ਨਵੀਂ ਦਿੱਲੀ: 
ਅੱਜ ਤੋਂ ਨਵੇਂ ਸਾਲ ਦਾ ਆਗਾਜ਼ ਹੋ ਗਿਆ ਹੈ। ਲੋਕਾਂ ਨੇ ਸਾਲ 2026 ਦਾ ਜ਼ੋਰਦਾਰ ਤਰੀਕੇ ਨਾਲ ਸਵਾਗਤ ਕੀਤਾ ਹੈ। ਵਿਸ਼ਵ ਦੇ ਹਰ ਕੋਨੇ ਵਿੱਚ ਲੋਕ ਇੱਕ-ਦੂਜੇ ਨੂੰ ਸ਼ੁਭਕਾਮਨਾਵਾਂ ਦੇ ਸੰਦੇਸ਼ ਭੇਜ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਨਵੇਂ ਸਾਲ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਸਾਲ ਦੇ ਪਹਿਲੇ ਦਿਨ ਸਵੇਰੇ-ਸਵੇਰੇ ‘ਐਕਸ’ (X) ‘ਤੇ ਪੋਸਟ ਕਰਕੇ ਦੇਸ਼ ਵਾਸੀਆਂ ਨੂੰ ਨਵੇਂ ਸਾਲ 2026 ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਨਵੇਂ ਸਾਲ ‘ਤੇ ਕਾਮਨਾ ਕਰਦੇ ਹੋਏ ਕਿਹਾ ਕਿ ਇਹ ਨਵਾਂ ਸਾਲ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਲੈ ਕੇ ਆਵੇ।
ਪੀਐਮ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ: “ਸਾਰਿਆਂ ਨੂੰ 2026 ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ! ਆਉਣ ਵਾਲਾ ਸਾਲ ਤੁਹਾਡੇ ਲਈ ਚੰਗੀ ਸਿਹਤ ਅਤੇ ਖੁਸ਼ਹਾਲੀ ਲਿਆਵੇ, ਤੁਹਾਡੀਆਂ ਕੋਸ਼ਿਸ਼ਾਂ ਵਿੱਚ ਸਫਲਤਾ ਮਿਲੇ ਅਤੇ ਤੁਸੀਂ ਜੋ ਵੀ ਕਰੋ, ਉਸ ਵਿੱਚ ਤੁਹਾਨੂੰ ਸੰਤੁਸ਼ਟੀ ਮਿਲੇ। ਸਾਡੇ ਸਮਾਜ ਵਿੱਚ ਸ਼ਾਂਤੀ ਅਤੇ ਖੁਸ਼ੀ ਲਈ ਪ੍ਰਾਰਥਨਾ।”

