ਨਵੀ ਦਿੱਲੀ 
ਬਾਲੀਵੁੱਡ ਦੇ ’ਹੀ-ਮੈਨ’ ਧਰਮਿੰਦਰ ਹੁਣ ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਦਾ ਸੋਮਵਾਰ 24 ਨਵੰਬਰ ਨੂੰ ਦੇਹਾਂਤ ਹੋ ਗਿਆ। 89 ਸਾਲ ਦੀ ਉਮਰ ਵਿੱਚ ਧਰਮਿੰਦਰ ਨੇ ਆਪਣੇ ਜੁਹੂ ਸਥਿਤ ਘਰ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੀ ਸਿਹਤ ਬੀਤੇ ਕੁਝ ਦਿਨਾਂ ਤੋਂ ਕਾਫ਼ੀ ਖਰਾਬ ਸੀ, ਜਿਸ ਨੂੰ ਲੈ ਕੇ ਪ੍ਰਸ਼ੰਸਕ ਕਾਫ਼ੀ ਪਰੇਸ਼ਾਨ ਸਨ।ਮੀਡੀਆ ਰਿਪੋਰਟਾਂ ਅਨੁਸਾਰ, ਧਰਮਿੰਦਰ ਦਾ ਦੇਹਾਂਤ ’ਉਮਰ ਸਬੰਧੀ ਸਮੱਸਿਆਵਾਂ’ ਕਾਰਨ ਹੋਇਆ। ਹਾਲਾਂਕਿ, ਅਜੇ ਉਨ੍ਹਾਂ ਦੀ ਮੌਤ ਬਾਰੇ ਡਾਕਟਰ ਵੱਲੋਂ ਕੁਝ ਨਹੀਂ ਕਿਹਾ ਗਿਆ ਹੈ। ਦੱਸ ਦੇਈਏ ਕਿ ਉਨ੍ਹਾਂ ਨੇ ਮੁੰਬਈ ਦੇ ਜੁਹੂ ਸਥਿਤ ਆਪਣੇ ਘਰ ਵਿੱਚ ਆਖ਼ਰੀ ਸਾਹ ਲਿਆ, ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨਾਲ ਮੌਜੂਦ ਸਨ। ਦੱਸਿਆ ਜਾਂਦਾ ਹੈ ਕਿ ਧਰਮਿੰਦਰ ਲੰਬੇ ਸਮੇਂ ਤੋਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸਨ।
ਨਹੀਂ ਰਹੇ ਫਿਲਮੀ ਜਗਤ ਦੇ ਹੀ ਮੈਨ -ਧਰਮਿੰਦਰ
Leave a Comment

