By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪਿੰਡ ਠੁੱਲੀਵਾਲ ਦਾ ਜਵਾਨ ਸ੍ਰੀਨਗਰ ’ਚ ਡਿਊਟੀ ਦੌਰਾਨ ਸ਼ਹੀਦ, ਪਿੰਡ ‘ਚ ਸੋਗ ਦੀ ਲਹਿਰ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਪਿੰਡ ਠੁੱਲੀਵਾਲ ਦਾ ਜਵਾਨ ਸ੍ਰੀਨਗਰ ’ਚ ਡਿਊਟੀ ਦੌਰਾਨ ਸ਼ਹੀਦ, ਪਿੰਡ ‘ਚ ਸੋਗ ਦੀ ਲਹਿਰ

Punjab

ਪਿੰਡ ਠੁੱਲੀਵਾਲ ਦਾ ਜਵਾਨ ਸ੍ਰੀਨਗਰ ’ਚ ਡਿਊਟੀ ਦੌਰਾਨ ਸ਼ਹੀਦ, ਪਿੰਡ ‘ਚ ਸੋਗ ਦੀ ਲਹਿਰ

Major Times Editor
Last updated: November 4, 2025 7:09 pm
Major Times Editor Published November 4, 2025
Share
SHARE

ਮਹਿਲ ਕਲਾਂ :

ਜ਼ਿਲ੍ਹਾ ਬਰਨਾਲਾ ਦੇ ਪਿੰਡ ਠੁੱਲੀਵਾਲ ਦੇ ਸਿੱਖ ਰੈਜੀਮੈਂਟ ਮਦਰ ਯੂਨਿਟ 27 ਦੇ ਨਾਇਕ ਜਗਸੀਰ ਸਿੰਘ (35) ਪੁੱਤਰ ਸੁਖਦੇਵ ਸਿੰਘ ਦੇ ਸ੍ਰੀਨਗਰ ਦੇ ਬੜਗਾਮ ਜ਼ਿਲ੍ਹੇ ’ਚ ਡਿਊਟੀ ਦੌਰਾਨ ਸ਼ਹੀਦ ਹੋ ਜਾਣ ਦੀ ਖ਼ਬਰ ਮਿਲੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਤੇਜ ਸਿੰਘ ਸਿੱਧੂ, ਸ਼ਹੀਦ ਦੇ ਜੀਜਾ ਕੁਲਦੀਪ ਸਿੰਘ, ਮਾਮੇ ਦੇ ਲੜਕੇ ਪਰਮਿੰਦਰ ਸਿੰਘ ਤੇ ਮਾਸੀ ਦੇ ਲੜਕੇ ਸੁਖਦੀਪ ਸਿੰਘ ਨੇ ਦੱਸਿਆ ਦੇ ਨਇਕ ਜਗਸੀਰ ਸਿੰਘ 12ਵੀਂ ਤੱਕ ਦੀ ਪੜ੍ਹਾਈ ਪਿੰਡ ਠੁੱਲੀਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਕਰਨ ਉਪਰੰਤ 24 ਮਾਰਚ 2011 ਨੂੰ ਪਟਿਆਲਾ ਵਿਖੇ ਫ਼ੌਜ ’ਚ ਭਰਤੀ ਹੋਇਆ ਸੀ। ਹੁਣ ਉਹ ਸ੍ਰੀਨਗਰ ਦੇ ਬੜਗਾਮ ਜ਼ਿਲ੍ਹੇ ’ਚ ਡਿਊਟੀ ਤੇ ਤੈਨਾਤ ਸੀ। 3 ਨਵੰਬਰ ਦੀ ਸ਼ਾਮ ਨੂੰ 5 ਵਜੇਂ ਦੇ ਕਰੀਬ ਸ੍ਰੀਨਗਰ ਤੋਂ ਫ਼ੌਜ ਦੇ ਕਮਾਂਡਰ ਨੇ ਨਾਇਕ ਜਗਸੀਰ ਸਿੰਘ ਦੇ ਡਿਊਟੀ ਦੌਰਾਨ ਸ਼ਹੀਦ ਹੋ ਜਾਣ ਸਬੰਧੀ ਪਰਿਵਾਰ ਨੂੰ ਸੂਚਨਾ ਦਿੱਤੀ। ਨਾਇਕ ਜਗਸੀਰ ਸਿੰਘ ਦੀ ਸ਼ਹੀਦੀ ਦੀ ਖ਼ਬਰ ਮਿਲਦੀਆਂ ਹੀ ਇਲਾਕੇ ਅੰਦਰ ਸੋਗ ਦੀ ਲਹਿਰ ਫੈਲ ਗਈ। ਸ਼ਹੀਦ ਨਾਇਕ ਜਗਸੀਰ ਸਿੰਘ ਕਿਸਾਨ ਪਰਿਵਾਰ ਨਾਲ ਸਬੰਧਿਤ ਸੀ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਹ ਆਪਣੇ ਪਿੱਛੇ 10 ਸਾਲ ਦਾ ਬੇਟਾ ਜ਼ਬਰਫਤਹਿ ਸਿੰਘ ਤੇ ਪਤਨੀ ਨੂੰ ਛੱਡ ਗਿਆ। ਉਸ ਨੇ ਮਾਰਚ 2026 ’ਚ ਫ਼ੌਜ ’ਚੋਂ ਸੇਵਾਮੁਕਤ ਹੋਣਾ ਸੀ। ਉਨ੍ਹਾਂ ਦੱਸਿਆ ਕਿ ਜਗਸੀਰ ਸਿੰਘ ਦੀ ਦੇਹ 5 ਨਵੰਬਰ ਨੂੰ ਸ੍ਰੀਨਗਰ ਤੋਂ 9 ਵਜੇ ਦੇ ਕਰੀਬ ਪਿੰਡ ਪੁੱਜੇਗੀ। 10.30 ਵਜੇਂ ਦੇ ਕਰੀਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਗਰਾਉਂਡ ’ਚ ਫ਼ੌਜ ਦੀ ਟੁੱਕੜੀ ਵੱਲੋਂ ਸਲਾਮੀ ਦੇਣ ਉਪਰੰਤ ਸਸਕਾਰ ਕੀਤਾ ਜਾਵੇਗਾ। ਇਸ ਮੌਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਜਸਮੇਲ ਸਿੰਘ ਡੇਅਰੀ ਵਾਲਾ, ਐਡਵੋਕੇਟ ਬਲਦੇਵ ਸਿੰਘ ਪੇਧਨੀ, ਯੂਥ ਆਗੂ ਬੰਨੀ ਖਹਿਰਾ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ,ਮੀਤ ਪ੍ਰਧਾਨ ਜਰਨੈਲ ਸਿੰਘ ਠੁੱਲੀਵਾਲ, ਸਾਬਕਾ ਚੇਅਰਮੈਨ ਕਰਨੈਲ ਸਿੰਘ ਠੁੱਲੀਵਾਲ,ਆਪ ਦੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਠੁੱਲੀਵਾਲ,ਹਰਜਿੰਦਰ ਸਿੰਘ ਸੋਹੀ,ਇਕਾਈ ਪ੍ਰਧਾਨ ਲਖਵੀਰ ਸਿੰਘ ਠੁੱਲੀਵਾਲ,ਐੱਸਐੱਚਓ ਠੁੱਲੀਵਾਲ ਗੁਰਪਾਲ ਸਿੰਘ ਤੇ ਏਐੱਸਆਈ ਜਸਵਿੰਦਰ ਸਿੰਘ ਨੇ ਸ਼ਹੀਦ ਜਗਸੀਰ ਸਿੰਘ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਹਮਦਰਦੀ ਪ੍ਰਗਟ ਕੀਤੀ।

‘ਵਾਰਿਸ ਪੰਜਾਬ’ ਦੀ ਕੋਰ ਕਮੇਟੀ ਨੇ ਮੀਟਿੰਗ ‘ਚ ਲਏ ਅਹਿਮ ਫ਼ੈਸਲੇ, ਸਰਕਾਰ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਪ੍ਰਤੀ ਅਪਣਾਏ ਰੱਵਈਏ ਦੀ ਕੀਤੀ ਨਿਖੇਧੀ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਯੂਨੀਅਨ ਬੈਂਕ ਨੇ ਮੁਖ ਮੰਤਰੀ ਨੂੰ ਸੋਪਿਆ 2 ਕਰੋੜਾ ਦਾ ਚੈਕ

ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਜ਼ਮੀਨੀ ਪੱਧਰ ਤੱਕ ਪਹੁੰਚ ਲਈ ਵਿਆਪਕ ਆਈ.ਈ.ਸੀ. ਯੋਜਨਾ ਉਲੀਕੀ

ਠੰਢ ਨੇ ਤੋੜੇ ਰਿਕਾਰਡ : ਪੰਜਾਬ ’ਚ ਤਾਪਮਾਨ 1 ਡਿਗਰੀ ਦੇ ਕਰੀਬ ਪਹੁੰਚਿਆ, ਧੁੰਦ ਦਾ ਕਹਿਰ ਜਾਰੀ, ਅੰਮ੍ਰਿਤਸਰ ਤੋਂ ਉਡਾਣਾਂ ਦੀ ਆਵਾਜਾਈ ਰੁਕੀ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?