By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਤਰਨ ਤਾਰਨ ਪੁਲਿਸ ਨੇ 16 ਕਿਲੋ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - breaking - ਤਰਨ ਤਾਰਨ ਪੁਲਿਸ ਨੇ 16 ਕਿਲੋ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

breakingPunjab

ਤਰਨ ਤਾਰਨ ਪੁਲਿਸ ਨੇ 16 ਕਿਲੋ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Major Times Editor
Last updated: October 8, 2025 6:05 pm
Major Times Editor Published October 8, 2025
Share
SHARE

ਤਰਨਤਾਰਨ:

ਤਰਨਤਾਰਨ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਸੋਂ ਨਸ਼ਾ ਤਸਕਰੀ ਵਿਚ ਸ਼ਾਮਿਲ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਤਸਕਰਾਂ ਕੋਲੋਂ ਪੁਲਿਸ ਨੇ 16 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 80 ਕਰੋੜ ਰੁਪਏ ਦੇ ਕਰੀਬ ਬਣਦੀ ਹੈ। ਗ੍ਰਿਫ਼ਤਾਰ ਕੀਤੇ ਦੋਵਾਂ ਤਸਕਰਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।  ਐਸ.ਐਸ.ਪੀ. ਰਵਜੋਤ ਗਰੇਵਾਲ ਨੇ ਦੱਸਿਆ ਕਿ ਐਸ.ਪੀ.ਡੀ. ਰਿਪੁਤਾਪਨ ਸਿੰਘ ਤੇ ਡੀ.ਐਸ.ਪੀ. ਡੀ. ਸੁਖਬੀਰ ਸਿੰਘ ਦੀ ਅਗਵਾਈ ਵਿਚ ਨਸ਼ੇ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ, ਜਿਸ ਤਹਿਤ ਇੰਸਪੈਕਟਰ ਪ੍ਰਭਜੀਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਤਰਨਤਾਰਨ ਅਤੇ ਉਨ੍ਹਾਂ ਦੀ ਟੀਮ ਇਲਾਕੇ ਵਿਚ ਸੀ ਕਿ ਤਕਨੀਕੀ ਇੰਟੈਲੀਜੈਂਸ ਅਤੇ ਹਿਊਮਨ ਇੰਟੈਲੀਜੈਂਸ ਰਾਹੀਂ ਇਹ ਪਤਾ ਲੱਗਾ ਕਿ ਮਨਪ੍ਰੀਤ ਸਿੰਘ ਉਰਫ ਮੰਨੂ ਪੁੱਤਰ ਅਜੀਤ ਸਿੰਘ ਵਾਸੀ ਵਾਰਡ ਨੰਬਰ 1 ਛੀਨਾ ਮਾਨ ਪੱਤੀ ਰਈਆ ਜ਼ਿਲ੍ਹਾ ਅੰਮ੍ਰਿਤਸਰ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਕਸ਼ਮੀਰ ਸਿੰਘ ਵਾਸੀ ਧਿਆਨਪੁਰ ਜ਼ਿਲ੍ਹਾ ਅੰਮ੍ਰਿਤਸਰ ਦੇ ਪਾਕਿਸਤਾਨ ਦੇ ਸਮਗੱਲਰਾਂ ਨਾਲ ਸੰਬੰਧ ਹਨ, ਜੋ ਪਾਕਿਸਤਾਨ ਦੇ ਸਮੱਗਲਰਾਂ ਨਾਲ ਤਾਲਮੇਲ ਕਰਕੇ ਭਾਰਤ-ਪਾਕਿਸਤਾਨ ਬਾਰਡਰ ਤੋਂ ਵੱਖ-ਵੱਖ ਤਰੀਕਿਆਂ ਰਾਹੀਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਮੰਗਵਾ ਕੇ ਤਰਨਤਾਰਨ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਪਲਾਈ ਕਰਦੇ ਹਨ। ਉਨ੍ਹਾਂ ਦੱਸਿਆ ਕਿ ਪਤਾ ਲੱਗਾ ਹੈ ਕਿ ਇਹ ਤਸਕਰ ਅੱਜ ਵੀ ਆਪਣੀ ਗੱਡੀ ਸਵਿਫਟ ’ਤੇ ਸਵਾਰ ਹੋ ਕੇ ਹੈਰੋਇਨ ਦੀ ਵੱਡੀ ਖੇਪ ਦੀ ਸਪਲਾਈ ਕਰਨ ਲਈ ਜ਼ਿਲ੍ਹਾ ਤਰਨਤਾਰਨ ਵੱਲ ਨੂੰ ਆ ਰਹੇ ਹਨ, ਜਿਸ ਤਹਿਤ ਸੀ.ਆਈ.ਏ. ਸਟਾਫ਼ ਤਰਨਤਾਰਨ ਦੀ ਟੀਮ ਨੇ ਨਾਕਾਬੰਦੀ ਦੌਰਾਨ ਡੀ.ਐਸ.ਪੀ. ਡੀ. ਸੁਖਬੀਰ ਸਿੰਘ ਦੀ ਹਾਜ਼ਰੀ ਵਿਚ ਮਨਪ੍ਰੀਤ ਸਿੰਘ ਉਰਫ ਮੰਨੂੰ ਪੁੱਤਰ ਅਜੀਤ ਸਿੰਘ ਵਾਸੀ ਵਾਰਡ ਨੰਬਰ 1 ਛੀਨਾ ਮਾਨ ਪੱਤੀ ਰਈਆ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਕਸ਼ਮੀਰ ਸਿੰਘ ਵਾਸੀ ਧਿਆਨਪੁਰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਕੁੱਲ 16 ਕਿੱਲੋ ਹੈਰੋਇਨ ਅਤੇ 1 ਸਵਿਫਟ ਗੱਡੀ ਬਰਾਮਦ ਕੀਤੀ ਹੈ। ਐਸ.ਐਸ.ਪੀ. ਗਰੇਵਾਲ ਨੇ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਤਸਕਰਾਂ ਦੇ ਪਾਕਿਸਤਾਨ ਦੇ ਸਮੱਗਲਰਾਂ ਨਾਲ ਸੰਬੰਧ ਹਨ ਅਤੇ ਇਹ ਤਸਕਰ ਪਾਕਿਸਤਾਨ ਦੇ ਸਮੱਗਲਰਾਂ ਨਾਲ ਤਾਲ-ਮੇਲ ਕਰਕੇ ਭਾਰਤ-ਪਾਕਿਸਤਾਨ ਬਾਰਡਰ ਤੋਂ ਵੱਖ ਵੱਖ ਤਰੀਕਿਆ ਰਾਹੀਂ ਹੈਰੋਇਨ ਦੀਆ ਖੇਪਾਂ ਮੰਗਵਾ ਕੇ ਤਰਨਤਾਰਨ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਗ੍ਰਿਫ਼ਤਾਰ ਕੀਤੇ ਤਸਕਰਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਰਿਮਾਂਡ ਦੌਰਾਨ ਇਨ੍ਹਾਂ ਪਾਸੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਨ੍ਹਾਂ ਨੇ ਇਹ ਹੈਰੋਇਨ ਦੀ ਖੇਪ ਕਿਥੋਂ ਲਿਆਂਦੀ ਅਤੇ ਕਿਸ ਨੂੰ ਦੇਣੀ ਸੀ।

ਅੰਮ੍ਰਿਤਸਰ ‘ਚ ਨੇਤਰਹੀਣ ਲੜਕੀ ਨਾਲ ਜਬਰ-ਜਨਾਹ,

ਇਸ ਸਮੇਂ, ਪੁਲਿਸ ਇਸ ਮਾਮਲੇ ਦੇ ਸਬੰਧ ਵਿੱਚ ਦੋਸ਼ੀ ਡੱਬੂ ਸਿੰਗਲਾ ਤੋਂ ਪੁੱਛਗਿੱਛ ਕਰ ਰਹੀ ਹੈ। ਮੇਵਾਤ ਦੇ ਸਿੰਗਾਰ ਪਿੰਡ ਦੇ ਰਹਿਣ ਵਾਲੇ ਇਮਾਮ ਇਸ਼ਤਿਆਕ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਹ ਧਿਆਨ ਦੇਣ ਯੋਗ ਹੈ ਕਿ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਅੱਤਵਾਦੀ ਧਮਾਕੇ ਵਿੱਚ 10 ਲੋਕ ਮਾਰੇ ਗਏ ਸਨ ਅਤੇ 26 ਜ਼ਖਮੀ ਹੋ ਗਏ ਸਨ। ਸਾਰੇ ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਬੁੱਧਵਾਰ ਨੂੰ, ਆਪਣੇ ਭੂਟਾਨ ਦੌਰੇ ਤੋਂ ਵਾਪਸ ਆਉਣ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੇ ਜ਼ਖਮੀਆਂ ਦੀ ਹਾਲਤ ਬਾਰੇ ਪੁੱਛਗਿੱਛ ਕਰਨ ਲਈ ਲੋਕ ਲਾਇਕ ਹਸਪਤਾਲ ਦਾ ਵੀ ਦੌਰਾ ਕੀਤਾ। ਇਸ ਦੌਰਾਨ ਪੀੜਤਾਂ ਨੇ ਆਪਣੇ ਚਸ਼ਮਦੀਦ ਗਵਾਹਾਂ ਦੇ ਬਿਆਨ ਵੀ ਪ੍ਰਧਾਨ ਮੰਤਰੀ ਮੋਦੀ ਨਾਲ ਸਾਂਝੇ ਕੀਤੇ। ਲਾਲ ਕਿਲ੍ਹੇ ਦੇ ਨੇੜੇ ਹਰਿਆਣਾ ਰਜਿਸਟ੍ਰੇਸ਼ਨ ਨੰਬਰ (HR 26CE7674) ਵਾਲੀ ਇੱਕ I-20 ਕਾਰ ਵਿੱਚ ਧਮਾਕਾ ਹੋਇਆ। ਅੱਤਵਾਦੀ ਡਾਕਟਰ ਉਮਰ ਨਬੀ ਇਸ ਕਾਰ ਵਿੱਚ ਸਵਾਰ ਸੀ।

50 ਲੱਖ ਰੁਪਏ ਦੀ ਫਿਰੌਤੀ ਨਾ ਮਿਲਣ ‘ਤੇ RMP ਡਾਕਟਰ ’ਤੇ ਫਾਇਰਿੰਗ, ਭੱਜ ਕੇ ਬਚਾਈ ਜਾਨ

ਪਰਿਵਾਰਕ ਝਗੜੇ ਕਾਰਣ ਪਤਨ ਰਹਿ ਰਹੀ ਸੀ ਪੇਕੇ, ਜਵਾਈ ਨੇ ਗੋਲੀ ਮਾਰ ਕੇ ਕੀਤੀ ਸੱਸ ਦੀ ਹੱਤਿਆ,

ਨੇਪਾਲ ‘ਚ ਰਨਵੇਅ ਤੋਂ ਫਿਸਲਿਆ ਬੁੱਧ ਏਅਰ ਦਾ ਜਹਾਜ਼, ਮੌਤ ਦੇ ਮੂੰਹ ‘ਚੋਂ ਬਚੇ 55 ਯਾਤਰੀ:

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?