By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫ਼ਰ ਲਈ 85 ਲੱਖ ਰੁਪਏ ਕੀਤੇ ਜਾਰੀ:ਡਾ.ਬਲਜੀਤ ਕੋਰ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫ਼ਰ ਲਈ 85 ਲੱਖ ਰੁਪਏ ਕੀਤੇ ਜਾਰੀ:ਡਾ.ਬਲਜੀਤ ਕੋਰ

Punjab

ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫ਼ਰ ਲਈ 85 ਲੱਖ ਰੁਪਏ ਕੀਤੇ ਜਾਰੀ:ਡਾ.ਬਲਜੀਤ ਕੋਰ

Major Times Editor
Last updated: October 18, 2025 6:19 pm
Major Times Editor Published October 18, 2025
Share
SHARE

ਨੇਤਰਹੀਣਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਤੇ ਹੋਰ ਦਿਵਿਆਂਗ ਵਿਅਕਤੀਆਂ ਨੂੰ ਅੱਧੇ ਕਿਰਾਏ ਦੀ ਸਹੂਲਤ: ਡਾ. ਬਲਜੀਤ ਕੌਰ

ਚੰਡੀਗੜ੍ਹ:

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ  84.26 ਲੱਖ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਰਕਮ ਦਿਵਿਆਂਗ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਨ ਲਈ ਨਿਰਧਾਰਤ ਬਜਟ ਦਾ ਹਿੱਸਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਨੇਤਰਹੀਣ ਵਿਅਕਤੀਆਂ ਨੂੰ ਸਰਕਾਰੀ ਬੱਸਾਂ ਵਿੱਚ 100 ਫੀਸਦੀ ਕਿਰਾਏ ਦੀ ਛੂਟ ਦਿੱਤੀ ਗਈ ਹੈ, ਜਦਕਿ ਹੋਰ ਦਿਵਿਆਂਗ ਸ਼੍ਰੇਣੀਆਂ ਦੇ ਵਿਅਕਤੀਆਂ ਨੂੰ 50 ਫੀਸਦੀ, ਅਰਥਾਤ ਅੱਧੇ ਕਿਰਾਏ ਦੀ ਛੂਟ ਹਾਸਲ ਹੈ। ਇਹ ਸਹੂਲਤ 40 ਫੀਸਦੀ ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੇ ਵਿਅਕਤੀਆਂ ਲਈ ਉਪਲਬਧ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025-26 ਲਈ ਇਸ ਯੋਜਨਾ ਹੇਠ 3 ਕਰੋੜ 50 ਲੱਖ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ 2 ਕਰੋੜ 61 ਲੱਖ ਦੀ ਰਕਮ ਪਹਿਲਾਂ ਹੀ ਖਰਚ ਕੀਤੀ ਜਾ ਚੁੱਕੀ ਹੈ। ਹੁਣ ਸਰਕਾਰ ਵੱਲੋਂ 84.26 ਲੱਖ ਦੀ ਹੋਰ ਰਕਮ ਜਾਰੀ ਕੀਤੀ ਗਈ ਹੈ, ਤਾਂ ਜੋ ਯੋਗ ਲਾਭਪਾਤਰੀਆਂ ਨੂੰ ਇਹ ਸਹੂਲਤ ਨਿਰੰਤਰ ਮਿਲਦੀ ਰਹੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਜੀਵਨ ਨੂੰ ਸੁਖਾਲਾ, ਸੁਰੱਖਿਅਤ ਤੇ ਆਤਮ-ਨਿਰਭਰ ਬਣਾਉਣ ਲਈ ਵਚਨਬੱਧ ਹੈ। ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਬਰਾਬਰੀ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਸਮਾਜਕ ਤੌਰ ’ਤੇ ਪਿੱਛੇ ਨਾ ਰਹਿ ਜਾਵੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਆਵਾਜਾਈ ਸਹੂਲਤਾਂ ਤੋਂ ਇਲਾਵਾ, ਦਿਵਿਆਂਗ ਵਿਅਕਤੀਆਂ ਦੀ ਸਿੱਖਿਆ, ਰੋਜ਼ਗਾਰ ਅਤੇ ਸਮਾਜਿਕ ਸਸ਼ਕਤੀਕਰਨ ਲਈ ਵੀ ਵਿਭਾਗ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਉਹ ਆਤਮ-ਵਿਸ਼ਵਾਸ ਨਾਲ ਮੁੱਖ ਧਾਰਾ ਨਾਲ ਜੁੜ ਸਕਣ।

ਮੋਹਾਲੀ ‘ਚ ਲੁੱਟ ਤੇ ਕਤਲ ਦੀ ਵੱਡੀ ਵਾਰਦਾਤ, ਹਾਈਕੋਰਟ ਦੇ ਸਾਬਕਾ AAG ਦੀ ਪਤਨੀ ਦਾ ਗਲ਼ਾ ਵੱਢਿਆ

ਮੰਤਰੀ ਹਰਪਾਲ ਚੀਮਾ ਨੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜ੍ਹੀਆ ਨਾਲ ਕੀਤੀ ਮੁਲਾਕਾਤ

ਡੀਜੀਪੀ ਗੌਰਵ ਯਾਦਵ ਚੋਣ ਕਮਿਸ਼ਨ ਅੱਗੇ ਹੋਏ ਪੇਸ਼

ਪੰਜਾਬ ਪੁਲਿਸ ਜਲੰਧਰ ਦੇ ਐਸ਼.ਆਈ ਭੂਸ਼ਣ ਕੁਮਾਰ ’ਤੇ ਇਕ ਹੋਰ ਮਹਿਲਾ ਨੇ ਲਗਾਏ ਗੰਭੀਰ ਦੋਸ਼,

ਪੰਜਾਬ ਵਿੱਚ ‘ਆਪ’ ਸਰਕਾਰ ਬਣਨ ਤੋਂ ਬਾਅਦ 1.25 ਲੱਖ ਕਰੋੜ ਰੁਪਏ ਦਾ ਆਇਆ ਨਿਵੇਸ਼

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?