੀਤਕ ਭਾਈਵਾਲੀ ਦੀ ਕੀਤੀ ਵਕਾਲਤ,

ਫ਼ਸਲ ਬੀਮਾ ਯੋਜਨਾ ਦਾ ਨਹੀਂ ਮਿਲ ਰਿਹੈ ਲਾਭ

ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ

ਹਥਿਆਰ ਬਰਾਮਦਗੀ ਮੌਕੇ ਗੈਂਗਸਟਰ ਨੇ ਪੁਲਿਸ ’ਤੇ ਚਲਾਈ ਗੋਲ਼ੀ, ਜਵਾਬੀ ਫਾਇਰਿੰਗ ‘ਚ ਹੋਇਆ ਜ਼ਖ਼ਮੀ

ਜਨਵਰੀ 2025 ਤੋਂ ਹੁਣ ਤੱਕ 2408 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ: ਕੁਲਤਾਰ ਸਿੰਘ ਸੰਧਵਾਂ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?