ਮੁਹਾਲੀ।
ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ (8 ਅਕਤੂਬਰ) 2025 ਨੂੰ ਸਵੇਰੇ 10:55 ਵਜੇ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੂੰ 27 ਸਤੰਬਰ, 2025 ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਬਹੁਤ ਹੀ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਵਿੱਚ ਰੀੜ੍ਹ ਦੀ ਹੱਡੀ ਦੀਆਂ ਗੰਭੀਰ ਸੱਟਾਂ ਅਤੇ ਦਿਮਾਗ ਨੂੰ ਨੁਕਸਾਨ ਪਹੁੰਚਿਆ ਸੀ। ਡਾਕਟਰੀ ਸਹਾਇਤਾ ਅਤੇ ਕ੍ਰਿਟੀਕਲ ਕੇਅਰ ਅਤੇ ਨਿਊਰੋਸਰਜਰੀ ਟੀਮਾਂ ਦੁਆਰਾ ਨਿਰੰਤਰ ਨਿਗਰਾਨੀ ਦੇ ਬਾਵਜੂਦ, ਅੱਜ ਸਵੇਰੇ ਉਹ ਮਲਟੀਪਲ ਆਰਗਨ ਫੇਲ੍ਹ ਹੋਣ ਕਾਰਨ ਦਮ ਤੋੜ ਗਏ। ਦੱਸ ਦੇਈਏ ਕਿ 27 ਸਤੰਬਰ ਨੂੰ ਹੋਏ ਐਕਸੀਡੈਂਟ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਏ ਸਨ ਤੇ ਫੋਰਟਿਸ ਵਿਚ ਵੈਂਟੀਲੇਟਰ ‘ਤੇ ਸਨ। ਕਲਾਕਾਰ ਨੂੰ ਸਿਰ ਤੇ ਰੀੜ੍ਹ ਦੀ ਹੱਡੀ ‘ਤੇ ਗੰਭੀਰ ਸੱਟਾਂ ਲੱਗੀਆਂ ਸਨ ਤੇ ਉਹ ਵੈਂਟੀਲੇਟਰ ‘ਤੇ ਸਨ। ਸੜਕ ਹਾਦਸੇ ਤੋਂ ਬਾਅਦ ਪਿਛਲੇ 11 ਦਿਨਾਂ ਤੋਂ ਵੈਂਟੀਲੇਟਰ ‘ਤੇ ਰਹਿਣ ਤੋਂ ਬਾਅਦ ਬੁੱਧਵਾਰ (8 ਅਕਤੂਬਰ) ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। ਰਾਜਵੀਰ ਜਵੰਦਾ ਜੋ ਵਿਆਹੇ ਹੋਏ ਸਨ ਤੇ ਦੋ ਛੋਟੇ ਬੱਚਿਆਂ ਦਾ ਪਿਤਾ ਸੀ।ਜ਼ਿਕਰਯੋਗ ਹੈ ਕਿ ਰਾਜਵੀਰ ਜਵੰਦਾ ਬੀਤੀ 27 ਸਤੰਬਰ ਨੂੰ ਆਪਣੀ ਮੋਟਰਸਾਈਕਲ ‘ਤੇ ਸ਼ਿਮਲਾ ਵੱਲ ਜਾਂਦਿਆਂ ਬੱਦੀ ਦੇ ਨਜ਼ਦੀਕ ਹਾਦਸੇ ਦਾ ਸ਼ਿਕਾਰ ਹੋ ਗਏ। ਪਿੰਜੌਰ-ਨਾਲਾਗੜ੍ਹ ਸੜਕ ‘ਤੇ ਅਚਾਨਕ ਸੜਕ ‘ਤੇ ਦੋ ਲੜਾਕੂ ਬਲਦਾਂ ਨੂੰ ਬਚਾਉਣ ਦੀ ਕੋਸ਼ਿਸ ਕਰਦੇ ਹੋਏ ਜਵੰਦਾ ਦੀ ਮੋਟਰ ਸਾਈਕਲ ਸਾਹਮਣੇ ਤੋਂ ਆ ਰਹੀ ਬੋਲੈਰੋ ਨਾਲ ਟਕਰਾ ਗਈ ਸੀ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਪੰਚਕੂਲਾ ਲਿਜਾਇਆ ਗਿਆ ਤੇ ਫਿਰ ਜਦੋਂ ਉਨ੍ਹਾਂ ਦੀ ਹਾਲਤ ਵਿਗੜ ਗਈ ਤਾਂ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।