By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪਟਾਕਾ ਮਾਰਕੀਟ ਨਗਰ ਨਿਗਮ ਵੱਲੋਂ ਬੇਅੰਤ ਸਿੰਘ ਪਾਰਕ ਲਈ ਨਵੀਂ ਐੱਨਓਸੀ ਜਾਰੀ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਪਟਾਕਾ ਮਾਰਕੀਟ ਨਗਰ ਨਿਗਮ ਵੱਲੋਂ ਬੇਅੰਤ ਸਿੰਘ ਪਾਰਕ ਲਈ ਨਵੀਂ ਐੱਨਓਸੀ ਜਾਰੀ

Jalandhar

ਪਟਾਕਾ ਮਾਰਕੀਟ ਨਗਰ ਨਿਗਮ ਵੱਲੋਂ ਬੇਅੰਤ ਸਿੰਘ ਪਾਰਕ ਲਈ ਨਵੀਂ ਐੱਨਓਸੀ ਜਾਰੀ

Major Times Editor
Last updated: September 25, 2025 7:08 pm
Major Times Editor Published September 25, 2025
Share
SHARE

ਜਲੰਧਰ : major times

ਨਗਰ ਨਿਗਮ ਵੱਲੋਂ ਪਟਾਕਾ ਮਾਰਕੀਟ ਲਈ ਨਵੀਂ ਜਗ੍ਹਾ ਬੇਅੰਤ ਸਿੰਘ ਪਾਰਕ ਇੰਡਸਟ੍ਰੀਅਲ ਫੋਕਲ ਪੁਆਇੰਟ ਲਈ ਜਾਰੀ ਐੱਨਓਸੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੁਲਿਸ ਕਮਿਸ਼ਨਰ ਨੂੰ ਪਾਲਿਸੀ ਤੇ ਰੂਲ ਮੁਤਾਬਕ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਨਗਰ ਨਿਗਮ ਦੀ ਪਹਿਲੀ ਐੱਨਓਸੀ ਅਨੁਸਾਰ ਮਹਾਨਗਰ ’ਚ 2 ਵੱਖ-ਵੱਖ ਸਥਾਨਾਂ ’ਤੇ ਪਟਾਕਾ ਮਾਰਕੀਟ ਲਗਾਉਣ ਲਈ ਥਾਵਾਂ ਨਿਸ਼ਚਿਤ ਕੀਤੀਆਂ ਗਈਆਂ ਸਨ। ਹੁਣ ਨਗਰ ਨਿਗਮ ਵੱਲੋਂ ਨਵੀਂ ਜਗ੍ਹਾ ਬੇਅੰਤ ਸਿੰਘ ਪਾਰਕ ਇੰਡਸਟ੍ਰੀਅਲ ਫੋਕਲ ਪੁਆਇੰਟ ਲਈ ਐੱਨਓਸੀ ਜਾਰੀ ਕੀਤੀ ਗਈ ਹੈ। ਇਸ ਐੱਨਓਸੀ ਮੁਤਾਬਕ ਡਿਪਟੀ ਕਮਿਸ਼ਨਰ ਵੱਲੋਂ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ, ਉਦਯੋਗ ਤੇ ਵਣਜ ਵਿਭਾਗ (ਟੈਕਨੀਕਲ ਸ਼ਾਖ਼ਾ) ਪੰਜਾਬ ਦੀ ਪਾਲਿਸੀ ’ਚ ਦਰਜ ਹਦਾਇਤਾਂ ਤੇ ਐਕਸਪਲੋਸਿਵ ਐਕਟ ਤੇ ਰੂਲਜ਼ 2008 ਦੇ ਉਪਬੰਧਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਪਟਾਕਿਆਂ ਦੇ ਲਾਇਸੈਂਸ ਲਈ 29 ਤੱਕ ਦਿੱਤੀਆਂ ਜਾ ਸਕਦੀਆਂ ਅਰਜ਼ੀਆਂ

ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਓਪਰੇਸ਼ਨ ਐਂਡ ਸਕਿਓਰਿਟੀ) ਵਿਨੀਤ ਅਹਿਲਾਵਤ ਨੇ ਦੱਸਿਆ ਕਿ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਦੁਕਾਨਾਂ ਦੇ ਆਰਜ਼ੀ ਲਾਇਸੰਸ ਲੈਣ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਮਿਤੀ ’ਚ ਦੋ ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਪਟਾਕਿਆਂ ਦੀ ਵਿਕਰੀ ਲਈ ਆਰਜੀ ਦੁਕਾਨਾਂ ਦੇ ਆਰਜ਼ੀ ਲਾਇਸੈਂਸ ਲੈਣ ਲਈ ਚਾਹਵਾਨ 29 ਸਤੰਬਰ 2025 ਸਵੇਰੇ 9:30 ਵਜੇ ਤੋਂ ਸ਼ਾਮ 4 ਵਜੇ ਤੱਕ ਬਿਨੈ ਫਾਰਮ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ, ਉਦਯੋਗ ਤੇ ਕਾਮਰਸ ਵਿਭਾਗ (ਟੈਕਨੀਕਲ ਬ੍ਰਾਂਚ) ਵੱਲੋਂ ਜਾਰੀ ਪੱਤਰ ਅਨੁਸਾਰ ਜਾਰੀ ਹਦਾਇਤਾਂ ਮੁਤਾਬਕ ‘ਦਿ ਐਕਸਪਲੋਸਿਵ ਨਿਯਮ-2008’ ਅਧੀਨ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸੀਡਬਲਿਓਪੀ ਨੰਬਰ 23548 ਆਫ਼ 2017 ’ਚ ਜਾਰੀ ਹੋਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਪਟਾਕੇ ਵੇਚਣ ਲਈ 20 ਆਰਜ਼ੀ ਲਾਇਸੈਂਸ ਡਰਾਅ ਰਾਹੀਂ ਜਾਰੀ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਸ਼ਹਿਰ ਦੇ ਇਲਾਕੇ ਅਧੀਨ ਆਉਂਦੇ ਵਸਨੀਕਾਂ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਨਹੀਂ ਹੈ, ਨੇ ਜਲੰਧਰ ਸ਼ਹਿਰ ’ਚ ਨਿਰਧਾਰਿਤ ਹੋਣ ਵਾਲੇ ਸਥਾਨ ਵਿਖੇ ਪਟਾਕੇ ਵੇਚਣ ਲਈ ਆਰਜ਼ੀ ਦੁਕਾਨਾਂ ਦੇ ਆਰਜੀ ਲਾਇਸੈਂਸ ਲੈਣੇ ਹਨ, ਉਹ ਆਪਣਾ ਬਿਨੈ ਫਾਰਮ ਦਫ਼ਤਰ ਦੀ ਅਸਲਾ ਲਾਇਸੈਂਸਿੰਗ ਬ੍ਰਾਂਚ ਕਮਿਸ਼ਨਰੇਟ ਤੋਂ ਹਾਸਲ ਕਰਕੇ 29 ਸਤੰਬਰ ਸਵੇਰੇ 9:30 ਵਜੇ ਤੋਂ ਸ਼ਾਮ 4 ਵਜੇ ਤੱਕ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਿਰਧਾਰਿਤ ਸਮੇਂ ਤੋਂ ਬਾਅਦ ਆਉਣ ਵਾਲੀ ਅਰਜ਼ੀ ਵਿਚਾਰੀ ਨਹੀਂ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਡਰਾਅ 8 ਅਕਤੂਬਰ ਨੂੰ ਦੁਪਹਿਰ 12 ਵਜੇ ਰੈੱਡ ਕਰਾਸ ਭਵਨ ਵਿਖੇ ਕੱਢਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੁਪਰੀਮ ਕੋਰਟ ਜਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਜਾਂ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ’ਚ ਕਿਸੇ ਪ੍ਰਕਾਰ ਦੀ ਸੋਧ/ਤਬਦੀਲੀ ਹੁੰਦੀ ਹੈ, ਤਾਂ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਬੱਚਿਆਂ ਦੇ ਸਰਵਪੱਖੀ ਵਿਕਾਸ ‘ਚ ਅਧਿਆਪਕਾਂ ਤੇ ਮਾਪਿਆਂ ਦੀ ਅਹਿਮ ਭੂਮਿਕਾ: ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤੋਂ ਸਜਾਏ ਗਏ ਨਗਰ ਕੀਰਤਨ ਵਿੱਚ ਸੁਸ਼ੀਲ ਰਿੰਕੂ ਨੇ ਮੱਥਾ ਟੇਕਿਆ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ

ਸਮੂਹ ਸਿੰਘ ਸਭਾਵਾਂ ਤੇ ਸਿੱਖ ਜਥੇਬੰਦੀਆਂ ਤੇ ਨੌਜਵਾਨ ਸਭਾ ਵਲੋ ਕੌਮ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨਿਤ ਤੇ ਕੀਤੀਆਂ ਪੰਥਕ ਵਿਚਾਰਾ !

ਸ਼ਹਿਰ ਵਿਚ ਕਈ ਚੋਕਾਂ ਵਿਚ ਲਗਦੇ ਜਾਂ ਕਾਰਣ ਲੋਕ ਹੁਦੇ ਪਰੇਸ਼ਾਨ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?