By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਦੋਰਾਹਾ ’ਚ ਬੱਚੀ ਨੂੰ ਗਾਇਬ ਕਰਨ ਦੇ ਮਾਮਲੇ ’ਚ ਅਕਾਲੀ ਆਗੂ ਜਗਜੀਤ ਸਿੰਘ ਗ੍ਰਿਫ਼ਤਾਰ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਦੋਰਾਹਾ ’ਚ ਬੱਚੀ ਨੂੰ ਗਾਇਬ ਕਰਨ ਦੇ ਮਾਮਲੇ ’ਚ ਅਕਾਲੀ ਆਗੂ ਜਗਜੀਤ ਸਿੰਘ ਗ੍ਰਿਫ਼ਤਾਰ

Punjab

ਦੋਰਾਹਾ ’ਚ ਬੱਚੀ ਨੂੰ ਗਾਇਬ ਕਰਨ ਦੇ ਮਾਮਲੇ ’ਚ ਅਕਾਲੀ ਆਗੂ ਜਗਜੀਤ ਸਿੰਘ ਗ੍ਰਿਫ਼ਤਾਰ

Major Times Editor
Last updated: January 4, 2026 6:49 am
Major Times Editor Published January 4, 2026
Share
SHARE

ਦੋਰਾਹਾ :

ਲੁਧਿਆਣਾ ਜ਼ਿਲ੍ਹੇ ਅਧੀਨ ਆਉਂਦੇ ਖੰਨਾ ਦੇ ਦੋਰਾਹਾ ਖੇਤਰ ਵਿੱਚ ਲਗਭਗ ਡੇਢ ਵਰ੍ਹੇ ਦੀ ਬੱਚੀ ਨੂੰ ਗਾਇਬ ਕਰਨ ਦੇ ਗੰਭੀਰ ਮਾਮਲੇ ਵਿੱਚ ਪੁਲਿਸ ਨੇ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਜੀਤ ਸਿੰਘ ਉਰਫ਼ ਜੱਗੀ, ਵਾਸੀ ਪਿੰਡ ਚੰਕੋਈਆਂ ਖੁਰਦ ਨੂੰ ਗ੍ਰਿਫ਼ਤਾਰ ਕੀਤਾ ਹੈ । ਇਸ ਗ੍ਰਿਫ਼ਤਾਰੀ ਤੋਂ ਬਾਅਦ ਇਲਾਕੇ ਵਿੱਚ ਰਾਜਨੀਤਿਕ ਮਾਹੌਲ ਗਰਮਾ ਗਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਲਿਸ ਕਾਰਵਾਈ ਉੱਤੇ ਸਵਾਲ ਉਠਾਏ ਜਾ ਰਹੇ ਹਨ। ਜ਼ਿਰਕਯੋਗ ਹੈ ਕਿ  ਅਕਾਲੀ ਆਗੂ ਜਗਜੀਤ ਜੱਗੀ ਨੂੰ ਪਿਛਲੇ ਸਾਲ ਖੰਨਾ ਪੁਲਿਸ ਨੇ ਨਸ਼ਾ ਤਸਕਰੀ ਅਤੇ ਹਥਿਆਰ ਸਪਲਾਈ ਮਾਮਲੇ ਵਿੱਚ ਵੀ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਜਗਜੀਤ ਜੱਗੀ ਦੇ ਜ਼ਮੀਨੀ ਵਿਵਾਦ ਵਿੱਚ ਗੋਲੀਆਂ ਵੀ ਚੱਲੀਆਂ ਸਨ। ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਦੇਰ ਰਾਤ ਦੋਰਾਹਾ ਪੁਲਿਸ ਚੌਕੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੀ ਅਗਵਾਈ ਅਕਾਲੀ ਆਗੂ ਗੁਰਪ੍ਰੀਤ ਸਿੰਘ ਲਾਪਰਾਂ ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ ਇਲਜ਼ਾਮ ਲਗਾਏ ਕਿ ਪੁਲਿਸ ਨੇ ਧੱਕੇਸ਼ਾਹੀ ਕੀਤੀ ਹੈ ਅਤੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਜੱਗੀ ਨੂੰ ਦੋਰਾਹਾ ਥਾਣੇ ਦੇ ਐਸ.ਐਚ.ਓ.  ਆਕਾਸ਼ ਦੱਤ ਆਪਣੀ ਨਿੱਜੀ ਗੱਡੀ ਵਿੱਚ ਬਿਠਾ ਕੇ ਲੈ ਗਏ ਅਤੇ ਇਸ ਸਬੰਧ ਵਿੱਚ ਨਾ ਤਾਂ ਪਰਿਵਾਰ ਨੂੰ ਸੂਚਨਾ ਦਿੱਤੀ ਗਈ ਅਤੇ ਨਾ ਹੀ ਪਾਰਟੀ ਆਗੂਆਂ ਨੂੰ। ਉਨ੍ਹਾਂ ਦਾ ਇਹ ਵੀ ਇਲਜ਼ਾਮ ਹੈ ਕਿ ਦੇਰ ਰਾਤ ਤੱਕ ਪੁਲਿਸ ਵੱਲੋਂ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਪੁਲਿਸ ਚੌਕੀ ਦਾ ਗੇਟ ਬੰਦ ਕਰ ਕੇ ਉਨ੍ਹਾਂ ਨੂੰ ਅੰਦਰ ਜਾਣ ਨਹੀਂ ਦਿੱਤਾ ਗਿਆ। ਦੂਜੇ ਪਾਸੇ ਦੋਰਾਹਾ ਥਾਣੇ ਦੇ ਐਸ.ਐਚ.ਓ. ਆਕਾਸ਼ ਦੱਤ ਨੇ ਅਕਾਲੀ ਦਲ ਦੇ ਇਲਜ਼ਾਮਾਂ ਨੂੰ ਰੱਦ ਕਰਦਿਆਂ ਕਿਹਾ ਕਿ ਪੁਲਿਸ ਨੇ ਇਹ ਕਾਰਵਾਈ ਤੱਥਾਂ ਅਤੇ ਸ਼ਿਕਾਇਤ ਦੇ ਆਧਾਰ ਉੱਤੇ ਕੀਤੀ ਹੈ। ਐਸ.ਐਚ.ਓ. ਅਨੁਸਾਰ ਦਿਲਪ੍ਰੀਤ ਸਿੰਘ ਨਾਮਕ ਵਿਅਕਤੀ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ। ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਦੇ ਜਗਜੀਤ ਸਿੰਘ ਜੱਗੀ ਦਾ ਦੋਸਤ ਸੀ। ਕੁਝ ਸਮੇਂ ਪਹਿਲਾਂ ਦਿਲਪ੍ਰੀਤ ਦੀ ਪਤਨੀ ਦੀ ਮੌਤ ਹੋ ਗਈ ਸੀ। ਉਸ ਸਮੇਂ ਉਸ ਦੀ ਧੀ ਲਗਭਗ 14 ਦਿਨ ਦੀ ਸੀ, ਜੋ ਹੁਣ ਲਗਭਗ ਡੇਢ ਸਾਲ ਦੀ ਹੋ ਚੁੱਕੀ ਹੈ। ਪੁਲਿਸ ਅਨੁਸਾਰ ਦਿਲਪ੍ਰੀਤ ਸਿੰਘ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਉਸ ਦੀ ਪਤਨੀ ਦੀ ਮੌਤ ਤੋਂ ਬਾਅਦ ਜਗਜੀਤ ਸਿੰਘ ਜੱਗੀ ਨੇ ਉਸ ਦੀ ਧੀ ਦਾ ਪਾਲਣ-ਪੋਸ਼ਣ ਕਰਨ ਦਾ ਵਾਅਦਾ ਕੀਤਾ ਸੀ। ਪਰ ਇਲਜ਼ਾਮ ਹੈ ਕਿ ਬਾਅਦ ਵਿੱਚ ਜਗਜੀਤ ਸਿੰਘ ਜੱਗੀ ਨੇ ਉਸ ਬੱਚੀ ਨੂੰ ਕਿਸੇ ਹੋਰ ਵਿਅਕਤੀ ਨੂੰ ਦੇ ਦਿੱਤਾ ਅਤੇ ਦਿਲਪ੍ਰੀਤ ਸਿੰਘ ਨੂੰ ਆਪਣੀ ਧੀ ਨਾਲ ਮਿਲਣ ਤੱਕ ਨਹੀਂ ਦਿੱਤਾ ਜਾ ਰਿਹਾ। ਇੰਨਾ ਹੀ ਨਹੀਂ, ਜਦੋਂ ਦਿਲਪ੍ਰੀਤ ਨੇ ਆਪਣੀ ਧੀ ਵਾਪਸ ਮੰਗੀ ਤਾਂ ਉਸ ਤੋਂ ਪੈਸੇ ਵੀ ਮੰਗੇ ਗਏ। ਇਨ੍ਹਾਂ ਇਲਜ਼ਾਮਾਂ ਦੇ ਆਧਾਰ ਉੱਤੇ ਪੁਲਿਸ ਨੇ ਦਿਲਪ੍ਰੀਤ ਸਿੰਘ ਦੇ ਬਿਆਨ ਦਰਜ ਕਰ ਲਏ ਹਨ ਅਤੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਸੱਚਾਈ ਸਾਹਮਣੇ ਆਉਣ ਤੋਂ ਬਾਅਦ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਹਰਜੀਤ ਸਿੰਘ ਸੰਧੂ ਲਈ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ

ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਐੱਸਟੀਪੀ ਤੋਂ ਕਲੋਰੀਨ ਗੈਸ ਲੀਕ,ਫਾਇਰ ਬ੍ਰਿਗੇਡ ਦਾ ਇੱਕ ਕਰਮਚਾਰੀ ਬੇਹੋਸ਼

ਅੰਤਰਰਾਸ਼ਟਰੀ ਅਲਗੋਜਾ ਵਾਦਕ ਕਰਮਜੀਤ ਸਿੰਘ ਬੱਗਾ ਪੰਜ ਤੱਤਾਂ ‘ਚ ਵਿਲੀਨ

ਮੈਨੂੰ ਭਾਰਤ ਨਾ ਭੇਜੋ, ਪੰਜਾਬ ‘ਚ ਮੇਰੀ ਜਾਨ ਨੂੰ ਖ਼ਤਰਾ!-ਸ਼ਰਨਦੀਪ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?