ਚੌਕ ਮਹਿਤਾ :
ਹਿੰਦ ਦੀ ਚਾਦਰ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੱਜੇ ਮਹਾਨ ਸ਼ਹੀਦੀ ਨਗਰ ਕੀਰਤਨ ਦਾ ਅੰਮ੍ਰਿਤਸਰ ਰੋਡ ਤੇ ਸਥਿਤ ਪੀਬੀਐੱਸ ਸ਼ਾਪਿੰਗ ਸੈਂਟਰ ਨਜਦੀਕ ਪਹੁੰਚਣ ’ਤੇ ਬਲਕਾਰ ਸਿੰਘ ਬਾਠ, ਪਰਮਜੀਤ ਸਿੰਘ ਬਾਠ ਤੇ ਸਤਨਾਮ ਸਿੰਘ ਬਾਠ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਲਈ ਸੁੰਦਰ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨਾਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਗਵੰਤ ਸਿੰਘ ਸਿਆਲਕਾ, ਚੇਅਰਮੈਨ ਕੰਵਰਦੀਪ ਸਿੰਘ ਮਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਗੁਰੂ ਸਾਹਿਬ ਦੇ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ। ਫੋਟੋ ਕੈਪਸਨ – ਨਗਰ ਕੀਰਤਨ ਦਾ ਸਵਾਗਤ ਕਰਨ ਮੌਕੇ ਮੌਜੂਦ ਸੰਗਤਾਂ।

