ਜਲੰਧਰ, major times
ਨਵਦੀਪ ਕੌਰ ਨੇ ਅੱਜ ਦੁਪਹਿਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਾ ਚਾਰਜ ਸੰਭਾਲ ਲਿਆ ਹੈ।
ਚਾਰਜ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪੰਜਾਬ ਸਰਕਾਰ ਦੀਆਂ ਵਿਕਾਸ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। ਜ਼ਿਕਰਯੋਗ ਹੈ ਕਿ ਨਵਦੀਪ ਕੌਰ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਰਹਿ ਚੁੱਕੇ ਹਨ।