By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪਸ਼ੂਆਂ ਨੂੰ ਸੜਕਾਂ ’ਤੇ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਪਸ਼ੂਆਂ ਨੂੰ ਸੜਕਾਂ ’ਤੇ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ

Jalandhar

ਪਸ਼ੂਆਂ ਨੂੰ ਸੜਕਾਂ ’ਤੇ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ

Major Times Editor
Last updated: December 27, 2025 6:20 am
Major Times Editor Published December 27, 2025
Share
SHARE

ਪੁਲਿਸ ਨੂੰ ਰਾਤ ਸਮੇਂ ਵਧੇਰੇ ਚੌਕਸੀ ਵਰਤਣ ਲਈ ਕਿਹਾ

ਜਲੰਧਰ ਸ਼ਹਿਰ ’ਚੋਂ ਹੁਣ ਤੱਕ 340 ਬੇਸਹਾਰਾ ਪਸ਼ੂ ਗਊਸ਼ਲਾਵਾਂ ’ਚ ਭੇਜੇ

ਏ.ਬੀ.ਸੀ. ਪ੍ਰੋਗਰਾਮ ਤਹਿਤ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਦੇ ਨਾਲ-ਨਾਲ ਐਂਟੀ ਰੈਬੀਜ਼ ਵੈਕਸੀਨ ਵੀ ਲਗਾਈ ਜਾ ਰਹੀ

 

Contents
ਪੁਲਿਸ ਨੂੰ ਰਾਤ ਸਮੇਂ ਵਧੇਰੇ ਚੌਕਸੀ ਵਰਤਣ ਲਈ ਕਿਹਾਜਲੰਧਰ ਸ਼ਹਿਰ ’ਚੋਂ ਹੁਣ ਤੱਕ 340 ਬੇਸਹਾਰਾ ਪਸ਼ੂ ਗਊਸ਼ਲਾਵਾਂ ’ਚ ਭੇਜੇਏ.ਬੀ.ਸੀ. ਪ੍ਰੋਗਰਾਮ ਤਹਿਤ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਦੇ ਨਾਲ-ਨਾਲ ਐਂਟੀ ਰੈਬੀਜ਼ ਵੈਕਸੀਨ ਵੀ ਲਗਾਈ ਜਾ ਰਹੀ

ਜਲੰਧਰ,

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪਸ਼ੂਆਂ ਨੂੰ ਸੜਕਾਂ ’ਤੇ ਬੇਸਹਾਰਾ ਛੱਡਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਐਲਿਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਰਾਤ ਸਮੇਂ ਵਧੇਰੇ ਚੌਕਸੀ ਵਰਤਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸੜਕਾਂ ’ਤੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪਸ਼ੂਆਂ ਨੂੰ ਸੜਕਾਂ ’ਤੇ ਬੇਸਹਾਰਾ ਛੱਡਣ ਦੀ ਬਜਾਏ ਪ੍ਰਸ਼ਾਸਨ ਵੱਲੋਂ ਚਲਾਈਆਂ ਜਾ ਰਹੀਆਂ ਗਊਸ਼ਾਲਾਵਾਂ ਵਿੱਚ ਭੇਜਿਆ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਸੜਕਾਂ ਤੋਂ ਸੌ ਫੀਸਦੀ ਬੇਸਹਾਰਾ ਪਸ਼ੂ ਗਊਸ਼ਲਾਵਾਂ ਵਿੱਚ ਤਬਦੀਲ ਕਰਨ ਵਾਲੀ ਨਗਰ ਕੌਂਸਲ ਅਤੇ ਸਬੰਧਤ ਅਧਿਕਾਰੀਆਂ ਦੇ ਨਾਵਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਟੇਟ ਐਵਾਰਡ ਲਈ ਸਿਫਾਰਸ਼ ਕੀਤੀ ਜਾਵੇਗੀ। ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹੀਨਾ ਅਪ੍ਰੈਲ ਤੋਂ ਹੁਣ ਤੱਕ ਸ਼ਹਿਰ ’ਚੋਂ 340 ਬੇਸਹਾਰਾ ਪਸ਼ੂ ਗਊਸ਼ਲਾਵਾਂ ਵਿੱਚ ਭੇਜੇ ਗਏ ਹਨ। ਪਿਛਲੇ ਦੋ ਮਹੀਨਿਆਂ ਵਿੱਚ ਸ਼ਹਿਰ ਵਿੱਚੋਂ 71 ਬੇਸਹਾਰਾ ਪਸ਼ੂ ਗਊਸ਼ਲਾਵਾਂ ਵਿੱਚ ਤਬਦੀਲ ਕੀਤੇ ਗਏ ਹਨ। ਇਸ ਤੋਂ ਇਲਾਵਾ ਨਗਰ ਕੌਂਸਲਾਂ ਅਧੀਨ ਪੈਂਦੇ ਇਲਾਕਿਆਂ ਵਿੱਚੋਂ ਪਿਛਲੇ ਕੁਝ ਸਮੇਂ ਦੌਰਾਨ 48 ਬੇਸਹਾਰਾ ਪਸ਼ੂ ਗਊਸ਼ਲਾਵਾਂ ਵਿੱਚ ਪਹੁੰਚਾਏ ਗਏ ਹਨ, ਜਿਸ ਨਾਲ ਯਾਤਰੀਆਂ ਤੇ ਪਸ਼ੂਆਂ ਦੋਵਾਂ ਦੀ ਸੁਰੱਖਿਆ ਯਕੀਨੀ ਬਣੀ ਹੈ, ਖਾਸ ਕਰ ਪੈ ਰਹੀ ਧੁੰਦ ਦੇ ਮੌਸਮ ਦੌਰਾਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਟੀਚਾ ਜਲੰਧਰ ਸ਼ਹਿਰ ਅਤੇ ਸੜਕਾਂ ਤੋਂ ਸਾਰੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਲਾਵਾਂ ਵਿੱਚ ਤਬਦੀਲ ਕਰਕੇ ਉਨ੍ਹਾਂ ਦੀ ਢੁੱਕਵੀਂ ਦੇਖ਼ਭਾਲ ਯਕੀਨੀ ਬਣਾਉਣਾ ਹੈ ਤਾਂ ਜੋ ਸੜਕ ਸੁਰੱਖਿਆ ਵਧੇ ਅਤੇ ਕੀਮਤੀ ਮਨੁੱਖੀ ਤੇ ਪਸ਼ੂਆਂ ਦੀ ਜਾਨਾਂ ਬਚਾਈਆਂ ਜਾ ਸਕਣ। ਡਿਪਟੀ ਕਮਿਸ਼ਨਰ ਨੇ ਐਨੀਮਲ ਬਰਥ ਕੰਟਰੋਲ (ਏ.ਬੀ.ਸੀ.) ਪ੍ਰੋਗਰਾਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਵਾਰਡ ਵਾਈਜ਼ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਕਰਨ ਦੇ ਨਾਲ-ਨਾਲ ਐਂਟੀ ਰੈਬੀਜ਼ ਵੈਕਸੀਨ ਵੀ ਲਗਾਈ ਜਾ ਰਹੀ ਹੈ। ਇਸ ਦੌਰਾਨ ਐਨੀਮਲ ਬਰਥ ਕੰਟਰੋਲ ਨਿਯਮ, 2023 ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਸੁਪਰੀਮ ਕੋਰਟ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਾ. ਅਗਰਵਾਲ ਨੇ ਮੀਟਿੰਗ ਦੌਰਾਨ ਗਊ ਸੈੱਸ ਕੁਲੈਕਸ਼ਨ ਅਤੇ ਐਸ.ਪੀ.ਸੀ.ਏ. ਦੀ ਮੈਂਬਰਸ਼ਿਪ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਵਟਸਐਪ ਐਕਸ਼ਨ ਹੈਲਪਲਾਈਨ 96462-22555 ‘ਤੇ ਬੇਸਹਾਰਾ ਪਸ਼ੂਆਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨਾਗਰਿਕਾਂ ਨੂੰ ਬੇਸਹਾਰਾ ਪਸ਼ੂਆਂ ਸਬੰਧੀ ਸੂਚਨਾ ਦੇਣ ਲਈ ਹੈਲਪਲਾਈਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਵੀ ਕੀਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਸੀ.ਐਮ.ਐਫ.ਓ. ਨਵਦੀਪ ਸਿੰਘ, ਡਿਪਟੀ ਡਾਇਰੈਕਰ ਪਸ਼ੂ ਪਾਲਣ ਵਿਭਾਗ ਡਾ. ਸੁਖਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਸ਼ਹੀਦ ਲਖਵੀਰ ਕੁਮਾਰ ਦਾ ਬਲੀਦਾਨ ਹਮੇਸ਼ਾਂ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਭਗਤੀ ਲਈ ਪ੍ਰੇਰਦਾ ਰਹੇਗਾ- ਰੋਹਿਤ ਜਿੰਦਲ

ਆਰਮੀ ਅਗਨੀਵੀਰ, ਟੀ.ਏ. ਆਰਮੀ ਅਤੇ ਐਸ.ਐਸ.ਸੀ. ਦੀ ਭਰਤੀ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਥੇਹ ਕਾਂਜਲਾ ਵਿਖੇ ਮੁਫ਼ਤ ਟ੍ਰੇਨਿੰਗ ਸ਼ੁਰੂ

ਆਰਗੈਨਿਕ ਕਿਸਾਨ ਮੰਡੀ ਰਸਾਇਣ ਮੁਕਤ ਸਬਜ਼ੀਆਂ ਦੀ ਵਿਕਰੀ ਲਈ ਵਧੀਆ ਮੰਚ ਕਰ ਰਹੀ ਪ੍ਰਦਾਨ

ਨਵੇਂ ਸਾਲ ਦੇ ਜਸ਼ਨਾਂ ਦੌਰਾਨ ਪੁਲਿਸ ਵਲੋਂ ਸੁਰਖਿਆ ਸਬੰਧੀ ਤਿਆਰੀਆਂ

ਕੈਬਨਿਟ ਮੰਤਰੀ ਨੇ ਹੜ੍ਹ ਸੰਕਟ ਦੌਰਾਨ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਦੀ ਕੀਤੀ ਨਿੰਦਾ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?