By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਨਿਰਭੈ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਕਮਿਸ਼ਨਰੇਟ ਪੁਲਿਸ ਅਲਰਟ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਨਿਰਭੈ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਕਮਿਸ਼ਨਰੇਟ ਪੁਲਿਸ ਅਲਰਟ

Jalandhar

ਨਿਰਭੈ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਕਮਿਸ਼ਨਰੇਟ ਪੁਲਿਸ ਅਲਰਟ

Major Times Editor
Last updated: December 14, 2025 4:50 am
Major Times Editor Published December 14, 2025
Share
SHARE

, ਜਲੰਧਰ :

ਪੰਜਾਬ ’ਚ ਹੋਣ ਵਾਲੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2025 ਨੂੰ ਸ਼ਾਂਤੀਪੂਰਕ, ਨਿਰਪੱਖ ਤੇ ਨਿਰਭੈ ਢੰਗ ਨਾਲ ਸੰਪੰਨ ਕਰਵਾਉਣ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜ ਨੂੰ ਰੋਕਣ ਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਚੋਣ ਪ੍ਰਕਿਰਿਆ ਦੀ ਨਿਰਪੱਖਤਾ ਯਕੀਨੀ ਬਣਾਉਣ ਲਈ ਚੋਣ ਡਿਊਟੀ ’ਤੇ ਤਾਇਨਾਤ ਸਾਰੇ ਪੁਲਿਸ ਕਰਮਚਾਰੀਆਂ ’ਤੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ। ਜਲੰਧਰ ਦੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਆਈਪੀਐੱਸ ਨੇ ਖੁਦ ਮੈਦਾਨ ’ਚ ਉਤਰ ਕੇ ਵੱਖ-ਵੱਖ ਇਲਾਕਿਆਂ ’ਚ ਤਾਇਨਾਤ ਪੁਲਿਸ ਬਲ ਦੀਆਂ ਡਿਊਟੀਆਂ ਦੀ ਜਾਂਚ ਕੀਤੀ। ਉਨ੍ਹਾਂ ਦੇ ਨਿਰੀਖਣ ਦੌਰਾਨ ਚੋਣੀ ਹਲਕਿਆਂ ਦੇ ਸਾਰੇ ਪੋਲਿੰਗ ਸਟੇਸ਼ਨ ਤੇ ਨਾਕਾਬੰਦੀ ਪੁਆਇੰਟ ਪੁਲਿਸ ਨਿਗਰਾਨੀ ਹੇਠ ਰਹੇ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸਾਰੇ ਸੰਵੇਦਨਸ਼ੀਲ ਸਥਾਨਾਂ, ਪੋਲਿੰਗ ਸਟੇਸ਼ਨਾਂ ਤੇ ਨਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਨੂੰ ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂ ਕਰਵਾਇਆ ਤੇ ਉਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਪੱਖਪਾਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੀਪੀ ਨੇ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਵੋਟਰਾਂ ਨੂੰ ਬਿਨਾਂ ਕਿਸੇ ਡਰ ਦੇ ਵੋਟ ਪਾਉਣ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਚੋਣਾਂ ਦੌਰਾਨ ਉੱਚ ਆਚਰਨ ਮਿਆਰ ਕਾਇਮ ਰੱਖਣ ਤੇ ਸ਼ਾਂਤੀਪੂਰਕ ਮਾਹੌਲ ਯਕੀਨੀ ਬਣਾਉਣ ਪ੍ਰਤੀ ਕਮਿਸ਼ਨਰੇਟ ਪੁਲਿਸ ਦੀ ਵਚਨਬੱਧਤਾ ਦੁਹਰਾਈ। ਇਸ ਮੌਕੇ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਡੀਸੀਪੀ ਨਰੇਸ਼ ਡੋਗਰਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਆਉਟਸੋਰਸ ਮੁਲਾਜ਼ਮਾਂ ਦਾ ਠੇਕੇਦਾਰੀ ਨੀਤੀ ਖ਼ਿਲਾਫ਼ ਧਰਨਾ ਜਾਰੀ

ਲੋਹੜੀ ਨੂੰ ਲੈਕੇ ਲੋਕਾਂ ਨੇ ਕੀਤੀ ਖਰੀਦਦਾਰੀ , ਬਾਜ਼ਾਰਾਂ ਵਿਚ ਸਜਿਆਂ ਮੂੰਗਫਲੀ, ਰੇਵੜੀਆਂ ਅਤੇ ਹੋਰ ਚੀਜ਼ਾਂ ਦੀਆਂ ਦੁਕਾਨਾ

ਮੁੱਖ ਸਕੱਤਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜਾਂ ਦੀ ਸਮੀਖਿਆ ਬਾਊਪੁਰ ਟਾਪੂ ਦੇ ਪਿੰਡਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਪੱਕੇ ਹੱਲ ਦਾ ਭਰੋਸਾ ਕਿਸ਼ਤੀ ਰਾਹੀਂ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਹੜ੍ਹ ਪੀੜਤਾਂ ਨਾਲ ਕੀਤੀ ਮੁਲਾਕਾਤ ਜਲੰਧਰ/ਸੁਲਤਾਨਪੁਰ ਲੋਧੀ , 31 ਅਗਸਤ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ ਏ ਪੀ ਸਿਨਹਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਦੇ ਲੋਕਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਏਗੀ । ਅੱਜ ਇੱਥੇ ਸੁਲਤਾਨਪੁਰ ਲੋਧੀ ਵਿਖੇ ਸਕੱਤਰ ਜਲ ਸਰੋਤ ਵਿਭਾਗ ਸ੍ਰੀ ਕ੍ਰਿਸ਼ਨ ਕੁਮਾਰ ਦੇ ਨਾਲ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਸਮੀਖਿਆ ਕਰਦੇ ਸਮੇਂ ਉਨ੍ਹਾਂ ਬਾਊਪੁਰ ਤੇ ਸਾਂਗਰਾ ਦੇ ਲੋਕਾਂ ਨਾਲ ਗੱਲਬਾਤ ਕੀਤੀ । ਉਨ੍ਹਾਂ ਲੋਕਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਬਾਊਪੁਰ ਟਾਪੂ ਦੇ 16 ਪਿੰਡਾਂ ਨੂੰ ਭਵਿੱਖ ਵਿੱਚ ਹੜ੍ਹ ਤੋਂ ਬਚਾਉਣ ਲਈ ਸਥਾਈ ਹੱਲ ਕਰਨ ਦੇ ਗੰਭੀਰ ਯਤਨ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ , ਰਿਹਾਇਸ਼ ਤੇ ਰਾਸ਼ਨ ਮੁਹੱਈਆ ਕਰਵਾਉਣ , ਬਿਮਾਰੀਆਂ ਤੋਂ ਬਚਾਉਣ ਦੇ ਨਾਲ – ਨਾਲ ਪਸ਼ੂ ਧਨ ਦੀ ਸਿਹਤ ਸੰਭਾਲ ਲਈ ਯਤਨ ਜੰਗੀ ਪੱਧਰ ਉੇਪਰ ਜਾਰੀ ਹਨ । ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਵਿੱਚ ਲੱਗੇ ਅਧਿਕਾਰੀ ਤੇ ਕਰਮਚਾਰੀ ਰਾਹਤ ਕਾਰਜਾਂ ਸਬੰਧੀ ਡਿਊਟੀ ਨੂੰ ਸੇਵਾ ਸਮਝਕੇ ਨਿਭਾਉਣ । ਸ੍ਰੀ ਸਿਨਹਾ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਦੀ ਜਾਨ -ਮਾਲ ਦੀ ਰਾਖੀ ਨੂੰ ਤਰਜੀਹ ਦੇਣ ਤੇ ਵਿਸ਼ੇਸ਼ ਕਰਕੇ ਹੜ੍ਹ ਮਾਰੇ ਖੇਤਰਾਂ ਵਿੱਚੋਂ ਲੋਕਾਂ ਨੂੰ ਕੱਢਣ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ । ਮੁੱਖ ਸਕੱਤਰ ਨੇ ਬਾਊਪੁਰ ਪੁਲ ਤੋਂ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਤੇ ਡਿਪਟੀ ਕਮਿਸ਼ਨਰ ਨਾਲ ਕਿਸ਼ਤੀ ਰਾਹੀਂ ਜਾ ਕੇ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ । ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਮੀ ਤੇ ਐਸ ਡੀ ਆਰ ਐਫ ਦੀ ਮਦਦ ਨਾਲ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਵੀ ਜਾਇਜ਼ਾ ਲਿਆ । ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ । ਇਸ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਵਿਸ਼ੇਸ਼ ਤਹਿਸੀਲਦਾਰ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਕੀਤੇ ਗਏ ਹਨ । ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਮੁੱਖ ਸਕੱਤਰ ਨੂੰ ਕਪੂਰਥਲਾ ਜ਼ਿਲ੍ਹੇ ਵਿੱਚ ਪ੍ਰਭਾਵਿਤ ਇਲਾਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਆਰਮੀ ਤੇ ਐਸ ਡੀ ਆਰ ਐਫ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ । ਇਸ ਤੋਂ ਇਲਾਵਾ ਹੜ੍ਹ ਵਾਲੇ ਪਿੰਡਾਂ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਆਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ, ਭੋਜਨ, ਡਾਕਟਰੀ ਸੇਵਾਵਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਲਗਾਤਾਰ ਪ੍ਰਦਾਨ ਕਰ ਰਿਹਾ ਹੈ। ਇਸ ਤੋਂ ਇਲਾਵਾ ਫਜਲਾਬਾਦ , ਲੱਖ ਵਰਿਆਂਹ , ਆਹਲੀ ਕਲਾਂ , ਮੰਡ ਕੂਕਾ ਗੁਰਦੁਆਰਾ ਸਾਹਿਬ, ਭਰੋਆਣਾ ਗੁਰਦੁਆਰਾ ਰਬਾਬਸਰ ਸਾਹਿਬ ਵਿਖੇ ਰਾਹਤ ਕੈਂਪ ਬਣਾਏ ਗਏ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ, ਸਿਹਤ, ਪਸ਼ੂ ਪਾਲਣ, ਜਲ ਸਰੋਤ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 24 ਘੰਟੇ ਡਿਊਟੀ ‘ਤੇ ਹਨ ਅਤੇ ਪੂਰੀ ਤਿਆਰੀ ਨਾਲ ਰਾਹਤ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਇਸ ਮੌਕੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ , ਕਪੂਰਥਲਾ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ , ਐਸ ਐਸ ਪੀ ਗੌਰਵ ਤੂਰਾ , ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਕਪੂਰਥਲਾ , ਭੁਲੱਥ ਤੇ ਸੁਲਤਾਨਪੁਰ ਲੋਧੀ ਦੇ ਐਸ ਡੀ ਐਮਜ ਤੇ ਸਮੂਹ ਵਿਭਾਗਾਂ ਦੇ ਮੁਖੀ ਹਾਜ਼ਰ ਸਨ । ਕੈਪਸ਼ਨ – ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕੰਮਾਂ ਦੀ ਸਮੀਖਿਆ ਕਰਦੇ ਹੋਏ ਮੁੱਖ ਸਕੱਤਰ ਪੰਜਾਬ ਸ੍ਰੀ ਕੇ ਏ ਪੀ ਸਿਨਹਾ । ਨਾਲ ਹਨ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ , ਸੱਜਣ ਸਿੰਘ ਚੀਮਾ ਤੇ ਐਡਵੋਕੇਟ ਕਰਮਬੀਰ ਸਿੰਘ ਚੰਦੀ । ਕੈਪਸ਼ਨ – ਬਾਊਪੁਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ ਮੁੱਖ ਸਕੱਤਰ ਪੰਜਾਬ ਸ੍ਰੀ ਕੇ ਏ ਪੀ ਸਿਨਹਾ। ਕੈਪਸ਼ਨ – ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ ਮੁੱਖ ਸਕੱਤਰ ਸ੍ਰੀ ਕੇ ਏ ਪੀ ਸਿਨਹਾ । ਨਾਲ ਹਨ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਤੇ ਹੋਰ ।

ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੇ 11 ਬੱਚੇ ਛੁਡਵਾਏ

ਰਮਨ ਅਰੋੜਾ ਦਾ ਤਿਨ ਦਿਨ ਦਾ ਰਿਮਾਂਡ ਹੋਰ ਵਧਿਆ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 2 ਸਬ-ਮਸ਼ੀਨ ਗਨ ਬਰਾਮਦ, ਸੰਭਾਵਿਤ ਵੱਡੀ ਸਾਜ਼ਿਸ਼ ਨਾਕਾਮ

Major Times Editor Major Times Editor March 29, 2026
ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?